ਬਠਿੰਡਾ 'ਚ AAP ਦੇ ਗੁਰਮੀਤ ਸਿੰਘ ਖੁੱਡੀਆਂ ਸਣੇ ਜਾਣੋ ਕਿਹੜੇ ਉਮੀਦਵਾਰਾਂ ਨੇ ਪਾਈ ਵੋਟ (ਤਸਵੀਰਾਂ)

06/01/2024 1:32:15 PM

ਬਠਿੰਡਾ (ਵਿਜੇ) : ਬਠਿੰਡਾ 'ਚ ਵੋਟਾਂ ਪਾਉਣ ਲਈ ਲੋਕਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਮੱਦੇਨਜ਼ਰ ਬਠਿੰਡਾ ਤੋਂ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਪਰਮਪਾਲ ਕੌਰ ਸਿੱਧੂ ਵਲੋਂ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਗਿਆ।

ਇਹ ਵੀ ਪੜ੍ਹੋ : ਬਠਿੰਡਾ 'ਚ EVM ਮਸ਼ੀਨ ਖ਼ਰਾਬ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ ਵੋਟਿੰਗ

PunjabKesari

ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਵੀ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ।

PunjabKesari

ਫਿਲਹਾਲ ਜ਼ਿਲ੍ਹੇ 'ਚ ਵੋਟਾਂ ਪਾਉਣ ਦਾ ਕੰਮ ਅਮਨ-ਸ਼ਾਂਤੀ ਨਾਲ ਜਾਰੀ ਹੈ। ਹੁਣ ਤੱਕ ਜ਼ਿਲ੍ਹੇ 'ਚ 10 ਫ਼ੀਸਦੀ ਤੋਂ ਜ਼ਿਆਦਾ ਵੋਟਿੰਗ ਹੋ ਚੁੱਕੀ ਹੈ। ਲੋਕ ਸਵੇਰ ਤੋਂ ਹੀ ਵੋਟਾਂ ਪਾਉਣ ਲਈ ਪੋਲਿੰਗ ਬੂਥਾਂ 'ਤੇ ਲਾਈਨਾਂ 'ਚ ਲੱਗੇ ਹੋਏ ਹਨ। ਅੱਤ ਦੀ ਗਰਮੀ ਨੂੰ ਦੇਖਦੇ ਹੋਏ ਵੋਟਰਾਂ ਲਈ ਪੋਲਿੰਗ ਬੂਥਾਂ 'ਤੇ ਖ਼ਾਸ ਇੰਤਜ਼ਾਮ ਕੀਤੇ ਗਏ ਹਨ। 

ਇਹ ਵੀ ਪੜ੍ਹੋ : ਫਿਰੋਜ਼ਪੁਰ ਜ਼ਿਲ੍ਹੇ 'ਚ ਹੁਣ ਤੱਕ ਸਭ ਤੋਂ ਜ਼ਿਆਦਾ ਪਈਆਂ ਵੋਟਾਂ, ਜਾਣੋ ਬਾਕੀ ਜ਼ਿਲ੍ਹਿਆਂ ਦੀ ਵੋਟ ਫ਼ੀਸਦੀ

ਬਠਿੰਡਾ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਪਿੰਡ ਬਾਦਲ ਵਿਖੇ ਆਪਣੀ ਵੋਟ ਦੇ ਹੱਕ ਦੇ ਇਸਤੇਮਾਲ ਕੀਤਾ।

PunjabKesari

ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੱਧੂ ਵੱਲੋਂ ਆਪਣੇ ਜੱਦੀ ਪਿੰਡ ਪਥਰਾਲਾ ਵਿਖੇ ਵੋਟ ਪਾਈ ਗਈ।

PunjabKesari

ਇਸ ਤੋਂ ਇਲਾਵਾ ਪਹਿਲੀ ਵਾਰ ਵੋਟ ਪਾਉਣ ਆਏ ਨੌਜਵਾਨਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ। ਪ੍ਰਥਮ ਸਿੰਗਲਾ ਨੇ ਵੀ ਪਹਿਲੀ ਵਾਰ ਵੋਟ ਪਾਈ, ਜਿਸ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


 


Babita

Content Editor

Related News