ਲੋਕ ਸਭਾ ਚੋਣਾਂ: ਭਾਜਪਾ ਲਈ ਪੰਜਾਬ ''ਚ ਪ੍ਰਚਾਰ ਕਰਨਾ ਹੋਇਆ ਔਖ਼ਾ! 15 ਦਿਨਾਂ ''ਚ 40 ਥਾਵਾਂ ''ਤੇ ਹੋਇਆ ਵਿਰੋਧ

04/26/2024 2:11:58 PM

ਚੰਡੀਗੜ੍ਹ: ਦੇਸ਼ ਦੀ ਸੱਤਾ 'ਤੇ ਕਾਬਜ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਨਾ ਵੀ ਔਖ਼ਾ ਹੋਇਆ ਪਿਆ ਹੈ। ਕਿਸਾਨਾਂ ਵੱਲੋਂ ਵੱਖ-ਵੱਖ ਥਾਈਂ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਵਿਸ਼ੇਸ਼ ਤੌਰ 'ਤੇ ਪਿੰਡਾਂ ਵਿਚ ਭਾਜਪਾ ਉਮੀਦਵਾਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਪਿਛਲੇ 15 ਦਿਨਾਂ ਦੀ ਗੱਲ ਕਰੀਏ ਤਾਂ ਸੂਬੇ ਵਿਚ ਵੱਖ-ਵੱਖ ਥਾਵਾਂ 'ਤੇ ਤਕਰੀਬਨ 40 ਜਗ੍ਹਾ 'ਤੇ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ: ਟਿਕਟਾਂ ਦੇ ਐਲਾਨ ਮਗਰੋਂ ਪਾਰਟੀਆਂ 'ਚ ਉੱਭਰੇ ਬਾਗੀ ਸੁਰ, ਜਾਰੀ ਰਹੇਗਾ ਦਲ-ਬਦਲੀਆਂ ਦਾ ਦੌਰ

ਹੰਸ ਰਾਜ ਹੰਸ ਦਾ ਹੋਇਆ ਸਭ ਤੋਂ ਵੱਧ ਵਿਰੋਧ 

ਭਾਜਪਾ ਵੱਲੋਂ ਹੁਣ ਤਕ ਸੂਬੇ ਦੀਆਂ 13 ਸੀਟਾਂ ਵਿਚੋਂ 9 'ਤੇ ਉਮੀਦਵਾਰ ਐਲਾਨੇ ਗਏ ਹਨ। ਪੰਜਾਬ ਪੁਲਸ ਦੇ ਇੰਟੈਲੀਜੈਂਸ ਵਿੰਗ ਦੇ ਅੰਕੜਿਆਂ ਮੁਤਾਬਕ ਸੂਬੇ ਵਿਚ ਭਾਜਪਾ ਦਾ ਸੱਭ ਤੋਂ ਵੱਧ ਵਿਰੋਧ ਫ਼ਰੀਦਕੋਟ ਹਲਕੇ ਵਿਚ ਕੀਤਾ ਜਾ ਰਿਹਾ ਹੈ। ਇੱਥੇ ਭਾਰਤੀ ਜਨਤਾ ਪਾਰਟੀ ਨੇ ਦਿੱਲੀ ਤੋਂ ਸੰਸਦ ਮੈਂਬਰ ਅਤੇ ਗਾਇਕ ਹੰਸ ਰਾਜ ਹੰਸ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਇਕੱਲੇ ਫ਼ਰੀਦਕੋਟ ਦੇ ਵਿਚ ਹੀ 15 ਥਾਵਾਂ 'ਤੇ ਹੰਸ ਰਾਜ ਹੰਸ ਦਾ ਵਿਰੋਧ ਕੀਤਾ ਗਿਆ ਹੈ। ਹੰਸ ਰਾਜ ਹੰਸ ਵੱਲੋਂ 4 ਅਪ੍ਰੈਲ ਤੋਂ ਆਪਣੀ ਚੋਣ ਮੁਹਿੰਮ ਸ਼ੁਰੂ ਕੀਤੀ ਗਈ ਸੀ। ਉਸ ਦਿਨ ਤੋਂ ਤਕਰੀਨ ਹਰ ਰੋਜ਼ ਹੀ ਉਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਬੀਤੇ ਦਿਨੀਂ ਵੀ ਉਨ੍ਹਾਂ ਦਾ ਵਿਰੋਧ ਕੀਤੇ ਜਾਣ ਮਗਰੋਂ 25 ਤੋਂ ਵੱਧ ਕਿਸਾਨਾਂ ਨੂੰ ਪੁਲਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਸੀ। 

ਇਹ ਖ਼ਬਰ ਵੀ ਪੜ੍ਹੋ - ਜਵਾਕ ਨੇ ਖੇਡ-ਖੇਡ 'ਚ ਬਦਲ ਦਿੱਤੀ ਪਰਿਵਾਰ ਦੀ ਕਿਸਮਤ! ਰਾਤੋ-ਰਾਤ ਬਣਿਆ ਕਰੋੜਾਂ ਦਾ ਮਾਲਕ (ਵੀਡੀਓ)

ਇਸ ਤੋਂ ਇਲਾਵਾ ਅੰਮ੍ਰਿਤਸਰ ਵਿਚ ਕਿਸਾਨਾਂ ਵੱਲੋਂ ਭਾਜਪਾ ਦੀਆਂ ਘੱਟੋ-ਘੱਟ 10 ਚੋਣ ਮੀਟਿੰਗਾਂ ਵਿਚ ਅੜਿੱਕਾ ਪਾਇਆ ਗਿਆ। ਇੱਥੇ ਭਾਰਤੀ ਜਨਤਾ ਪਾਰਟੀ ਵੱਲੋਂ ਤਰਨਜੀਤ ਸਿੰਘ ਸੰਧੂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਇੱਥੇ ਥਾਂ ਇਕ ਥਾਂ 'ਤੇ ਕਿਸਾਨਾਂ ਅਤੇ ਭਾਜਪਾ ਵਰਕਰਾਂ ਵਿਚਾਲੇ ਟਕਰਾਅ ਵੀ ਹੋ ਗਿਆ ਸੀ। ਉੱਥੇ ਹੀ ਬਠਿੰਡਾ ਵਿਚ ਇਕ ਹਫ਼ਤੇ ਵਿਚ ਹੀ 6 ਵਾਰ ਵਿਰੋਧ ਪ੍ਰਦਰਸ਼ਨ ਹੋਇਆ ਹੈ। ਭਾਜਪਾ ਉਮੀਦਵਾਰ ਅਤੇ ਸਾਬਕਾ ਆਈ.ਏ.ਐੱਸ. ਅਫ਼ਸਰ ਪਰਮਪਾਲ ਕੌਰ ਨੂੰ 6 ਵਾਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸੇ ਤਰ੍ਹਾਂ ਪਟਿਆਲਾ ਤੋਂ ਮੌਜੂਦਾ ਸੰਸਦ ਮੈਂਬਰ ਅਤੇ ਭਾਜਪਾ ਉਮੀਦਵਾਰ ਪਰਨੀਤ ਕੌਰ ਨੂੰ ਵੀ 2 ਥਾਵਾਂ 'ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਵੱਲੋਂ ਸਮਾਣਾ ਅਤੇ ਪਾਤੜਾਂ ਵਿਖੇ ਪਰਨੀਤ ਕੌਰ ਦਾ ਵਿਰੋਧ ਕੀਤਾ ਗਿਆ। ਇਸ ਤੋਂ ਇਲਾਵਾ ਜਲੰਧਰ ਤੋਂ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦਾ ਵੀ ਬੀਤੇ ਦਿਨੀਂ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਸੀ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News