ਭਾਜਪਾ ਕਿਸਾਨਾਂ ਦੇ ਕਲਿਆਣ ਦੇ ਲਈ ਵਚਨਬੱਧ : ਕੇਂਦਰੀ ਮੰਤਰੀ ਸੋਮ ਪ੍ਰਕਾਸ਼

Friday, Feb 05, 2021 - 08:02 PM (IST)

ਕਪੂਰਥਲਾ (ਵਿਪਨ ਮਹਾਜਨ)- ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਦੀ ਸਰਕਾਰ ਪੂਰੀ ਤਰ੍ਹਾਂ ਨਾਲ ਗੰਭੀਰ ਹੈ ਅਤੇ ਕਿਸਾਨਾਂ ਨੂੰ ਗੱਲਬਾਤ ਲਈ ਜਲਦ ਬੁਲਾਇਆ ਜਾਵੇਗਾ। ਇਹ ਗੱਲ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਹੀ। ਉਹ ਕਪੂਰਥਲਾ ‘ਚ ਭਾਜਪਾ ਦੇ ਜ਼ਿਲ੍ਹਾ ਦਫਤਰ ਦਾ ਉਦਘਾਟਨ ‘ਚ ਭਾਜਪਾ ਦੇ ਜ਼ਿਲ੍ਹਾ ਦਫਤਰ ਦਾ ਉਦਘਾਟਨ ਕਰਨ ਲਈ ਆਏ ਸਨ।
ਜ਼ਿਕਰਯੋਗ ਹੈ ਕਿ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਕਿਸਾਨਾਂ ਦੇ ਨਾਲ ਗੱਲਬਾਤ ਕਰਨ ਲਈ ਬਣਾਈ ਗਈ ਕੇਂਦਰੀ ਟੀਮ ਦੇ ਮੈਂਬਰ ਹਨ। ਇਸ ਕੇਂਦਰੀ ਟੀਮ ‘ਚ ਕੇਂਦਰੀ ਉਦਯੋਗ ਅਤੇ ਰੇਲ ਮੰਤਰੀ ਪਿਊਸ਼ ਗੋਇਲ ਵੀ ਮੈਂਬਰ ਹਨ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨਾਂ ਦੇ ਕਲਿਆਣ ਲਈ ਵਚਨਬੱਧ ਹੈ। ਮੋਦੀ ਸਰਕਾਰ ਨੇ ਕਿਸਾਨ ਆਗੂਆਂ ਤੇ ਕੇਂਦਰੀ ਕਮੇਟੀ ਨਾਲ ਗੱਲਬਾਤ ਦੌਰਾਨ ਚੁੱਕੀਆਂ ਗਈਆਂ ਕਰੀਬ ਸਾਰੀਆਂ ਮੰਗਾਂ ਮੰਨ ਲਈਆਂ ਹਨ। ਕੇਂਦਰ ਹੁਣ ਵੀ ਕਾਨੂੰਨ ਬਾਰੇ ਗੱਲ ਕਰਨ ਨੂੰ ਤਿਆਰ ਹੈ, ਉਮੀਦ ਹੈ ਕਿ ਕਿਸਾਨਾਂ ਦੀ ਸਹਿਮਤੀ ਜਲਦ ਬਣ ਜਾਵੇਗੀ। ਕਿਸਾਨ ਆਪਣਾ ਅੰਦੋਲਨ ਵਾਪਸ ਲਏ ਜਾਣਗੇ। ਉਨ੍ਹਾਂ ਕਿਹਾ ਕਿ ਐਮ. ਐਸ. ਪੀ (ਘੱਟੋ ਘੱਟ ਸਮਰਥਨ ਮੁੱਲ) ਕਿਸੇ ਵੀ ਕੀਮਤ ਤੇ ਖਤਮ ਨਹੀ ਹੋਵੇਗਾ। ਇਸ ਬਾਰੇ ‘ਚ ਕਈ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਵੀ ਕਈ ਵਾਰ ਕਹਿ ਚੁੱਕੇ ਹਨ ਤੇ ਇਸ ਸਬੰਧੀ ਸਪੱਸ਼ਟ ਵੀ ਕਰ ਰਹੇ ਹਨ ਪਰ ਵਿਰੋਧੀ ਆਗੂ ਇਸ ਪ੍ਰਤੀ ਵੀ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਉਪਜ ਦਾ ਯੋਗ ਮੁੱਲ ਦਿਵਾਉਣ ਤੇ ਉਨ੍ਹਾਂ ਦੇ ਜੀਵਨ ਪੱਧਰ ‘ਚ ਬਦਲਾਅ ਲਿਆਉਣ ਦੇ ਮਕਸਦ ਦੇ ਲਈ ਮੋਦੀ ਸਰਕਾਰ ਵਚਨਬੱਧ ਹੈ। 

ਇਹ ਵੀ ਪੜ੍ਹੋ : IND v ENG : ਰੂਟ ਦਾ 100ਵਾਂ ਟੈਸਟ ਸੈਂਕੜਾ, ਇੰਗਲੈਂਡ ਮਜ਼ਬੂਤ ਸਿਥਤੀ 'ਚ

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਕਿਸਾਨ ਸਾਡੇ ਆਪਣੇ ਭਰਾ ਹਨ, ਕਿਸਾਨਾਂ ਦੀ ਆੜ ‘ਚ ਕਾਂਗਰਸ ਪਾਰਟੀ, ਆਮ ਆਦਮੀ ਪਾਰਟੀ, ਅਕਾਲੀ ਦਲ ਬਾਦਲ ਦੇ ਆਗੂ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਮੀਟਿੰਗਾਂ ਨਹੀ ਕਰਨ ਦੇ ਰਹੇ ਤੇ ਆਪਣੀ ਰਾਜਨੀਤੀ ਚਮਕਾਉਣ ਦੇ ਲਈ ਡਰਾਮਾ ਰਚ ਰਹੇ ਹਨ। ਉਨ੍ਹਾਂ ਕਿਹਾ ਕਿ ਡਰਾਮਾ ਰਚ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਾਜਪਾ ਅਜਿਹੀ ਹਰਕਤਾਂ ਨੂੰ ਬਰਦਾਸ਼ਤ ਨਹੀ ਕਰੇਗੀ। ਕਿਸਾਨ ਜਥੇਬੰਦੀਆਂ ਦੇ ਆਗੂ ਤੇ ਕਿਸਾਨ ਭਰਾ ਦਿੱਲੀ ਬਾਰਡਰਾਂ ‘ਤੇ ਧਰਨੇ ਦੇ ਰਹੇ ਹਨ। ਕਾਂਗਰਸ ਨਗਰ ਨਿਗਮਾਂ ਤੇ ਨਗਰ ਪ੍ਰੀਸ਼ਦਾਂ ਦੀ ਚੋਣ ਜਿੱਤਣ ਦੇ ਲਈ ਪੰਜਾਬ ‘ਚ ਕਿਸਾਨ ਭਰਾਵਾਂ ਨੂੰ ਬਦਨਾਮ ਕਰਨ ਲਈ ਭਾਜਪਾ ਆਗੂਆਂ ਦਾ ਘਿਰਾਓ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਬਿਲਕੁੱਲ ਫੇਲ ਸਾਬਤ ਹੋ ਰਹੀ ਹੈ।
ਸਰਕਾਰ ਦੀ ਜਿੰਮੇਵਾਰੀ ਬਣਦੀ ਹੈ, ਉਹ ਅਮਨ ਸ਼ਾਂਤੀ ਨੂੰ ਬਹਾਲ ਰੱਖੇ, ਪਰ ਕੈਪਟਨ ਸਰਕਾਰ ਜਾਣਬੁੱਝ ਕੇ ਸ਼ਰਾਰਤੀ ਅਨਸਰਾਂ ਨੂੰ ਨਕੇਲ ਪਾਉਣ ਦੀ ਬਜਾਏ ਉਨ੍ਹਾਂ ਨੂੰ ਸ਼ਹਿ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਜੋ ਵਾਅਦੇ ਚੋਣ ਘੋਸ਼ਣਾ ਪੱਤਰ ‘ਚ ਕੀਤੇ ਸਨ ਉਹ ਪੂਰੇ ਨਹੀ ਕਰ ਸਕੀ ਇਸ ਲਈ ਪੰਜਾਬ ‘ਚ ਧਿਆਨ ਹਟਾ ਕੇ ਕਿਸਾਨ ਭਰਾਵਾਂ ਨੂੰ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ‘ਤੇ ਗੁੰਮਰਾਹ ਕਰਕੇ ਆਪਣਾ ਪੱਲਾ ਝਾੜ ਰਹੀ ਹੈ।

ਨੋਟ- ਇਸ ਖਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News