ਪੰਜਾਬ ਸਰਕਾਰ ਨੂੰ ਘੇਰਨ ਦੀ ਤਿਆਰੀ, ਭਾਜਪਾ ਨੇ ਭਲਕੇ ਸੱਦੀ ਅਹਿਮ ਮੀਟਿੰਗ

Monday, Sep 26, 2022 - 01:39 AM (IST)

ਪੰਜਾਬ ਸਰਕਾਰ ਨੂੰ ਘੇਰਨ ਦੀ ਤਿਆਰੀ, ਭਾਜਪਾ ਨੇ ਭਲਕੇ ਸੱਦੀ ਅਹਿਮ ਮੀਟਿੰਗ

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਨੇ 26 ਸਤੰਬਰ ਨੂੰ ਚੰਡੀਗੜ੍ਹ ’ਚ ਅਹਿਮ ਮੀਟਿੰਗ ਸੱਦੀ ਹੈ, ਜਿਸ ’ਚ ਪੰਜਾਬ ਭਾਜਪਾ ਦੇ ਅਹੁਦੇਦਾਰ ਹਾਜ਼ਰ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਨੇ ਅੱਜ 2.30 ਵਜੇ ਚੰਡੀਗੜ੍ਹ ’ਚ ਭਾਜਪਾ ਆਗੂਆਂ ਦੀ ਅਹਿਮ ਮੀਟਿੰਗ ਬੁਲਾਈ ਹੈ, ਜਿਸ ’ਚ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਪੰਜਾਬ ਸਰਕਾਰ ਨੂੰ ਘੇਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਮੀਟਿੰਗ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸ਼ਿਰਕਤ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੀ ਮਾਨ ਸਰਕਾਰ ਨੇ ਆਪਰੇਸ਼ਨ ਲੋਟਸ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਕਈ ਦੋਸ਼ ਲਗਾਏ ਹਨ ਅਤੇ ਇਸ ਮੁੱਦੇ ਨੂੰ ਲੈ ਕੇ ਸੂਬੇ ’ਚ ਸਿਆਸਤ ਗਰਮਾਈ ਹੋਈ ਹੈ। ਪੰਜਾਬ ਸਰਕਾਰ ਨੇ ਭਾਜਪਾ ’ਤੇ ਕਈ ਵਿਧਾਇਕਾਂ ਨੂੰ ਆਫਰ ਦੇਣ ਦੇ ਦੋਸ਼ ਲਗਾਏ ਹਨ ਤੇ ਨੇਤਾਵਾਂ ਦੀ ਖਰੀਦੋ ਫਰੋਖ਼ਤ ਦੇ ਇਲਜ਼ਾਮ ਵੀ ਲਗਾਏ ਹਨ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ PGI ਤੋਂ ਮਿਲੀ ਛੁੱਟੀ


author

Manoj

Content Editor

Related News