ਲੁਧਿਆਣਾ ਸੀਟ ਤੋਂ ਇਸ ਕੇਂਦਰੀ ਮੰਤਰੀ 'ਤੇ ਦਾਅ ਖੇਡ ਸਕਦੀ ਹੈ ਭਾਜਪਾ, ਚੋਣ ਮੈਦਾਨ 'ਚ ਉਤਾਰਨ ਦੀ ਤਿਆਰੀ

03/19/2024 9:09:22 AM

ਲੁਧਿਆਣਾ: ਦੇਸ਼ ਭਰ ਵਿਚ ਲੋਕ ਸਭਾ ਚੋਣਾਂ ਦਾ ਐਲਾਨ ਹੋ ਗਿਆ ਹੈ। ਪੰਜਾਬ ਵਿਚ 1 ਜੂਨ ਨੂੰ ਲੋਕ ਸਭਾ ਚੋਣਾਂ ਲਈ ਵੋਟਿੰਗ ਹੋਣ ਜਾ ਰਹੀ ਹੈ। ਹੋਰਨਾਂ ਸਿਆਸੀ ਪਾਰਟੀਆਂ ਦੇ ਨਾਲ-ਨਾਲ ਭਾਜਪਾ 'ਚ ਵੀ ਆਪਣੇ ਉਮੀਦਵਾਰਾਂ ਨੂੰ ਲੈ ਕੇ ਦੁਚਿੱਤੀ ਬਣੀ ਹੋਈ ਹੈ ਅਤੇ ਪਾਰਟੀ 'ਚ ਇਸ ਗੱਲ ਨੂੰ ਲੈ ਕੇ ਜ਼ੋਰਦਾਰ ਚਰਚਾ ਚੱਲ ਰਹੀ ਹੈ ਕਿ ਕਿਹੜੀ ਸੀਟ 'ਤੇ ਕਿਹੜਾ ਉਮੀਦਵਾਰ ਮੈਦਾਨ ਵਿਚ ਉਤਾਰਿਆ ਜਾਵੇ। ਕਿਆਸ ਲਗਾਏ ਜਾ ਰਹੇ ਹਨ ਕਿ ਭਾਰਤੀ ਜਨਤਾ ਪਾਰਟੀ ਲੁਧਿਆਣਾ ਤੋਂ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੂੰ ਉਮੀਦਵਾਰ ਬਣਾ ਸਕਦੀ ਹੈ।

ਇਹ ਖ਼ਬਰ ਵੀ ਪੜ੍ਹੋ - ਸਾਬਕਾ ਕਾਂਗਰਸੀ ਵਿਧਾਇਕ ਸਣੇ 13 ਖ਼ਿਲਾਫ਼ FIR, ਔਰਤ ਦੀ ਅਸ਼ਲੀਲ ਵੀਡੀਓ ਬਣਾਉਣ ਦੇ ਇਲਜ਼ਾਮ

ਕੇਂਦਰੀ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਸੋਮਵਾਰ ਨੂੰ ਲੁਧਿਆਣਾ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਉਹ ਸਭ ਤੋਂ ਪਹਿਲਾਂ ਸ਼੍ਰੀ ਦੁਰਗਾ ਮਾਤਾ ਮੰਦਿਰ ਪਹੁੰਚੇ ਅਤੇ ਦੇਵੀ ਮਾਤਾ ਦੇ ਦਰਸ਼ਨ ਕੀਤੇ ਅਤੇ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ। ਮੀਨਾਕਸ਼ੀ ਲੇਖੀ ਦੇ ਇਸ ਦੌਰੇ ਦੇ ਮੱਦੇਨਜ਼ਰ ਇਹ ਚਰਚਾ ਚੱਲ ਰਹੀ ਹੈ ਕਿ ਭਾਜਪਾ ਮੀਨਾਕਸ਼ੀ ਲੇਖੀ ਨੂੰ ਲੁਧਿਆਣਾ ਤੋਂ ਉਮੀਦਵਾਰ ਬਣਾ ਸਕਦੀ ਹੈ। ਹਾਲਾਂਕਿ ਅਜੇ ਤੱਕ ਕੋਈ ਸਪੱਸ਼ਟ ਸੰਕੇਤ ਨਹੀਂ ਮਿਲ ਸਕੇ ਹਨ ਪਰ ਸਿਆਸੀ ਹਲਕਿਆਂ 'ਚ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਭਾਜਪਾ ਲੁਧਿਆਣਾ ਤੋਂ ਮੀਨਾਕਸ਼ੀ ਲੇਖੀ ਨੂੰ ਮੈਦਾਨ 'ਚ ਉਤਾਰ ਸਕਦੀ ਹੈ। ਇਸ ਦੇ ਨਾਲ ਹੀ ਮੀਨਾਕਸ਼ੀ ਲੇਖੀ ਦੇ ਲੁਧਿਆਣਾ ਤੋਂ ਚੋਣ ਲੜਨ ਦਾ ਇਕ ਕਾਰਨ ਇਹ ਵੀ ਹੈ ਕਿ ਮੀਨਾਕਸ਼ੀ ਲੇਖੀ ਇਕ ਪੰਜਾਬੀ ਹਿੰਦੂ ਚਿਹਰਾ ਹੈ, ਜਿਸ ਦਾ ਫਾਇਦਾ ਭਾਜਪਾ ਚੋਣਾਂ ਵਿਚ ਲੈਣਾ ਚਾਹੁੰਦੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News