ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ''ਚ ਹਲਚਲ! ਭਾਜਪਾ ਨੇ ਐਲਾਨੇ ਨਵੇਂ ਅਹੁਦੇਦਾਰ
Wednesday, Jan 07, 2026 - 11:30 AM (IST)
ਚੰਡੀਗੜ੍ਹ/ਜਲੰਧਰ (ਗੁਲਸ਼ਨ)-ਆਗਾਮੀ ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਨੂੰ ਤੇਜ਼ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਪੰਜਾਬ ਨੇ ਵੱਖ-ਵੱਖ ਨਗਰ ਨਿਗਮਾਂ ਲਈ ਇੰਚਾਰਜ ਅਤੇ ਸਹਿ-ਇੰਚਾਰਜਾਂ ਦਾ ਐਲਾਨ ਕੀਤਾ ਹੈ। ਸੂਚੀ ਜਾਰੀ ਕਰਦਿਆਂ ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਦੱਸਿਆ ਕਿ ਮੋਗਾ ਨਗਰ ਨਿਗਮ ਲਈ ਕੇ. ਡੀ. ਭੰਡਾਰੀ ਨੂੰ ਇੰਚਾਰਜ ਅਤੇ ਜਤਿੰਦਰ ਮਿੱਤਲ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਠਾਨਕੋਟ ਨਗਰ ਨਿਗਮ ਲਈ ਰਾਜੇਸ਼ ਬਾਘਾ ਨੂੰ ਇੰਚਾਰਜ ਅਤੇ ਰਾਜੇਸ਼ ਹਨੀ ਨੂੰ ਸਹਿ-ਇੰਚਾਰਜ ਬਣਾਇਆ ਗਿਆ ਹੈ। ਮੋਹਾਲੀ ਨਗਰ ਨਿਗਮ ਲਈ ਹਰਮਿੰਦਰ ਜੱਸੀ ਨੂੰ ਇੰਚਾਰਜ ਅਤੇ ਪੁਸ਼ਪਿੰਦਰ ਸਿੰਘਲ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਦਾ ਬਜਟ ਹੋਵੇਗਾ ਖ਼ਾਸ! ਕਿਸਾਨਾਂ ਲਈ ਵਿਸ਼ੇਸ਼ ਉਪਰਾਲੇ ਤੇ ਅਨੁਸੂਚਿਤ ਜਾਤੀ ਲਈ ਹੋਵੇਗਾ ਸਪੈਸ਼ਲ...
ਇਸੇ ਲੜੀ ਵਿਚ ਬਠਿੰਡਾ ਨਗਰ ਨਿਗਮ ਲਈ ਜੀਵਨ ਗੁਪਤਾ ਨੂੰ ਇੰਚਾਰਜ ਅਤੇ ਮੋਨਾ ਜਾਇਸਵਾਲ ਨੂੰ ਸਹਿ-ਇੰਚਾਰਜ ਬਣਾਇਆ ਗਿਆ ਹੈ। ਹੁਸ਼ਿਆਰਪੁਰ ਨਗਰ ਨਿਗਮ ਲਈ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੂੰ ਇੰਚਾਰਜ ਅਤੇ ਸੁਸ਼ੀਲ ਸ਼ਰਮਾ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਅਬੋਹਰ ਨਗਰ ਨਿਗਮ ਲਈ ਮਨਜੀਤ ਸਿੰਘ ਰਾਏ ਨੂੰ ਇੰਚਾਰਜ ਅਤੇ ਡੀ. ਪੀ. ਚੰਦਨ ਨੂੰ ਸਹਿ-ਇੰਚਾਰਜ ਬਣਾਇਆ ਗਿਆ ਹੈ। ਕਪੂਰਥਲਾ ਨਗਰ ਨਿਗਮ ਲਈ ਸੁਸ਼ੀਲ ਰਿੰਕੂ ਨੂੰ ਇੰਚਾਰਜ ਅਤੇ ਅਨਿਲ ਸੱਚਰ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਭਾਜਪਾ ਨੇ ਕਿਹਾ ਕਿ ਇਹ ਨਿਯੁਕਤੀਆਂ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ, ਬਿਹਤਰ ਤਾਲਮੇਲ ਯਕੀਨੀ ਬਣਾਉਣ ਅਤੇ ਆਗਾਮੀ ਨਗਰ ਨਿਗਮ ਚੋਣਾਂ ਵਿਚ ਪਾਰਟੀ ਦੀ ਪ੍ਰਭਾਵਸ਼ਾਲੀ ਤਿਆਰੀ ਅਤੇ ਮਜ਼ਬੂਤ ਪ੍ਰਦਰਸ਼ਨ ਦੇ ਉਦੇਸ਼ ਨਾਲ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ: ਪੰਜਾਬ 'ਚ 9 ਜਨਵਰੀ ਤੱਕ Alert ਜਾਰੀ! 5 ਦਿਨ ਅਹਿਮ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
