ਭਾਜਪਾ ਨੇ ਕਚਹਿਰੀ ਦੇ ਬਾਹਰ ਦਿੱਤਾ ਧਰਨਾ
Wednesday, Jan 17, 2018 - 04:48 AM (IST)
ਕਪੂਰਥਲਾ, (ਗੁਰਵਿੰਦਰ ਕੌਰ, ਮੱਲ੍ਹੀ)- ਭਾਰਤੀ ਜਨਤਾ ਪਾਰਟੀ ਕਪੂਰਥਲਾ ਨੇ ਅੱਜ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਚੋਣਾਵੀ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ ਜ਼ਿਲਾ ਪ੍ਰਧਾਨ ਸ਼ਾਮ ਸੁੰਦਰ ਅਗਰਵਾਲ ਦੀ ਪ੍ਰਧਾਨਗੀ ਹੇਠ ਪੁਰਾਣੀ ਜ਼ਿਲਾ ਕਚਹਿਰੀ ਦੇ ਬਾਹਰ ਧਰਨਾ ਦਿੱਤਾ। ਇਸ ਮੌਕੇ ਭਾਜਪਾ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਆਪਣੀਆਂ ਮੰਗਾਂ ਸਬੰਧੀ ਨਾਅਰੇਬਾਜ਼ੀ ਕੀਤੀ ਤੇ ਇਕ ਮੰਗ-ਪੱਤਰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਨੂੰ ਦਿੱਤਾ।
ਸੰਬੋਧਨ ਕਰਦਿਆਂ ਜ਼ਿਲਾ ਪ੍ਰਧਾਨ ਸ਼ਾਮ ਸੁੰਦਰ ਅਗਰਵਾਲ ਤੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਸਾਬਕਾ ਚੇਅਰਮੈਨ ਉਮੇਸ਼ ਸ਼ਾਰਦਾ ਨੇ ਕਿਹਾ ਕਿ ਕਾਂਗਰਸ ਨੇ ਚੋਣਾਂ ਸਮੇਂ ਲੋਕਾਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ ਪਰ ਸਰਕਾਰ ਬਣਦੇ ਹੀ ਇਹ ਸਾਰੇ ਵਾਅਦੇ ਭੁੱਲ ਗਈ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਬਣੇ 10 ਮਹੀਨੇ ਦਾ ਸਮਾਂ ਪੂਰਾ ਹੋ ਚੁੱਕਿਆ ਹੈ ਪਰ ਇਨ੍ਹਾਂ 10 ਮਹੀਨਿਆਂ 'ਚ ਪੰਜਾਬ ਦੀ ਹਾਲਤ ਹਰ ਮਹੀਨੇ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ ਤੇ ਸੂਬੇ ਦਾ ਹਰ ਵਰਗ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਦੁਖੀ ਹੈ।
ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਉਪਰੋਕਤ ਮੁੱਦੇ ਆਮ ਲੋਕਾਂ ਨਾਲ ਜੋੜੇ ਹਨ, ਇਨ੍ਹਾਂ 'ਤੇ ਤੁਰੰਤ ਕਾਰਵਾਈ ਕੀਤੀ ਜਾਵੇ ਨਹੀਂ ਤਾਂ ਭਾਜਪਾ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੀ ਰੱਖਿਆ ਲਈ ਅੰਦੋਲਨ ਕਰਨ ਤੋਂ ਗੁਰੇਜ਼ ਨਹੀਂ ਕਰੇਗੀ।
ਇਸ ਸਮੇਂ ਕਪੂਰਥਲਾ ਮੰਡਲ ਪ੍ਰਧਾਨ ਸੰਦੀਪ ਬਜਾਜ, ਤੇਜਸਵੀ ਭਾਰਦਵਾਜ, ਅਸ਼ੋਕ ਮਾਹਲਾ, ਜਗਦੀਸ਼ ਸ਼ਰਮਾ, ਸੁਸ਼ੀਲ ਭੱਲਾ, ਨਰੇਸ਼ ਸੇਠੀ, ਰਾਧੇ ਸ਼ਾਮ ਸ਼ਰਮਾ, ਪਰਮਜੀਤ ਸਿੰਘ ਜੱਜ, ਰਾਕੇਸ਼ ਪੁਰੀ, ਡਾ. ਰਣਵੀਰ ਕੌਸ਼ਲ, ਦਲੀਪ ਆਨੰਦ, ਨਰਿੰਦਰਜੀਤ ਕੌਰ, ਮਧੂ ਸੂਦ ਆਦਿ ਤੋਂ ਇਲਾਵਾ ਭਾਰੀ ਗਿਣਤੀ 'ਚ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
