ਭਾਜਪਾ ਪੰਜਾਬ ਦਾ ਵਿਸਥਾਰ ਨਿਰੰਤਰ ਜਾਰੀ, ਪੰਜਾਬ ’ਚ ਇਸ ਵਾਰ ਬਣੇਗੀ ਭਾਜਪਾ ਸਰਕਾਰ : ਅਸ਼ਵਨੀ ਸ਼ਰਮਾ

09/15/2021 5:49:48 PM

ਚੰਡੀਗੜ੍ਹ (ਸ਼ਰਮਾ) : ਜਿਉਂ -ਜਿਉਂ ਵਿਧਾਨ ਸਭਾ ਚੋਣਾਂ 2022 ਨੇੜੇ ਆ ਰਹੀਆਂ ਹਨ, ਭਾਜਪਾ ਦਿਨ-ਬ-ਦਿਨ ਮਜ਼ਬੂਤ ਹੁੰਦੀ ਜਾ ਰਹੀ ਹੈ। ਭਾਰਤੀ ਜਨਤਾ ਪਾਰਟੀ, ਪੰਜਾਬ ਦਾ ਵਿਸਥਾਰ ਨਿਰੰਤਰ ਜਾਰੀ ਹੈ ਕਿਉਂਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਬਹੁਜਨ ਸਮਾਜ ਪਾਰਟੀ ਸਮੇਤ ਕਈ ਸਮਾਜਿਕ ਸੰਗਠਨਾਂ ਦੇ ਆਗੂ ਲਗਾਤਾਰ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਦੇਸ਼ ਦੇ ਹਿੱਤ ਦੀ ਸੋਚ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਪਰਿਵਾਰ ਵਿਚ ਸ਼ਾਮਲ ਹੋ ਰਹੇ ਹਨ। ਇਹ ਪ੍ਰਗਟਾਵਾ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਭਾਜਪਾ ਮੁੱਖ ਦਫਤਰ ਚੰਡੀਗੜ੍ਹ ਵਿਖੇ ਆਯੋਜਿਤ ਸਮਾਗਮ ਦੌਰਾਨ ਭਾਜਪਾ ਪਰਿਵਾਰ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਸਨਮਾਨਿਤ ਕਰਨ ਮੌਕੇ ਗਿਆ। ਇਸ ਮੌਕੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਾਜੇਸ਼ ਬਾਗਾ ਅਤੇ ਹਰਜੀਤ ਸਿੰਘ ਗਰੇਵਾਲ, ਬਰਨਾਲਾ ਜ਼ਿਲਾ ਪ੍ਰਧਾਨ ਯਾਦਵਿੰਦਰ ਸ਼ੰਟੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਉਮਰਾਨੰਗਲ ਨੂੰ ਉਚਿਤ ਸੁਰੱਖਿਆ ਉਪਲੱਬਧ ਕਰਵਾਉਣ ਲਈ ਕੇਂਦਰ ਨੇ ਭੇਜਿਆ ਪੰਜਾਬ ਨੂੰ ਪੱਤਰ

ਰਾਜੇਸ਼ ਬਾਗਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਮੈਂਬਰ ਮਹੰਤ ਹਰਿੰਦਰ ਤੋਤਾ, ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਚਾਂਦ ਸਿੰਘ ਮਾਨ, ਕਾਂਗਰਸ ਦੇ ਪਿੰਡ ਚੰਨਣ ਵਾਲ ਤੋਂ ਸਰਪੰਚ ਬੂਟਾ ਸਿੰਘ, ਦਲ ਪਿੰਡ ਦੀਪਗੜ੍ਹ ਦੇ ਸਾਬਕਾ ਸਰਪੰਚ ਮੰਡੇਰ ਸਿੰਘ, ਪਿੰਡ ਪੰਡੋਰੀ ਦੇ ਸਾਬਕਾ ਸਰਪੰਚ ਸੁਰਿੰਦਰ ਸਿੰਘ ਪੰਡੋਰੀ, ਨੰਬਰਦਾਰ ਜੱਸੀ ਸਿੰਘ, ਪੰਚਾਇਤ ਮੈਂਬਰ ਗੱਗੂ ਸਿੰਘ, ਕਾਂਗਰਸ ਦੇ ਨੰਬਰਦਾਰ ਲਾਡੀ ਸਿੰਘ, ਕਾਂਗਰਸੀ ਆਗੂ ਅਤੇ ਸਮਾਜ ਸੇਵਕ ਲੰਬੜਦਾਰ ਕਾਲਾ ਸਿੰਘ, ਕਾਂਗਰਸੀ ਪੰਚਾਇਤ ਮੈਂਬਰ ਸਤਪਾਲ ਸਿੰਘ, ਬੱਲੀ ਸਿੰਘ, ਜਸਵੀਰ ਸਿੰਘ ਅਤੇ ਬੰਤ ਸਿੰਘ, ਸ਼੍ਰੋਮਣੀ ਅਕਾਲੀ ਦਲ ਐੱਸ.ਸੀ ਵਿੰਗ ਦੇ ਮੀਤ ਪ੍ਰਧਾਨ ਬਹਾਦਰ ਸਿੰਘ, ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਸੇਵਕ ਸਿੰਘ, ਸਤਨਾਮ ਸਿੰਘ, ਕਿਰਪਾਲ ਸਿੰਘ, ਭੋਲਾ ਸਿੰਘ ਪੰਡੋਰੀ ਅਤੇ ਬਲਕਾਰ ਸਿੰਘ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਲ ਹੋਏ ਹਨ।

ਇਹ ਵੀ ਪੜ੍ਹੋ : ਹਰਿਆਣਾ-ਦਿੱਲੀ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ ਕੈਪਟਨ ਅਮਰਿੰਦਰ : ਵਿੱਜ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


Anuradha

Content Editor

Related News