RSS ਆਗੂ ਦੇ ਪੁੱਤ ਦੇ ਕਤਲ ਮਾਮਲੇ ''ਚ ਭਾਜਪਾ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਬੋਲੇ ਜਾਖੜ
Sunday, Nov 16, 2025 - 01:20 PM (IST)
ਚੰਡੀਗੜ੍ਹ : ਫਿਰੋਜ਼ਪੁਰ 'ਚ ਆਰ. ਐੱਸ. ਐੱਸ. ਆਗੂ ਬਲਦੇਵ ਰਾਜ ਅਰੋੜਾ ਦੇ ਪੁੱਤਰ ਨਵੀਨ ਅਰੋੜਾ ਦੇ ਕਤਲ ਮਾਮਲੇ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ, ਜਿਸ ਦੇ ਮੱਦੇਨਜ਼ਰ ਭਾਜਪਾ ਵਲੋਂ ਪੰਜਾਬ ਸਰਕਾਰ ਨੂੰ ਘੇਰਿਆ ਗਿਆ ਹੈ। ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਐਕਸ 'ਤੇ ਲਿਖਿਆ ਹੈ ਕਿ ਫਿਰੋਜ਼ਪੁਰ 'ਚ ਆਰ. ਐੱਸ. ਐੱਸ. ਆਗੂ ਬਲਦੇਵ ਰਾਜ ਅਰੋੜਾ ਦੇ ਨੌਜਵਾਨ ਪੁੱਤਰ ਨਵੀਨ ਅਰੋੜਾ ਦੇ ਦਿਨ-ਦਿਹਾੜੇ ਹੋਏ ਕਤਲ ਨੇ 'ਆਪ' ਸਰਕਾਰ ਦੇ ਸੂਬੇ 'ਚ ਕਾਨੂੰਨ ਪ੍ਰਬੰਧਾਂ ਦੀ ਪੋਲ ਇਕ ਵਾਰ ਫਿਰ ਖੋਲ੍ਹ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਸੂਬੇ 'ਚ ਗੈਂਗਸਟਰ ਸਮਾਂਤਰ ਸਰਕਾਰ ਚਲਾ ਰਹੇ ਹਨ, ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਜ਼ਿੰਮੇਵਾਰੀ ਨਿਭਾਉਣ 'ਚ ਅਸਫ਼ਲ ਰਹੇ ਹਨ ਅਤੇ ਉਨ੍ਹਾਂ ਨੇ ਪੰਜਾਬ ਨੂੰ ਲਾਵਾਰਿਸ ਛੱਡ ਦਿੱਤਾ ਹੈ। ਸੁਨੀਲ ਜਾਖੜ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਦਹਿਸ਼ਤ ਦੇ ਮਾਹੌਲ 'ਚ ਜਿਊਣ ਲਈ ਮਜਬੂਰ ਹਨ।

