ਭਾਜਪਾ ਨੇ ਕੈਪਟਨ ਅਮਰਿੰਦਰ ਤੋਂ ਕੀਤਾ ਕਿਨਾਰਾ, ਨਗਰ ਨਿਗਮ ਚੋਣਾਂ ਇਕੱਲੇ ਲੜਨ ਦੀ ਤਿਆਰੀ 'ਚ
Wednesday, Apr 27, 2022 - 10:42 PM (IST)
ਚੰਡੀਗੜ੍ਹ : ਪੰਜਾਬ 'ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਇਕ ਅਹਿਮ ਖ਼ਬਰ ਸਾਹਮਣੇ ਆਈ ਹੈ। ਪਤਾ ਲੱਗਾ ਹੈ ਕਿ ਭਾਜਪਾ ਹੁਣ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਪੰਜਾਬ 'ਚ ਚੋਣਾਂ ਨਹੀਂ ਲੜੇਗੀ। ਸੰਗਰੂਰ ਲੋਕ ਸਭਾ ਸੀਟ 'ਤੇ ਉਪ ਚੋਣਾਂ ਤੇ 4 ਨਿਗਮਾਂ ਦੀਆਂ ਚੋਣਾਂ ਭਾਜਪਾ ਇਕੱਲੇ ਲੜ ਰਹੀ ਹੈ। ਅੱਜ ਚੰਡੀਗੜ੍ਹ 'ਚ ਚੋਣਾਂ ਨੂੰ ਲੈ ਕੇ ਮੀਟਿੰਗ ਹੋਈ, ਜਿਸ ਵਿਚ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸਹਿ-ਇੰਚਾਰਜ ਨਰਿੰਦਰ ਰੈਨਾ ਤੇ ਦੁਸ਼ਯੰਤ ਗੌਤਮ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ ਦੇ 2 ਸਾਬਕਾ ਵਜ਼ੀਰ ਸਰਕਾਰ ਦੇ ਰਾਡਾਰ 'ਤੇ, ਕਿਸੇ ਵੇਲੇ ਵੀ ਡਿੱਗ ਸਕਦੀ ਹੈ ਗਾਜ!
ਇਸ ਦੌਰਾਨ ਭਾਜਪਾ ਦੇ ਇੰਚਾਰਜ ਦੁਸ਼ਯੰਤ ਗੌਤਮ ਨੇ ਕਿਹਾ ਕਿ ਇਸ ਵਾਰ ਭਾਜਪਾ ਇਕੱਲਿਆਂ ਚੋਣ ਲੜਨ ਲਈ ਤਿਆਰ ਹੈ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਦੀ ਲੀਡਰਸ਼ਿਪ ਜੋ ਵੀ ਫੈਸਲਾ ਕਰੇਗੀ, ਉਨ੍ਹਾਂ ਨੂੰ ਮਨਜ਼ੂਰ ਹੋਵੇਗਾ। ਦੱਸ ਦੇਈਏ ਕਿ ਸੰਗਰੂਰ ਲੋਕ ਸਭਾ ਸੀਟ ਤੋਂ ਦੂਜੀ ਵਾਰ ਸੰਸਦ ਮੈਂਬਰ ਰਹੇ ਭਗਵੰਤ ਮਾਨ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਇਸ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਕਾਰਨ ਸੰਗਰੂਰ ਲੋਕ ਸਭਾ ਸੀਟ ਦੀ ਚੋਣ ਜਲਦ ਹੀ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ AGTF ਨੇ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ 2 ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ
ਇਸ ਸਾਲ ਪੰਜਾਬ ਦੇ 4 ਜ਼ਿਲ੍ਹਿਆਂ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਹ ਜ਼ਿਲ੍ਹੇ ਜਲੰਧਰ, ਲੁਧਿਆਣਾ, ਪਟਿਆਲਾ ਤੇ ਅੰਮ੍ਰਿਤਸਰ ਹਨ। ਇਹ ਵੀ ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ 'ਚ ਭਾਜਪਾ ਤੇ ਕੈਪਟਨ ਦਾ ਗਠਜੋੜ ਹੋਇਆ ਸੀ। ਕੈਪਟਨ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਕੋਈ ਵੀ ਸੀਟ ਨਹੀਂ ਜਿੱਤ ਸਕੀ ਅਤੇ ਭਾਜਪਾ 2 ਸੀਟਾਂ ਤੋਂ ਜੇਤੂ ਰਹੀ ਸੀ।
ਇਹ ਵੀ ਪੜ੍ਹੋ : 5 ਲੱਖ ਦੀ ਨਕਦੀ ਤੇ ਸੋਨੇ ਦੇ ਗਹਿਣਿਆਂ ਦੀ ਲੁੱਟ ਦਾ ਡਰਾਮਾ ਰਚਣ ਵਾਲਾ ਪੁਲਸ ਨੇ ਦਬੋਚਿਆ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ