ਜਲੰਧਰ: ਚੋਣਾਂ ਲਈ ਭਾਜਪਾ ਉਮੀਦਵਾਰ ਕੇ. ਡੀ. ਭੰਡਾਰੀ ਨੇ ਭਰਿਆ ਨਾਮਜ਼ਦਗੀ ਪੱਤਰ
Thursday, Jan 27, 2022 - 03:43 PM (IST)
ਜਲੰਧਰ (ਸੋਨੂੰ)- ਪੰਜਾਬ ਦੀਆਂ ਚੋਣਾਂ ਦੇ ਚੱਲਦੇ ਉਮੀਦਵਾਰਾਂ ਵੱਲੋਂ ਨਾਜ਼ਦਗੀ ਪੱਤਰ ਦਾਖ਼ਲ ਕਰਨ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸੇ ਦੇ ਚੱਲਦੇ ਅੱਜ ਜਲੰਧਰ ਵਿਖੇ ਜਲੰਧਰ ਨੌਰਥ ਤੋਂ ਭਾਜਪਾ ਦੇ ਉਮੀਦਵਾਰ ਕੇ. ਡੀ. ਭੰਡਾਰੀ ਨੇ ਆਪਣਾ ਨਾਮਜ਼ਦਗੀ ਪੱਤਰ ਭਰਿਆ। ਇਸ ਦੌਰਾਨ ਕੋਰੋਨਾ ਨਿਯਮਾਂ ਦੀ ਪਾਲਣਾ ਦਾ ਪੂਰਾ ਖਿਆਲ ਰੱਖਿਆ ਗਿਆ।
ਇਸ ਮੌਕੇ ਕੇ. ਡੀ. ਭੰਡਾਰੀ ਨੇ ਕਿਹਾ ਕਿ 10 ਸਾਲ ਅਕਾਲੀ ਦਲ-ਭਾਜਪਾ ਦੀ ਸਰਕਾਰ ਨੇ ਰਾਜ ਕੀਤਾ। ਜਦੋਂ ਇਹ ਸਰਕਾਰ ਪੰਜਾਬ ਵਿਚ ਸੀ ਤਾਂ ਜਲੰਧਰ ਦੇ ਨੌਰਥ ਹਲਕੇ ਵਿਚ ਕਦੀ ਲਾਅ ਐਂਡ ਆਰਡਰ ਦੀ ਸਥਿਤੀ ਇੰਨੀ ਖ਼ਰਾਬ ਨਹੀਂ ਹੋਈ ਸੀ, ਜਿੰਨੀ ਲੋਕਾਂ ਨੂੰ ਪਿਛਲੇ ਪੰਜਾਂ ਸਾਲਾਂ ਵਿਚ ਝੇਲਣੀ ਪਈ ਹੈ। ਉਨ੍ਹਾਂ ਕਿਹਾ ਕਿ ਜਲੰਧਰ ਨਾਰਥ ਹਲਕੇ ਵਿੱਚ ਕਾਂਗਰਸ ਦੇ ਵਿਧਾਇਕ ਅਵਤਾਰ ਸਿੰਘ ਹੈਨਰੀ ਜੂਨੀਅਰ ਵੱਲੋਂ ਨਾਂਹ ਦੇ ਬਰਾਬਰ ਵਿਕਾਸ ਦੇ ਕੰਮ ਕਰਵਾਏ ਗਏ ਹਨ।
ਇਹ ਵੀ ਪੜ੍ਹੋ: ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
ਇਸੇ ਕਰਕੇ ਇਹ ਲੋਕ ਪਿਛਲੇ 5 ਸਾਲ ਬਹੁਤ ਪਰੇਸ਼ਾਨ ਰਹੇ ਹਨ ਅਤੇ ਹੁਣ ਇਹ ਲੋਕ ਚੋਣਾਂ ਵਿਚ ਕਾਂਗਰਸ ਨੂੰ ਇਸ ਦਾ ਕਰਾਰਾ ਜਵਾਬ ਦੇਣਗੇ। ਉਨ੍ਹਾਂ ਨੇ ਉਮੀਦ ਜਤਾਈ ਕਿ ਇਲਾਕੇ ਦੇ ਲੋਕਾਂ ਦਾ ਭਾਰੀ ਗਿਣਤੀ ਵਿਚ ਉਨ੍ਹਾਂ ਨੂੰ ਸਮਰਥਨ ਮਿਲ ਰਿਹਾ ਹੈ, ਜਿਸ ਦੇ ਚੱਲਦੇ ਇਹ ਸੀਟ ਜਿੱਤ ਕੇ ਭਾਰਤੀ ਜਨਤਾ ਪਾਰਟੀ ਦੀ ਝੋਲੀ ਵਿਚ ਪਾਉਣਗੇ।
ਇਹ ਵੀ ਪੜ੍ਹੋ: ਰਾਘਵ ਚੱਢਾ ਦਾ ਕਾਂਗਰਸ ’ਤੇ ਵੱਡਾ ਇਲਜ਼ਾਮ, CM ਚੰਨੀ ਲਈ ਅਪਣਾਈ ‘ਯੂਜ਼ ਐਂਡ ਥਰੋਅ’ ਦੀ ਪਾਲਿਸੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ