ਭਾਜਪਾ ਨੇ ਸ਼ੁਰੂ ਕੀਤੀ 'ਪੰਚ ਤੀਰਥ ਯਾਤਰਾ' ਯੋਜਨਾ, ਕੇਵਲ ਸਿੰਘ ਢਿੱਲੋਂ ਨੇ ਬੱਸਾਂ ਨੂੰ ਦਿੱਤੀ ਹਰੀ ਝੰਡੀ
Sunday, Jun 14, 2026 - 07:49 PM (IST)
ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ 'ਪੰਚ ਤੀਰਥ ਯਾਤਰਾ' ਲਈ ਬੱਸਾਂ ਨੂੰ ਹਰੀ ਝੰਡੀ ਦਿੱਤੀ। ਇਸ ਮੌਕੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਇਸ ਘੜੀ ਦੀ ਉਡੀਕ ਕਰ ਰਹੇ ਹਨ ਕਿ ਸੂਬੇ 'ਚ ਕਦੋਂ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਆਵੇਗੀ। ਭਾਜਪਾ ਦੇ ਐੱਸ. ਸੀ. ਮੋਰਚੇ ਵਲੋਂ 12 ਸਾਲਾ ਪੂਰੇ ਹੋਣ ਮੌਕੇ 'ਪੰਚ ਤੀਰਥ ਯਾਤਰਾ' ਕੱਢੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਤੀਰਥ ਯਾਤਰਾ ਦੀ ਇਹ ਯੋਜਨਾ ਡਾ. ਬੀ. ਆਰ. ਅੰਬੇਡਕਰ ਜੀ ਦੇ ਜੀਵਨ ਨਾਲ ਜੁੜੀ ਹੋਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ, ਭਖਦੀ ਗਰਮੀ ਵਿਚਾਲੇ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
ਕੇਵਲ ਸਿੰਘ ਢਿੱਲੋਂ ਨੇ ਇਸ ਤੀਰਥ ਯਾਤਰਾਂ ਲਈ ਜਾਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦਿੱਤੀ। ਉਨ੍ਹਾਂ ਕਿਹਾ ਕਿ ਡਾ. ਬਾਬਾ ਸਾਹਿਬ ਦੇ 5 ਤੀਰਥ ਸਥਾਨਾਂ ਲਈ ਇਹ ਬੱਸਾਂ ਰਵਾਨਾ ਕੀਤੀਆਂ ਜਾ ਰਹੀਆਂ ਹਨ। ਪ੍ਰਧਾਨ ਮੰਤਰੀ ਮੋਦੀ ਨੇ ਬਾਬਾ ਸਾਹਿਬ ਦੇ 5 ਤੀਰਥ ਸਥਾਨਾਂ 'ਤੇ 2000 ਕਰੋੜ ਤੋਂ ਵੱਧ ਪੈਸਾ ਲਾ ਕੇ ਇਨ੍ਹਾਂ ਨੂੰ ਵਿਕਸਿਤ ਕੀਤਾ। ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਯਾਤਰਾ ਸ਼ਰਧਾਲੂਆਂ ਨੂੰ ਉਨ੍ਹਾਂ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਵੇਗੀ, ਜਿਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਵਿਕਸਤ ਅਤੇ ਸਵਾਰਿਆ ਗਿਆ ਹੈ। ਇਹ ਯਾਤਰਾ 21 ਜੂਨ ਤੱਕ ਚੱਲੇਗੀ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਨਾ ਸਿਰਫ਼ ਇਨ੍ਹਾਂ ਤੀਰਥ ਸਥਾਨਾਂ ਨੂੰ ਹਜ਼ਾਰਾਂ ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤਾ ਹੈ, ਸਗੋਂ ਲੋਕਾਂ ਨੂੰ ਇਨ੍ਹਾਂ ਦੇ ਇਤਿਹਾਸਕ ਅਤੇ ਸਮਾਜਿਕ ਮਹੱਤਵ ਪ੍ਰਤੀ ਜਾਗਰੂਕ ਕਰਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਹਨ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਅਲਰਟ ਮੋਡ 'ਤੇ ਪ੍ਰਸ਼ਾਸਨ, ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ
ਯਾਤਰਾ ਦੌਰਾਨ ਸ਼ਰਧਾਲੂ ਮਹੂ (ਜਨਮ ਭੂਮੀ), ਦੀਕਸ਼ਾ ਭੂਮੀ ਨਾਗਪੁਰ, ਚੈਤਿਆ ਭੂਮੀ ਮੁੰਬਈ, ਮਹਾਪਰਿਨਿਰਵਾਣ ਸਥਲ ਦਿੱਲੀ ਅਤੇ ਦਿੱਲੀ ਵਿਚ ਸਥਾਪਿਤ ਵਰਚੁਅਲ ਸਿੱਖਿਆ ਭੂਮੀ (ਲੰਡਨ) ਦੇ ਦਰਸ਼ਨ ਕਰਨਗੇ। ਇਹ ਸਾਰੇ ਸਥਾਨ ਡਾ. ਬੀ.ਆਰ. ਅੰਬੇਡਕਰ ਦੇ ਜੀਵਨ, ਸੰਘਰਸ਼ ਅਤੇ ਸਮਾਜਿਕ ਨਿਆਂ ਲਈ ਉਨ੍ਹਾਂ ਦੇ ਯੋਗਦਾਨ ਨਾਲ ਜੁੜੇ ਹੋਏ ਹਨ। ਭਾਜਪਾ ਸਰਕਾਰ ਵੱਲੋਂ ਇਨ੍ਹਾਂ ਯਾਦਗਾਰਾਂ ਦੇ ਵਿਕਾਸ ਅਤੇ ਸੰਭਾਲ ’ਤੇ ਲੱਗਭਗ 2,000 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਬਾਬਾ ਸਾਹਿਬ ਦੇ ਵਿਚਾਰਾਂ, ਆਦਰਸ਼ਾਂ ਤੇ ਯੋਗਦਾਨ ਤੋਂ ਪ੍ਰੇਰਨਾ ਲੈ ਸਕਣ। ਇਸ ਯਾਤਰਾ ’ਚ ਲਗਭਗ 150 ਸ਼ਰਧਾਲੂ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਸਾਡੇ ਸਮਾਜ ਲਈ ਬਹੁਤ ਵੱਡੀ ਸੋਚ ਰੱਖਦੇ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਪਿਆਰ ਕਰਦੇ ਹਨ। ਇਸ ਲਈ ਇਹ ਬੱਸਾਂ ਅੱਜ ਰਵਾਨਾ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਬੱਸਾਂ 'ਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਦਾ ਖਾਣ-ਪੀਣ ਅਤੇ ਰਹਿਣ ਦਾ ਸਾਰਾ ਖ਼ਰਚਾ ਪਾਰਟੀ ਵਲੋਂ ਚੁੱਕਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
