ਭਾਜਪਾ ਕੋਲ ਕਾਂਗਰਸ ਨੂੰ ਕੋਸਣ ਤੋਂ ਇਲਾਵਾ ਕੋਈ ਏਜੰਡਾ ਨਹੀਂ : ਰਾਜਾ ਵੜਿੰਗ

Saturday, Mar 14, 2026 - 09:00 PM (IST)

ਭਾਜਪਾ ਕੋਲ ਕਾਂਗਰਸ ਨੂੰ ਕੋਸਣ ਤੋਂ ਇਲਾਵਾ ਕੋਈ ਏਜੰਡਾ ਨਹੀਂ : ਰਾਜਾ ਵੜਿੰਗ

ਲੁਧਿਆਣਾ (ਰਿੰਕੂ) : ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਰੈਲੀ ਨੂੰ ਲੈ ਕੇ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ ਹੈ। ਵੜਿੰਗ ਨੇ ਕਿਹਾ ਕਿ ਭਾਜਪਾ ਕੋਲ ਕਾਂਗਰਸ ਨੂੰ ਕੋਸਣ ਤੋਂ ਇਲਾਵਾ ਹੋਰ ਕੋਈ ਏਜੰਡਾ ਨਹੀਂ ਹੈ ਅਤੇ ਪੰਜਾਬ ਦੇ ਲੋਕ ਇਨ੍ਹਾਂ ਸਿਆਸੀ ਹੱਥਕੰਡਿਆਂ ਨਾਲ ਗੁੰਮਰਾਹ ਨਹੀਂ ਹੋਣਗੇ।

ਅਡਵਾਨੀ ਦੀ ਕਿਤਾਬ ਦਾ ਦਿੱਤਾ ਹਵਾਲਾ
ਰਾਜਾ ਵੜਿੰਗ ਨੇ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਕਿਤਾਬ 'ਮਾਈ ਕੰਟਰੀ ਮਾਈ ਲਾਈਫ' ਦਾ ਹਵਾਲਾ ਦਿੰਦੇ ਹੋਏ ਭਾਜਪਾ ਨੂੰ ਨਿਸ਼ਾਨੇ 'ਤੇ ਲਿਆ। ਉਨ੍ਹਾਂ ਕਿਹਾ ਕਿ ਇਸ ਕਿਤਾਬ ਵਿੱਚ ਲਿਖਿਆ ਗਿਆ ਹੈ ਕਿ ਉਸ ਸਮੇਂ ਦੀ ਸਰਕਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹਮਲਾ ਕਰਨ ਲਈ ਮਜਬੂਰ ਕੀਤਾ ਗਿਆ ਸੀ। ਵੜਿੰਗ ਨੇ ਮੰਗ ਕੀਤੀ ਕਿ ਭਾਜਪਾ ਆਗੂਆਂ ਨੂੰ ਇਹ ਕਿਤਾਬ ਪੜ੍ਹ ਕੇ ਇਸ ਬਾਰੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।

ਨਸ਼ਿਆਂ ਤੇ ਸਰਹੱਦੀ ਸੁਰੱਖਿਆ 'ਤੇ ਘੇਰੀ ਕੇਂਦਰ ਸਰਕਾਰ
ਨਸ਼ਿਆਂ ਦੇ ਮੁੱਦੇ 'ਤੇ ਬੋਲਦਿਆਂ ਵੜਿੰਗ ਨੇ ਕਿਹਾ ਕਿ ਜਿੱਥੇ ਸੂਬੇ ਦੇ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਹੈ, ਉੱਥੇ ਹੀ ਭਾਜਪਾ ਦੀ ਵੀ ਵੱਡੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਤਰਨਤਾਰਨ ਤੋਂ ਫਾਜ਼ਿਲਕਾ ਤੱਕ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਹੋ ਰਹੀ ਹੈ ਅਤੇ ਕੇਂਦਰ ਅਧੀਨ ਕੰਮ ਕਰ ਰਹੀ ਬੀ.ਐੱਸ.ਐੱਫ. (BSF) ਇਸ ਨੂੰ ਰੋਕਣ 'ਚ ਅਸਫਲ ਰਹੀ ਹੈ।

ਮੂਸੇਵਾਲਾ ਦੇ ਇਨਸਾਫ਼ ਬਾਰੇ ਚੁੱਕੇ ਸਵਾਲ
ਵੜਿੰਗ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਜ਼ਿਕਰ ਕਰਦਿਆਂ ਅਮਿਤ ਸ਼ਾਹ 'ਤੇ ਤੰਜ ਕੱਸਿਆ ਕਿ ਤੁਸੀਂ ਇਨਸਾਫ਼ ਦੀ ਗੱਲ ਕਰਦੇ ਹੋ, ਪਰ ਅਜੇ ਤੱਕ ਮੂਸੇਵਾਲਾ ਨੂੰ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਕਤਲ ਦਾ ਮੁੱਖ ਮੁਲਜ਼ਮ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੈਠਾ ਹੈ ਅਤੇ ਅੱਜ ਵੀ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਮਿਲ ਰਹੀਆਂ ਹਨ।

ਇਸ ਮੌਕੇ ਪੰਜਾਬ ਦੇ ਸਾਬਕਾ ਮੰਤਰੀ ਰਾਕੇਸ਼ ਪਾਂਡੇ, ਸਾਬਕਾ ਵਿਧਾਇਕ ਸੁਰਿੰਦਰ ਡਾਬਰ, ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ, ਕੁਲਦੀਪ ਸਿੰਘ ਵੈਦ, ਸਿਮਰਜੀਤ ਸਿੰਘ ਬੈਂਸ, ਪਵਨ ਦੀਵਾਨ ਅਤੇ ਕੇ.ਕੇ. ਬਾਵਾ ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News