ਵੱਡੀ ਖ਼ਬਰ: ਭਾਜਪਾ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਜ਼ਿਲ੍ਹਾ ਇੰਚਾਰਜ ਤੇ ਵਿਧਾਨ ਸਭਾ ਇੰਚਾਰਜ ਲਾਏ
Friday, Nov 28, 2025 - 07:29 PM (IST)
ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੀਆਂ ਚੋਣਾਂ ਦਾ ਐਲਾਨ ਹੁੰਦੇ ਹੀ ਸਿਆਸੀ ਪਾਰਟੀਆਂ ਸਰਗਰਮ ਹੋ ਗਈਆਂ ਹਨ। ਇਸੇ ਤਹਿਤ ਅੱਜ ਚੋਣਾਂ ਦੇ ਐਲਾਨ ਮਗਰੋਂ ਭਾਜਪਾ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਕੁੱਲ੍ਹ 35 ਜ਼ਿਲ੍ਹਾ ਇੰਚਾਰਜਾਂ ਅਤੇ ਵਿਧਾਨ ਸਭਾ ਇੰਚਾਰਜਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੀ ਇਕ ਸੂਚੀ ਜਾਰੀ ਕੀਤੀ ਗਈ ਹੈ। ਜਾਰੀ ਕੀਤੀ ਲਿਸਟ ਵਿਚ ਤੁਸੀਂ ਪੂਰੇ ਵੇਰਵੇ ਪੜ੍ਹ ਸਕਦੇ ਹੋ।

ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਦੇ ਐਲਾਨ ਮੁਤਾਬਕ ਇਹ ਚੋਣਾਂ 14 ਦਸੰਬਰ ਦਿਨ ਐਤਵਾਰ ਨੂੰ ਕਰਵਾਈਆਂ ਜਾਣਗੀਆਂ ਅਤੇ 17 ਦਸੰਬਰ ਚੋਣਾਂ ਦੀ ਵੋਟਾਂ ਦੀ ਗਿਣਤੀ ਹੋਵੇਗੀ। ਪੰਜਾਬ ਚੋਣ ਕਮਿਸ਼ਨ ਨੇ ਪੰਚਾਇਤੀ ਚੋਣਾਂ ਨੂੰ ਲੈ ਕੇ ਮਹੱਤਵਪੂਰਨ ਐਲਾਨ ਕਰਦਿਆਂ ਦੱਸਿਆ ਹੈ ਕਿ ਸੂਬੇ ਵਿਚ ਵੋਟਿੰਗ ਬੈਲੇਟ ਪੇਪਰ ਰਾਹੀਂ ਕਰਵਾਈ ਜਾਵੇਗੀ ਅਤੇ ਇਸ ਲਈ ਕੁੱਲ੍ਹ 19,181 ਪੋਲਿੰਗ ਬੂਥ ਸਥਾਪਿਤ ਕੀਤੇ ਜਾਣਗੇ।

ਚੋਣਾਂ ਵਿਚ 1 ਕਰੋੜ 36 ਲੱਖ 4 ਹਜ਼ਾਰ 650 ਵੋਟਰ ਆਪਣਾ ਲੋਕਤੰਤਰਕ ਅਧਿਕਾਰ ਦੀ ਵਰਤੋਂ ਕਰਨਗੇ ਜਦਕਿ ਔਰਤਾਂ ਨੂੰ ਵੱਧ ਹਿੱਸੇਦਾਰੀ ਦੇਣ ਲਈ 50 ਫ਼ੀਸਦੀ ਸੀਟਾਂ ਰਾਖਵੀਆਂ ਕੀਤੀਆਂ ਗਈਆਂ ਹਨ। ਚੋਣ ਪ੍ਰਕਿਰਿਆ ਲਈ ਰਾਜ ਭਰ ਵਿਚ 23 ਜ਼ਿਲ੍ਹਾ ਪ੍ਰੀਸ਼ਦਾਂ ਅਤੇ 155 ਪੰਚਾਇਤ ਸੰਮਤੀਆਂ ਵਿਚ ਚੋਣਾਂ ਹੋਣਗੀਆਂ। ਚੋਣ ਕਮਿਸ਼ਨ ਦੇ ਐਲਾਨ ਮੁਤਾਬਕ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰਾਂ ਲਈ ਫੀਸ 400 ਰੁਪਏ, ਜਦਕਿ ਪੰਚਾਇਤ ਸੰਮਤੀ ਲਈ 200 ਰੁਪਏ ਫੀਸ ਰੱਖੀ ਗਈ ਹੈ। ਸੁਚਾਰੂ ਅਤੇ ਸ਼ਾਂਤਮਈ ਚੋਣਾਂ ਲਈ 5 ਹਜ਼ਾਰ ਪੁਲਸ ਮੁਲਾਜ਼ਮਾਂ ਨੂੰ ਡਿਊਟੀ 'ਤੇ ਤਾਇਨਾਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ ਸ਼ਰਮਸਾਰ! ਫਿਰ ਤੋਂ ਜਲੰਧਰ ਵਿਖੇ ਰੂਹ ਕੰਬਾਊ ਘਟਨਾ, 4 ਵਿਅਕਤੀਆਂ ਵੱਲੋਂ ਮਾਂ-ਧੀ ਨਾਲ ਗੈਂਗਰੇਪ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
