ਭਾਜਪਾ ਆਗੂਆਂ ਦੇ ਘਰ ਦੇ ਬਾਹਰ ਪੁਲਸ ਫੋਰਸ ਤਾਇਨਾਤ, ਕੱਲ੍ਹ ਕਿਸਾਨਾਂ ਨਾਲ ਹੋਇਆ ਸੀ ਤਕਰਾਰ
Saturday, Dec 26, 2020 - 02:50 PM (IST)
ਬਠਿੰਡਾ (ਪਰਮਿੰਦਰ): ਬਠਿੰਡਾ-ਬੀਤੇ ਦਿਨ ਕਿਸਾਨਾਂ ਵਲੋਂ ਭਾਜਪਾ ਦੇ ਪ੍ਰੋਗਰਾਮ ’ਚ ਭੰਨਤੋੜ ਕਰਨ ਦੀ ਘਟਨਾ ਨੂੰ ਲੈ ਕੇ ਦੂਜੇ ਦਿਨ ਵੀ ਤਣਾਅ ਬਣਿਆ ਰਿਹਾ। ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਬਠਿੰਡਾ ਦਾ ਦੌਰਾ ਕੀਤਾ ਜਾ ਰਿਹਾ ਹੈ। ਅਸ਼ਵਨੀ ਸ਼ਰਮਾ ਬੀਤੇ ਦਿਨ ਦੀ ਘਟਨਾ ’ਚ ਜ਼ਖ਼ਮੀ ਹੋਏ ਭਾਜਪਾ ਕਾਰਜਕਰਤਾਵਾਂ ਦਾ ਹਾਲ ਜਾਨਣਗੇ ਜਦਕਿ ਬਾਅਦ ’ਚ ਬਠਿੰਡਾ ਦੇ ਹੋਲ ਮੋਲੋਡੀ ’ਚ ਵਰਕਰਾਂ ਨੂੰ ਸੰਬੋਧਨ ਕਰਨਗੇ। ਅਸ਼ਵਨੀ ਸ਼ਰਮਾ ਦੇ ਦੌਰੇ ਨੂੰ ਦੇਖਦੇ ਹੋਏ ਬਠਿੰਡਾ ’ਚ ਜ਼ਖ਼ਮੀ ਭਾਜਪਾ ਵਰਕਰਾਂ ਦੇ ਘਰਾਂ ਦੇ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ ਕੀਤੇ ਗਏ ਹਨ, ਜਦਕਿ ਹੋਟਲ ਦੇ ਬਾਹਰ ਵੀ ਸਖ਼ਤ ਨਾਕਬੰਦੀ ਹੈ।
ਇਹ ਵੀ ਪੜ੍ਹੋ: ਦੁਖਦਾਇਕ ਖ਼ਬਰ: ਦਿੱਲੀ ਸੰਘਰਸ਼ ਤੋਂ ਪਰਤੇ ਕਿਸਾਨ ਮੇਜਰ ਸਿੰਘ ਖਾਲਸਾ ਦੀ ਮੌਤ
ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ ਕਿਸਾਨਾਂ ਅੰਦਰ ਭਾਜਪਾ ਪ੍ਰਤੀ ਗੁੱਸਾ ਲਗਾਤਾਰ ਵੱਧਦਾ ਜਾ ਰਿਹਾ ਹੈ। ਬੀਤੇ ਦਿਨ ਬਠਿੰਡਾ ’ਚ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਅਟਲ ਬਿਹਾਰੀ ਵਾਜਪਾਈ ਦਾ ਜਨਮ ਦਿਨ ਮਨਾ ਰਹੇ ਭਾਜਪਾ ਨੇਤਾਵਾਂ ਕਿਸਾਨਾਂ ਦੇ ਤਿੱਖੇ ਰੋਹ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਚੱਲਦੇ ਪ੍ਰੋਗਰਾਮ ’ਚ ਪਹੁੰਚੇ ਕਿਸਾਨਾਂ ਨੇ ਪ੍ਰੋਗਰਾਮ ਬੰਦ ਕਰਵਾਉਣ ਦੀ ਕੋਸ਼ਿਸ਼ ਕੀਤੀ ਅਤੇ ਭਾਜਪਾ ਖ਼ਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ: ਕਿਸਾਨ ਸੰਘਰਸ਼ ਦਾ ਸਮਰਥਨ ਕਰਨ ਦਾ ਇੱਕ ਢੰਗ ਇਹ ਵੀ, ਪੇਂਟਿੰਗਾਂ ਰਾਹੀਂ ਬਿਆਨੀ ਲੋਕ ਆਵਾਜ਼