ਨਸ਼ਿਆਂ ਦੇ ਵਿਰੋਧ ’ਚ ਭਾਜਪਾ ਨੇ ਫੂਕਿਆ ਕੈਪਟਨ ਸਰਕਾਰ ਦਾ ਪੁਤਲਾ

Tuesday, Jul 03, 2018 - 12:01 AM (IST)

ਨਸ਼ਿਆਂ ਦੇ ਵਿਰੋਧ ’ਚ ਭਾਜਪਾ ਨੇ ਫੂਕਿਆ ਕੈਪਟਨ ਸਰਕਾਰ ਦਾ ਪੁਤਲਾ

ਗੁਰਦਾਸਪੁਰ,  (ਹਰਮਨਪ੍ਰੀਤ, ਵਿਨੋਦ, ਦੀਪਕ)-  ਪੰਜਾਬ ਅੰਦਰ ਵੱਧ ਰਹੇ ਨਸ਼ਿਆਂ ਦੇ ਵਿਰੋਧ ’ਚ ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਜ਼ਿਲਾ ਹੈੱਡ ਕੁਆਰਟਰਾਂ ’ਤੇ ਕੈਪਟਨ ਸਰਕਾਰ ਦੇ ਪੁਤਲੇ ਫੂਕਣ ਦੇ ਐਲਾਨੇ ਪ੍ਰੋਗਰਾਮ ਤਹਿਤ ਅੱਜ ਗੁਰਦਾਸਪੁਰ ਵਿਖੇ ਭਾਜਪਾ ਨੇ ਜ਼ਿਲਾ ਪ੍ਰਧਾਨ ਪ੍ਰਦੀਪ ਕੁਮਾਰ ਦੀ ਅਗਵਾਈ ਹੇਠ ਕੈਪਟਨ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਗੁਰੂ ਨਾਨਕ ਪਾਰਕ ਨੇਡ਼ੇ ਜੇਲ ਰੋਡ ’ਤੇ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਭਾਜਪਾ ਆਗੂਆਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
 ਇਸ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕੈਪਟਨ ਸਰਕਾਰ ਦੀ ਤਿੱਖੇ ਸ਼ਬਦਾਂ ’ਚ ਨਿੰਦਾ ਕੀਤੀ ਅਤੇ ਕਿਹਾ ਕਿ ਇਸ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੀ ਗਈ ਵਾਅਦਾ ਖਿਲਾਫ਼ੀ ਕਾਰਨ ਪਹਿਲਾਂ ਕਿਸਾਨ ਖੁਦਕੁਸ਼ੀਆਂ ਕਰ ਰਹੇ ਸਨ ਅਤੇ ਹੁਣ ਨੌਜਵਾਨਾਂ ਨੂੰ ਰੋਜ਼ਗਾਰ ਨਾ ਮਿਲਣ ਕਾਰਨ ਉਹ ਨਸ਼ਿਆਂ ਦੀ ਦਲਦਲ ਵਿਚ ਫਸ ਕੇ ਮੌਤ ਦੇ ਮੂੰਹ ’ਚ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਰੋਜ਼ਾਨਾ ਵੱਖ-ਵੱਖ ਥਾਵਾਂ ’ਤੇ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਇਸ ਗੱਲ ਦਾ ਸਪੱਸ਼ਟ ਪ੍ਰਮਾਣ ਹਨ ਕਿ ਪੰਜਾਬ ’ਚ ਨਸ਼ਿਆਂ ਦੀ ਵਿਕਰੀ ਅਤੇ ਵਰਤੋਂ ਬੰਦ ਨਹੀਂ ਹੋਈ ਅਤੇ ਕੈਪਟਨ ਅਮਰਿੰਦਰ ਸਿੰਘ ਇਸ ਮਾਮਲੇ ਵਿਚ ਪੂਰੀ ਤਰ੍ਹਾਂ ਅਸਫਲ ਸਿੱਧ ਹੋਏ ਹਨ। ਉਨ੍ਹਾਂ ਕਿਹਾ ਕਿ ਕੈਪਟਨ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਸੀ ਪਰ ਹੁਣ ਸਰਕਾਰ ਬਣਨ ਦੇ ਸਵਾ ਸਾਲ ਬਾਅਦ ਵੀ ਨਸ਼ਿਆਂ ਦਾ ਵਪਾਰ ਬੇਖੌਫ ਜਾਰੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਤੋਂ ਲੋਕ ਬੇਹੱਦ ਤੰਗ ਆ ਚੁੱਕੇ ਹਨ ਪਰ ਭਾਜਪਾ ਇਸ ਸਰਕਾਰ ਨੂੰ ਆਪਣੇ ਵਾਅਦਿਆਂ ਤੋਂ ਭੱਜਣ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਦੀ ਅਸਫਲਤਾ ਕਾਰਨ ਪੰਜਾਬ ਦੇਸ਼-ਵਿਦੇਸ਼ ’ਚ ਬਦਨਾਮ ਹੋ ਰਿਹਾ ਹੈ। ਇਸ ਲਈ ਕੈਪਟਨ ਸਰਕਾਰ ਨੂੰ ਉਸ ਦੇ ਫਰਜ਼ ਅਤੇ ਵਾਅਦੇ ਯਾਦ ਕਰਵਾਉਣ ਲਈ ਭਾਜਪਾ ਨੇ ਪੂਰੇ ਪੰਜਾਬ ਵਿਚ ਰੋਸ ਪ੍ਰਦਰਸ਼ਨ ਕੀਤੇ ਹਨ।
 ®ਕੌਣ-ਕੌਣ ਸਨ ਹਾਜ਼ਰ
 ਇਸ ਰੋਸ ਪ੍ਰਦਰਸ਼ਨ ਦੌਰਾਨ ਭਾਜਪਾ ਦੇ ਸੂਬਾਈ ਆਗੂ ਯਾਦਵਿੰਦਰ ਸਿੰਘ ਬੁੱਟਰ ਵਿਸ਼ੇਸ਼ ਤੌਰ ’ਤੇ ਪਹੁੰਚੇ ਜਦੋਂਕਿ ਸਾਬਕਾ  ਜ਼ਿਲਾ ਪ੍ਰਧਾਨ ਰਾਕੇਸ਼ ਜੋਤੀ, ਸਾਬਕਾ ਚੇਅਰਪਰਸਨ ਨੀਲਮ ਮਹੰਤ, ਰਜਿੰਦਰ ਬਿੱਟਾ, ਬਾਲ ਕਿਸ਼ਨ ਮਿੱਤਲ, ਅੰਕੁਸ਼ ਮਹਾਜਨ, ਰਜਿੰਦਰ ਕੁਮਾਰ, ਅਲਕਾ ਮਹੰਤ, ਬਿੰਦੀਆ, ਗੁਰਦੀਪ ਸਿੰਘ ਕੋਟ ਮਜਲਸ, ਸ਼ੈਰੀ ਕੋਟ ਮਜਲਸ, ਰਣਜੀਤ ਸਿੰਘ, ਹਰਦੀਪ ਸਿੰਘ ਰਿਆਡ਼, ਮਨੋਜ ਕੁਮਾਰ, ਜਤਿੰਦਰ ਪ੍ਰਦੇਸੀ, ਕਮਲਜੀਤ ਚਾਵਲਾ, ਵਿਕਾਸ ਗੁਪਤਾ, ਪ੍ਰਵੀਨ ਕੁਮਾਰ, ਪਰਮਜੀਤ ਕੌਰ, ਪ੍ਰਕਾਸ਼ ਕੌਰ, ਭੁਪੇਸ਼ ਅੱਤਰੀ, ਵੀਰਾਂਵਾਲੀ, ਗੌਤਮ ਕਮਾਂਡੋ, ਰਾਮ ਲਾਲ, ਅਨਿਲ ਕਾਲਾ, ਰਾਜੇਸ਼ ਸ਼ਰਮਾ, ਪ੍ਰੀਤਮਾ ਰਾਜਾ ਹਾਜ਼ਰ ਸਨ। ਇਨ੍ਹਾਂ ਸਾਰੇ ਆਗੂਆਂ ਨੇ ਇਸ ਧਰਨੇ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਸਹਿਯੋਗ ਦਿੱਤਾ। 


Related News