ਭਾਜਪਾ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਸਾਬਕਾ ਮੰਤਰੀ ਡਾ. ਮਹਿੰਦਰ ਸਿੰਘ ਚੋਣ ਇੰਚਾਰਜ ਨਿਯੁਕਤ

03/31/2023 12:39:29 AM

ਨਵੀਂ ਦਿੱਲੀ : ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਦਿਹਾਂਤ ਤੋਂ ਬਾਅਦ ਖਾਲੀ ਹੋਈ ਜਲੰਧਰ ਦੀ ਲੋਕ ਸਭਾ ਸੀਟ ’ਤੇ ਚੋਣ ਦੀ ਤਾਰੀਖ਼ ਦਾ ਐਲਾਨ ਹੋ ਚੁੱਕਾ ਹੈ। ਸਾਰੀਆਂ ਸਿਆਸੀ ਪਾਰਟੀਆਂ ਜ਼ਿਮਨੀ ਚੋਣ ਨੂੰ ਲੈ ਕੇ ਆਪੋ-ਆਪਣਾ ਜ਼ੋਰ ਲਾ ਰਹੀਆਂ ਹਨ। ਇਸੇ ਦੌਰਾਨ ਜਲੰਧਰ ਲੋਕ ਸਭਾ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਭਾਜਪਾ ਨੇ ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਡਾ. ਮਹਿੰਦਰ ਸਿੰਘ ਨੂੰ ਚੋਣ ਇੰਚਾਰਜ ਨਿਯੁਕਤ ਕੀਤਾ ਹੈ। ਭਾਜਪਾ ਦੇ ਰਾਸ਼ਟਰੀ ਜਨਰਲ ਸੈਕਟਰੀ ਅਰੁਣ ਸਿੰਘ ਵੱਲੋਂ ਜਾਰੀ ਸੂਚਨਾ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੀ ਇਕ ਹੋਰ ਵੀਡੀਓ ਆਈ ਸਾਹਮਣੇ, ਕਹੀਆਂ ਇਹ ਗੱਲਾਂ

PunjabKesari

ਇਸ ਤੋਂ ਪਹਿਲਾਂ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜਲੰਧਰ ਜ਼ਿਮਨੀ ਚੋਣ ਲਈ ਸਾਰੇ 9 ਵਿਧਾਨ ਸਭਾ ਹਲਕਿਆਂ ਲਈ ਇੰਚਾਰਜ ਨਿਯੁਕਤ ਕੀਤੇ ਸਨ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਦੀ ਪੰਜਾਬ ’ਚ ‘ਭਾਰਤ ਜੋੜੋ ਯਾਤਰਾ’ ਦੌਰਾਨ ਕਾਂਗਰਸੀ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ, ਜਿਸ ਕਾਰਨ ਜਲੰਧਰ ਲੋਕ ਸਭਾ ਦੀ ਸੀਟ ਖਾਲੀ ਹੋ ਗਈ ਸੀ।

ਇਹ ਵੀ ਪੜ੍ਹੋ : ਮੇਰਾ ਟਵੀਟ ਡਿਲੀਟ ਹੋਣ ਨਾਲ ਮੈਨੂੰ ਕੋਈ ਫਰਕ ਨਹੀਂ ਪੈਂਦਾ : ਜਥੇਦਾਰ ਹਰਪ੍ਰੀਤ ਸਿੰਘ

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News