ਬਲਾਕ ਸੰਮਤੀ ਦੀ ਚੋਣ ਲੜਣ ਵਾਲੇ ਭਾਜਪਾ ਉਮੀਦਵਾਰ ਸਾਥੀਆਂ ਸਮੇਤ ਕਾਂਗਰਸ ''ਚ ਸ਼ਾਮਲ
Saturday, Dec 27, 2025 - 05:18 PM (IST)
ਦੀਨਾਨਗਰ,(ਹਰਜਿੰਦਰ ਸਿੰਘ ਗੋਰਾਇਆ)- ਹਲਕੇ ਅੰਦਰ ਕਾਂਗਰਸ ਪਾਰਟੀ ਨੂੰ ਅੱਜ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਡੁੱਗਰੀ ਜ਼ੋਨ ਤੋਂ ਬਲਾਕ ਸੰਮਤੀ ਦੀ ਚੋਣ ਲੜਣ ਵਾਲੇ ਭਾਜਪਾ ਉਮੀਦਵਾਰ ਦੀਪਕ ਰਾਜ ਆਪਣੇ ਵੱਡੀ ਗਿਣਤੀ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਇਸ ਫ਼ੈਸਲੇ ਨਾਲ ਬਲਾਕ ਦੋਰਾਂਗਲਾ ਅੰਦਰ ਭਾਰਤੀ ਜਨਤਾ ਪਾਰਟੀ ਨੂੰ ਤਕੜੀ ਸੱਟ ਵੱਜੀ ਹੈ, ਕਿਉਂਕਿ ਦੀਪਕ ਰਾਜ ਨੇ ਚੋਣਾਂ ਦੌਰਾਨ ਡੁੱਗਰੀ ਪਿੰਡ ’ਚੋਂ ਸਭ ਤੋਂ ਵੱਧ ਵੋਟਾਂ ਲੈ ਕੇ ਵਿਰੋਧੀ ਉਮੀਦਵਾਰਾਂ ਨੂੰ ਪਛਾੜਿਆ ਸੀ ਅਤੇ ਆਪਣੇ ਤਮਾਮ ਵੋਟਰਾਂ ਸਪੋਰਟਰਾਂ ਸਮੇਤ ਉਸ ਵੱਲੋਂ ਕਾਂਗਰਸ ਜੁਆਇੰਨ ਕਰਨ ਨਾਲ ਵਿਧਾਇਕਾ ਅਰੁਣਾ ਚੌਧਰੀ ਦੀ ਤਾਕਤ ਵਿੱਚ ਹੋਰ ਵਾਧਾ ਹੋਇਆ ਹੈ, ਜਿਸਦਾ ਸਿੱਧਾ ਫ਼ਾਇਦਾ ਉਨ੍ਹਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹੋਵੇਗਾ।
ਇਹ ਵੀ ਪੜ੍ਹੋ- ਜਥੇਦਾਰ ਗੜਗੱਜ ਦਾ ਵੱਡਾ ਬਿਆਨ ! ਸ਼ਹੀਦੀ ਦਿਹਾੜਿਆਂ ਮੌਕੇ ਪੰਜਾਬ 'ਚ ਹੋਵੇ 'ਡਰਾਈ ਡੇਅ' ਘੋਸ਼ਿਤ
ਅਰੁਣਾ ਚੌਧਰੀ ਅਤੇ ਸੀਨੀਅਰ ਨੇਤਾ ਅਸ਼ੋਕ ਚੌਧਰੀ ਨੇ ਤਮਾਮ ਆਗੂਆਂ ਅਤੇ ਵਰਕਰਾਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕਰਦਿਆਂ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਅੰਦਰ ਬਣਦਾ ਮਾਣ-ਸਨਮਾਨ ਦਿੱਤੇ ਜਾਣ ਦਾ ਭਰੋਸਾ ਦਿੱਤਾ। ਅਸ਼ੋਕ ਚੌਧਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਵਰਕਰਾਂ ਦੀ ਕਦਰ ਕੀਤੀ ਜਾਂਦੀ ਹੈ ਅਤੇ ਪਾਰਟੀ ਹਰ ਔਖੀ ਘੜੀ ਵਿੱਚ ਵਰਕਰਾਂ ਦੇ ਨਾਲ ਖੜ੍ਹਦੀ ਹੈ। ਉਨ੍ਹਾਂ ਕਿਹਾ ਕਿ ਦੂਜੀਆਂ ਪਾਰਟੀਆਂ ਤੋਂ ਚੋਣਾਂ ਲੜ ਕੇ ਵੱਡੀ ਤਾਦਾਦ ’ਚ ਵੋਟਾਂ ਹਾਸਲ ਕਰਨ ਵਾਲੇ ਉਮੀਦਵਾਰ ਵੀ ਹੁਣ ਕਾਂਗਰਸ ਵੱਲ ਆ ਰਹੇ ਹਨ, ਜੋ ਵਿਧਾਇਕਾ ਅਰੁਣਾ ਚੌਧਰੀ ਦੀ ਚੰਗਿਆਈ ਅਤੇ ਸਾਫ਼ ਅਕਸ ਦਾ ਨਤੀਜਾ ਹੈ।
ਇਹ ਵੀ ਪੜ੍ਹੋ- ਦਿੱਲੀ ਤੋਂ ਵੀ ਵੱਧ ਖ਼ਰਾਬ ਹੋਈ ਅੰਮ੍ਰਿਤਸਰ ਦੀ ਹਵਾ, 987 ਦਰਜ ਹੋਇਆ AQI !
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
