ਭਾਜਪਾ ਨੇ ਪੰਜਾਬ ਦੇ ਸਾਬਕਾ ਮੰਤਰੀ ਖ਼ਿਲਾਫ਼ ਪਾਰਟੀ ਹਾਈਕਮਾਨ ਨੂੰ ਭੇਜੀ ਸ਼ਿਕਾਇਤ, ਜਾਣੋ ਪੂਰਾ ਮਾਮਲਾ
Wednesday, Jul 17, 2024 - 11:22 AM (IST)
ਜਲੰਧਰ (ਗੁਲਸ਼ਨ)– ਭਾਜਪਾ ਦੇ ਬਜ਼ੁਰਗ ਆਗੂ ਅਤੇ ਸਾਬਕਾ ਮੰਤਰੀ ਪੰਜਾਬ ਭਗਤ ਚੂਨੀ ਲਾਲ ਨੇ ਹਾਲ ਹੀ ਵਿਚ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਹੋਈ ਜ਼ਿਮਨੀ ਚੋਣ ਵਿਚ ਆਪਣੇ ਬੇਟੇ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਦੇ ਪੱਖ ਵਿਚ ਵੋਟ ਪਾਉਣ ਦੀ ਅਪੀਲ ਕੀਤੀ ਸੀ। ਚੋਣ ਮੁਕੰਮਲ ਹੋਣ ਤੋਂ ਬਾਅਦ ਹੁਣ ਮੋਹਿੰਦਰ ਭਗਤ ਵਿਧਾਇਕ ਚੁਣੇ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਬਣੇ ਰਹਿਣਗੇ ਰਾਜਪਾਲ, ਰਾਸ਼ਟਰਪਤੀ ਨੇ ਵਾਪਸ ਮੋੜਿਆ ਬਿੱਲ
ਭਾਜਪਾ ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਭਗਤ ਚੂਨੀ ਲਾਲ ਦੀ ਉਸ ਵੀਡੀਓ ਨੂੰ ਲੈ ਕੇ ਹਾਈਕਮਾਨ ਨੂੰ ਸ਼ਿਕਾਇਤ ਕੀਤੀ ਹੈ, ਜਿਸ ਵਿਚ ਉਨ੍ਹਾਂ ਵੋਟਰਾਂ ਨੂੰ ਆਪਣੇ ਬੇਟੇ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਦਾ ਮੰਨਣਾ ਹੈ ਕਿ ਪਾਰਟੀ ਦੇ ਵਿਰੁੱਧ ਹੈ, ਇਸ ਲਈ ਇਸ ਦੀ ਸਾਰੀ ਰਿਪੋਰਟ ਹਾਈਕਮਾਨ ਨੂੰ ਭੇਜ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਹੁੰਮਸ ਭਰੀ ਗਰਮੀ ਵਿਚਾਲੇ ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਪੰਜਾਬ ਭਾਜਪਾ ਵੱਲੋਂ ਇਸ ਬਾਰੇ ਅਗਲਾ ਫ਼ੈਸਲਾ ਰਾਸ਼ਟਰੀ ਲੀਡਰਸ਼ਿਪ ਦੇ ਧਿਆਨ ਵਿਚ ਲਿਆ ਕੇ ਹੀ ਲਿਆ ਜਾਵੇਗਾ। ਵਰਣਨਯੋਗ ਹੈ ਕਿ ਭਗਤ ਚੂਨੀ ਲਾਲ ਪਿਛਲੇ ਕਈ ਦਹਾਕਿਆਂ ਤੋਂ ਭਾਰਤੀ ਜਨਤਾ ਪਾਰਟੀ ਨਾਲ ਜੁੜੇ ਹੋਏ ਹਨ। ਭਾਜਪਾ ਦੀ ਬਦੌਲਤ ਹੀ ਉਨ੍ਹਾਂ ਵਿਧਾਇਕ ਅਤੇ ਮੰਤਰੀ ਅਹੁਦੇ ਦਾ ਸਫਰ ਤਹਿ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8