ਭਾਜਪਾ ਸਰਕਾਰ 10 ਸਾਲ ’ਚ ਇਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ : ਧਾਲੀਵਾਲ

Monday, May 13, 2024 - 01:48 PM (IST)

ਭਾਜਪਾ ਸਰਕਾਰ 10 ਸਾਲ ’ਚ ਇਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ : ਧਾਲੀਵਾਲ

ਅੰਮ੍ਰਿਤਸਰ (ਜ. ਬ.) : ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੀ ਚੋਣ ਮੁਹਿੰਮ ਤਹਿਤ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ’ਚ ਦਰਜਨ ਦੇ ਕਰੀਬ ਮੀਟਿੰਗਾਂ ਵੱਖ-ਵੱਖ ਵਾਰਡਾਂ ’ਚ ਕੀਤੀਆਂ। ਇਸ ਦੌਰਾਨ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਰਾਜਨੀਤੀ ’ਚ ਤੁਹਾਡੇ ਕੰਮਾਂ ਦੇ ਆਧਾਰ ’ਤੇ ਲੋਕ ਤੁਹਾਡੇ ਨਾਂ ਦੇ ਨਾਲ ਅਹੁਦੇ ਜੋੜਦੇ ਹਨ ਪਰ ਅਕਾਲੀ ਦਲ ਦੇ ਉਮੀਦਵਾਰ ਨੇ ਖੁਦ ਨੂੰ ‘ਵਿਕਾਸ ਪੁਰਸ਼’ ਦਾ ਦਰਜਾ ਦਿੱਤਾ ਹੋਇਆ ਹੈ ਪਰ ਜ਼ਮੀਨੀ ਹਕੀਕਤ ਇਹ ਹੈ ਕਿ ਜੇਕਰ ਉਨ੍ਹਾਂ ਸੱਚਮੁੱਚ ਵਿਕਾਸ ਕੀਤਾ ਹੁੰਦਾ ਤਾਂ ਉਨ੍ਹਾਂ ਨੂੰ ਦੋ ਵਾਰ ਵਿਧਾਇਕ ਵਜੋਂ ਹਾਰ ਦਾ ਸਾਹਮਣਾ ਨਾ ਕਰਨਾ ਪੈਂਦਾ। ਇਸ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਬਾਰੇ ਬੋਲਦੇ ਹੋਏ ਧਾਲੀਵਾਲ ਨੇ ਕਿਹਾ ਕਿ ਭਾਜਪਾ ਸਰਕਾਰ 10 ਸਾਲ ’ਚ ਇਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ, ਜਿਸ ਨੂੰ ਲੈ ਕੇ ਪੂਰੇ ਸ਼ਹਿਰ ’ਚ ਲੋਕਾਂ ਨੂੰ ਭਾਜਪਾ ਦਾ ਜਲੂਸ ਕੱਢਦੇ ਹੋਏ ਦੇਖਿਆ ਹੈ।

ਇਹ ਖ਼ਬਰ ਵੀ ਪੜ੍ਹੋ : ਪਹਿਲੀ ਵਾਰ ਲੋਕ ਸਭਾ ਚੋਣਾਂ ’ਚ ਚਹੁੰਤਰਫ਼ਾ ਮੁਕਾਬਲਾ, ਦਿਲਚਸਪ ਹੋਣਗੇ ਨਤੀਜੇ

ਜਿੱਥੇ 400 ਪਾਰ ਦਾ ਨਾਅਰਾ ਦੇਣ ਵਾਲੀ ਭਾਜਪਾ 400 ਲੋਕ ਤਾਂ ਇਕੱਠੇ ਕਰ ਨਹੀਂ ਸਕੀ, ਸਗੋਂ ਦੋ ਹਜ਼ਾਰ ਤੋਂ ਵੱਧ ਸੁਰੱਖਿਆ ਮੁਲਾਜ਼ਮ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਨੂੰ ਪੁੱਛਣਾ ਚਾਹੁੰਦੇ ਹਨ ਕਿ ਜੇਕਰ ਕੇਂਦਰ ਸਰਕਾਰ ਨੇ 10 ਸਾਲਾਂ ’ਚ ਇੰਨੇ ਹੀ ਲੋਕ ਹਿੱਤ ਦੇ ਕੰਮ ਕੀਤੇ ਹਨ ਤਾਂ ਉਨ੍ਹਾਂ ਨੂੰ ਡਰ ਕਿਸ ਗੱਲ ਦਾ ਹੈ। ਧਾਲੀਵਾਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਆਪਣੇ 10 ਸਾਲ ਦੇ ਕਾਰਜਕਾਲ ’ਚ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ।

ਇਹ ਖਬਰ ਵੀ ਪੜ੍ਹੋ : ਪਿਆਰ ਦੀਆਂ ਪੀਂਘਾਂ ਪਾ ਗਰਭਵਤੀ ਕੀਤੀ 18 ਸਾਲਾ ਕੁੜੀ, ਫਿਰ ਜੋ ਹੋਇਆ ਨਹੀਂ ਹੋਵੇਗਾ ਯਕੀਨ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News