ਵੱਡੀ ਖ਼ਬਰ : ਭਾਜਪਾ ਕੇਂਦਰੀ ਲੀਡਰਸ਼ਿਪ ਨੇ ਅਚਾਨਕ ਦਿੱਲੀ ਸੱਦੇ ਪੰਜਾਬ ਦੇ ਆਗੂ
Friday, Jun 12, 2026 - 04:28 PM (IST)
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੇ ਪੰਜਾਬ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨੂੰ ਸ਼ੁੱਕਰਵਾਰ ਸ਼ਾਮ ਅਹਿਮ ਬੈਠਕ ਲਈ ਤੁਰੰਤ ਨਵੀਂ ਦਿੱਲੀ ਸੱਦਿਆ ਹੈ। ਸੂਤਰਾਂ ਅਨੁਸਾਰ ਪਾਰਟੀ ਦੇ ਕੌਮੀ ਸੰਗਠਨ ਮਹਾਮੰਤਰੀ ਬੀ. ਐੱਲ. ਸੰਤੋਸ਼ ਸ਼ੁੱਕਰਵਾਰ ਸ਼ਾਮ 6 ਵਜੇ ਨਵੀਂ ਦਿੱਲੀ ਵਿਖੇ ਪੰਜਾਬ ਭਾਜਪਾ ਦੇ ਸੀਨੀਅਰ ਆਗੂਆਂ ਅਤੇ ਸਾਬਕਾ ਸੂਬਾ ਪ੍ਰਧਾਨਾਂ ਨਾਲ ਹੰਗਾਮੀ ਮੀਟਿੰਗ ਕਰਨਗੇ। ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਸੁਨੀਲ ਜਾਖੜ, ਅਸ਼ਵਨੀ ਸ਼ਰਮਾ ਤੇ ਹੋਰ ਵੱਡੇ ਆਗੂ ਇਸ ਮੀਟਿੰਗ 'ਚ ਮੌਜੂਦ ਰਹਿਣਗੇ।
ਇਹ ਵੀ ਪੜ੍ਹੋ : ਦਰਬਾਰ ਸਾਹਿਬ ਕੰਪਲੈਕਸ ਵਿਖੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਵੱਡਾ ਖ਼ੁਲਾਸਾ
ਸੂਤਰੇ ਦੱਸਦੇ ਹਨ ਕਿ ਇਸ ਉੱਚ ਪੱਧਰੀ ਬੈਠਕ ਦੌਰਾਨ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਤੇ ਚਰਚਾ ਤੋਂ ਇਲਾਵਾ ਪੰਜਾਬ ਇਕਾਈ ਲਈ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ, ਸੂਬੇ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਖ਼ਾਸ ਕਰਕੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਭਵਿੱਖੀ ਰਣਨੀਤੀ ਸਬੰਧੀ ਅਹਿਮ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਖੇਮਕਰਨ ਦੇ ਗੁਰਭੇਜ ਦਾ ਇੰਗਲੈਂਡ 'ਚ ਕਤਲ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
