ਭਾਜਪਾ ਨੇ ਅਮੀਰ ਘਰਾਣਿਆਂ ਨੂੰ ਮੁਨਾਫ਼ੇ ਪਹੁੰਚਾਉਣ ਤੋਂ ਸਿਵਾਏ ਕੁਝ ਨਹੀਂ ਕੀਤਾ : ਜੋਸ਼ੀ

Saturday, Apr 27, 2024 - 06:19 PM (IST)

ਅੰਮ੍ਰਿਤਸਰ (ਛੀਨਾ) : ਇਸ ਵਾਰ 400 ਪਾਰ ਦਾ ਦਾਅਵਾ ਕਰਨ ਵਾਲੀ ਭਾਜਪਾ ਨੂੰ ਇਨ੍ਹਾਂ ਲੋਕ ਸਭਾ ਚੋਣਾਂ ’ਚ ਭਾਰੀ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਵੇਗਾ। ਇਹ ਵਿਚਾਰ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਨੇ ਅੱਜ ਸ਼ਹਿਰ ਦੇ ਵੱਖ- ਵੱਖ ਇਲਾਕਿਆਂ ’ਚ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਕੇਂਦਰ ’ਚ ਲਗਾਤਾਰ 10 ਸਾਲ ਰਾਜ ਕਰਨ ਵਾਲੀ ਭਾਜਪਾ ਲੀਡਰਸ਼ਿਪ ਨੇ ਅਮੀਰ ਘਰਾਣਿਆਂ ਨੂੰ ਮੁਨਾਫੇ ਪਹੁੰਚਾਉਣ ਤੋਂ ਸਿਵਾਏ ਹੋਰ ਕੁਝ ਨਹੀਂ ਕੀਤਾ, ਜਿਸ ਸਦਕਾ ਦੇਸ਼ ਵਾਸੀਆਂ ਦੇ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ, ਮਹਿੰਗਾਈ ਆਸਮਾਨ ਨੂੰ ਛੂਹ ਰਹੀ ਹੈ ਅਤੇ ਬੇਰੋਜ਼ਗਾਰੀ ਕਾਰਨ ਲੋਕਾਂ ਦੇ ਆਰਥਿਕ ਹਾਲਾਤ ਬੇਹੱਦ ਖਰਾਬ ਹੋ ਗਏ ਹਨ, ਜਿਸ ਲਈ ਸਿੱਧੇ ਤੌਰ ’ਤੇ ਭਾਜਪਾ ਸਰਕਾਰ ਜ਼ਿੰਮੇਵਾਰ ਹੈ।

ਇਹ ਖ਼ਬਰ ਵੀ ਪੜ੍ਹੋ :  ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਮਜੀਤ ਅਨਮੋਲ ਦੇ ਹੱਕ ’ਚ ਕਰਨਗੇ ਰੈਲੀ

ਜੋਸ਼ੀ ਨੇ ਓਵਰਸੀਜ਼ ਕਾਂਗਰਸ ਦੇ ਚੇਅਰਮੈਨ ਸੈਮ ਪਿਤ੍ਰੋਦਾ ਵੱਲੋਂ ਦਿਤੇ ਗਏ ਬਿਆਨ ਦੀ ਨਿਖੇਧੀ ਕਰਦਿਆਂ ਆਖਿਆ ਕਿ ਪਿਤ੍ਰੋਦਾ ਦੇ ਬਿਆਨ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਦਾ ਵੀ ਦੇਸ਼ ਵਾਸੀਆਂ ਦੀ ਖੂਨ ਪਸੀਨੇ ਨਾਲ ਕਮਾਈ ਗਈ ਜਾਇਦਾਦ ’ਤੇ ਨਜ਼ਰ ਹੈ ਜਿਸ ਸਦਕਾ ਕਾਂਗਰਸ ਦੀਆਂ ਮਾੜੀਆਂ ਨੀਤੀਆਂ ਨੂੰ ਵੀ ਸਮਝਣ ਦੀ ਲੋੜ ਹੈ। ਇਸ ਮੌਕੇ ਮੀਟਿੰਗ ’ਚ ਸ਼ਾਮਲ ਲੋਕਾਂ ਨੇ ਅਨਿਲ ਜੋਸ਼ੀ ਨੂੰ ਸਨਮਾਨਤ ਕਰਦਿਆਂ ਹਰ ਪੱਖੋਂ ਸਹਿਯੋਗ ਦਾ ਭਰੋਸਾ ਵੀ ਦਿਤਾ।

ਇਹ ਖ਼ਬਰ ਵੀ ਪੜ੍ਹੋ : ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News