ਭਾਜਪਾ ਦਾ ਪੰਜਾਬ 'ਚ ਵੱਡਾ ਦਾਅ, ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

Friday, Dec 02, 2022 - 04:39 PM (IST)

ਭਾਜਪਾ ਦਾ ਪੰਜਾਬ 'ਚ ਵੱਡਾ ਦਾਅ, ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਨਵੀਂ ਦਿੱਲੀ/ਜਲੰਧਰ (ਗੁਲਸ਼ਨ/ਭਾਸ਼ਾ)- ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ ਨੇ ਨਵੀਆਂ ਸੰਗਠਨਾਤਮਕ ਨਿਯੁਕਤੀਆਂ ਕੀਤੀਆਂ ਹਨ। ਜਿਸ 'ਚ ਕਾਂਗਰਸ ਤੋਂ ਭਾਜਪਾ 'ਚ ਸ਼ਾਮਲ ਹੋਏ ਵੱਡੇ ਨੇਤਾਵਾਂ ਨੂੰ ਵੀ ਅਡਜਟਸ ਕੀਤਾ ਗਿਆ ਹੈ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਵਲੋਂ ਇਕ ਨੋਟੀਫਿਕੇਸ਼ਨ 'ਚ ਪੰਜਾਬ ਤੋਂ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਤੇ ਉੱਤਰ ਪ੍ਰਦੇਸ਼ ਤੋਂ ਸਵਤੰਤਰ ਦੇਵ ਸਿੰਘ ਨੂੰ ਰਾਸ਼ਟਰੀ ਕਾਰਜ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ।

PunjabKesari

ਭਾਰਤੀ ਜਨਤਾ ਪਾਰਟੀ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਾਬਕਾ ਕਾਂਗਰਸੀ ਨੇਤਾ ਸੁਨੀਲ ਜਾਖੜ ਅਤੇ ਪਾਰਟੀ ਦੀ ਉੱਤਰ ਪ੍ਰਦੇਸ਼ ਇਕਾਈ ਦੇ ਸਾਬਕਾ ਪ੍ਰਧਾਨ ਸਵਤੰਤਰ ਦੇਵ ਸਿੰਘ ਨੂੰ ਰਾਸ਼ਟਰੀ ਕਾਰਜ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ। ਇਸ ਤੋਂ ਇਲਾਵਾ ਗੁਰਮੀਤ ਸਿੰਘ ਸੋਢੀ ਅਤੇ ਅਮਨਜੋਤ ਕੌਰ ਰਾਮੂਵਾਲੀਆ, ਉੱਤਰਾਖੰਡ ਤੋਂ ਮਦਨ ਕੌਸ਼ਿਕ, ਛੱਤੀਸਗੜ੍ਹ ਤੋਂ ਵਿਸ਼ਨੂੰ ਦੇਵ ਸਾਏ ਅਤੇ ਰਾਸ਼ਟਰੀ ਪ੍ਰਧਾਨ ਅਹੁਦੇ 'ਤੇ ਪੰਜਾਬ ਦੇ ਜੈਵੀਰ ਸ਼ੇਰਗਿੱਲ ਨੂੰ ਨਿਯੁਕਤ ਕੀਤਾ ਗਿਆ ਹੈ। ਰਾਸ਼ਟਰੀ ਜਨਰਲ ਸਕੱਤਰ ਅਨੁਸਾਰ ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੀਆਂ। 


author

DIsha

Content Editor

Related News