ਭਾਜਪਾ ਨੇ ਜਲੰਧਰ ’ਚ ਬੁਲਾਈ ਜਨਤਾ ਦੀ ਵਿਧਾਨ ਸਭਾ, ਕਿਸਾਨੀ ਤੇ ਸੁਰੱਖਿਆ ਸਣੇ ਕਈ ਮੁੱਦਿਆਂ ’ਤੇ ਕੀਤੀ ਚਰਚਾ

09/30/2022 6:41:31 PM

ਜਲੰਧਰ (ਸੋਨੂੰ) : ਇਕ ਪਾਸੇ ਜਿਥੇ ਅੱਜ ਪੰਜਾਬ ਸਰਕਾਰ ਵਿਧਾਨ ਸਭਾ ’ਚ ਸੈਸ਼ਨ ਚੱਲ ਰਿਹਾ ਸੀ, ਉਥੇ ਹੀ ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਨੇ ਵੀ ਜਲੰਧਰ ’ਚ ਜਨਤਾ ਵਿਧਾਨ ਸਭਾ ਦਾ ਆਯੋਜਨ ਕੀਤਾ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਦੀ ਲੀਡਰਸ਼ਿਪ ਇਸ ਵਿਧਾਨ ਸਭਾ ’ਚ ਸ਼ਾਮਲ ਹੋਈ। ਇਸ ਦੌਰਾਨ ਖ਼ੁਦ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਸ਼ਰਮਾ ਵੀ ਮੌਜੂਦ ਰਹੇ। ਜਨਤਾ ਦੀ ਵਿਧਾਨ ਸਭਾ ’ਚ ਪੰਜਾਬ ਦੇ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ ਗਈ। ਇਸ ਮੌਕੇ ਭਾਜਪਾ ਦੇ ਵੱਖ-ਵੱਖ ਆਗੂਆਂ ਵੱਲੋਂ ਪੰਜਾਬ ਦੇ ਵੱਖ-ਵੱਖ ਮੁੱਦਿਆਂ ਜਿਵੇਂ ਕਿਸਾਨੀ, ਕੁਰੱਪਸ਼ਨ , ਸੁਰੱਖਿਆ ਸਣੇ ਕਈ ਮੁੱਦਿਆਂ ’ਤੇ ਚਰਚਾ ਕੀਤੀ ਗਈ। ਇਸ ਮੌਕੇ ਸਭ ਤੋਂ ਪਹਿਲਾਂ ਭਾਜਪਾ ਦੇ ਸੀਨੀਅਰ ਲੀਡਰ ਤੀਕਸ਼ਣ ਸੂਦ ਨੂੰ ਵਿਧਾਨ ਸਭਾ ਦਾ ਸਪੀਕਰ ਬਣਾਇਆ ਗਿਆ। ਜਨਤਾ ਦੀ ਵਿਧਾਨ ਸਭਾ ਦੇ ਆਯੋਜਨ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ’ਚ ਹਰ ਮੁੱਦੇ ਉੱਪਰ ਫੇਲ੍ਹ ਹੁੰਦੀ ਹੋਈ ਨਜ਼ਰ ਆ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਮਿਡ-ਡੇ-ਮੀਲ ਵਰਕਰਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ

ਉਨ੍ਹਾਂ ਅਰਵਿੰਦ ਕੇਜਰੀਵਾਲ ਦੇ ਰਾਘਵ ਚੱਢਾ ਉੱਪਰ ਟਵੀਟ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਨੇਤਾਗਿਰੀ ਛੱਡ ਕੇ ਲੋਕਾਂ ਦੀ ਭਵਿੱਖਬਾਣੀ ਕਰਨੀ ਸ਼ੁਰੂ ਕਰ ਦੇਣੀ ਚਾਹੀਦੀ ਹੈ ਕਿਉਂਕਿ ਉਹ ਇਹ ਕੰਮ ਬਹੁਤ ਚੰਗੀ ਤਰ੍ਹਾਂ ਕਰ ਲੈਂਦੇ ਹਨ। ਇਸੇ ਕਰਕੇ ਉਨ੍ਹਾਂ ਨੂੰ ਰਾਘਵ ਚੱਢਾ ਬਾਰੇ ਪਹਿਲਾਂ ਹੀ ਪਤਾ ਲੱਗ ਗਿਆ। ਆਉਣ ਵਾਲੀਆਂ ਨਗਰ ਨਿਗਮ ਚੋਣਾਂ ਬਾਰੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਨ੍ਹਾਂ ਚੋਣਾਂ ਲਈ ਆਪਣਾ ਹੋਮਵਰਕ ਸ਼ੁਰੂ ਕਰਦੇ ਹੋਏ ਆਪਣੀਆਂ ਟੀਮਾਂ ਨੂੰ ਕੰਮ ’ਤੇ ਲਗਾ ਦਿੱਤਾ ਗਿਆ ਹੈ ਅਤੇ ਇਨ੍ਹਾਂ ਚੋਣਾਂ ’ਚ ਆਮ ਆਦਮੀ ਪਾਰਟੀ ਦਾ ਉਹੀ ਹਾਲ ਹੋਵੇਗਾ, ਜੋ ਹਾਲ ਸੰਗਰੂਰ ’ਚ ਹੋਇਆ ਹੈ।

ਇਹ ਖ਼ਬਰ ਵੀ ਪੜ੍ਹੋ : ਹੁਣ ਪਾਕਿ ਦੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ’ਚ ਸ਼ੂਟਿੰਗ ਕਰਨ ਆਈ ਟੀਮ ਨੇ ਸਿੱਖ ਮਰਿਆਦਾ ਦਾ ਕੀਤਾ ਅਪਮਾਨ

ਉਧਰ ਰਾਘਵ ਚੱਢਾ ਬਾਰੇ ਕੇਜਰੀਵਾਲ ਦੇ ਟਵੀਟ ਉੱਪਰ ਟਿੱਪਣੀ ਕਰਦਿਆਂ ਭਾਜਪਾ ਨੇਤਾ ਸੁਨੀਲ ਜਾਖੜ ਨੇ ਕਿਹਾ ਕਿ ਉਹ ਆਪਣੀ ਪਾਰਟੀ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਜੇ ਰਾਘਵ ਚੱਢਾ ਉੱਪਰ ਕੋਈ ਦੋਸ਼ ਸਾਬਤ ਨਹੀਂ ਹੁੰਦਾ ਤੇ ਉਸ ਦਾ ਕੋਈ ਕੁਝ ਨਹੀਂ ਵਿਗਾੜ ਸਕਦਾ ਪਰ ਜੇ ਉਹ ਕਿਸੇ ਵੀ ਮਾਮਲੇ ’ਚ ਦੋਸ਼ੀ ਨਿਕਲਦੇ ਹਨ ਤਾਂ ਫਿਰ ਉਨ੍ਹਾਂ ਨੂੰ ਕੋਈ ਬਚਾ ਨਹੀਂ ਸਕਦਾ।

ਇਹ ਖ਼ਬਰ ਵੀ ਪੜ੍ਹੋ : ਸਿੱਖਿਆ ਮੰਤਰੀ ਬੈਂਸ ਨੇ ਲਿਆ ਫ਼ੈਸਲਾ, ਲੁਧਿਆਣਾ ਜ਼ਿਲ੍ਹੇ ਦਾ ਇਹ ਸਕੂਲ ਹੁਣ ਡਬਲ ਸ਼ਿਫ਼ਟ ’ਚ ਲੱਗੇਗਾ

Manoj

This news is Content Editor Manoj