ਸੰਗਰੂਰ ਤੋਂ BJP ਉਮੀਦਵਾਰ ਅਰਵਿੰਦ ਖੰਨਾ ਨੇ ਭਰੇ ਨਾਮਜ਼ਦਗੀ ਪੱਤਰ, ਲੋਕਾਂ ਦਾ ਕੀਤਾ ਧੰਨਵਾਦ

05/13/2024 4:03:02 PM

ਸੰਗਰੂਰ : ਸੰਗਰੂਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਵੱਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਇਰ ਕੀਤੇ ਗਏ। ਇਸ ਮੌਕੇ ਅਰਵਿੰਦ ਖੰਨਾ ਦੇ ਨਾਲ ਪੰਜਾਬ ਪ੍ਰਧਾਨ ਸੁਨੀਲ ਜਾਖੜ ਵੀ ਨਜ਼ਰ ਆਏ।

ਅਰਵਿੰਦ ਖੰਨਾ ਨੇ ਕਿਹਾ ਕਿ ਮੈਨੂੰ ਯਕੀਨ ਹੈ ਕਿ ਸੰਗਰੂਰ ਵਾਸੀ ਮੇਰੇ ਨਾਲ ਹਮੇਸ਼ਾ ਖੜ੍ਹੇ ਹਨ ਅਤੇ ਅੱਗ ਵੀ ਖੜ੍ਹਨਗੇ। ਇਨ੍ਹਾਂ ਲੋਕਾਂ ਪ੍ਰਤੀ ਮੇਰੀ ਜੋ ਜ਼ਿੰਮੇਵਾਰੀ ਹੈ, ਉਹ ਮੈਂ ਆਪਣੀ ਪੂਰੀ ਈਮਾਨਦਾਰੀ ਨਾਲ ਨਿਭਾਵਾਂਗਾ। ਉਨ੍ਹਾਂ ਨੇ ਇਸ ਮੌਕੇ ਪਹੁੰਚੇ ਸਾਰੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।
 


Babita

Content Editor

Related News