ਪੰਜਾਬ ''ਚ ਭਾਜਪਾ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

04/16/2024 6:38:01 PM

ਚੰਡੀਗੜ੍ਹ : ਲੋਕ ਸਭਾ ਚੋਣਾਂ ਲਈ ਭਾਜਪਾ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ ਭਾਜਪਾ ਵਲੋਂ ਤਿੰਨ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ ਮੁਤਾਬਕ ਹੁਸ਼ਿਆਰਪੁਰ ਤੋਂ ਮੌਜੂਦਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਪਤਨੀ ਅਨੀਤਾ ਸੋਮ ਪ੍ਰਕਾਸ਼ ਨੂੰ ਟਿਕਟ ਦਿੱਤੀ ਗਈ ਹੈ। ਜਦਕਿ ਖਡੂਰ ਸਾਹਿਬ ਤੋਂ ਮਨਜੀਤ ਸਿੰਘ ਮੰਨਾ ਮੀਆਂਵਿੰਡ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤੋਂ ਇਲਾਵਾ ਮਹਿਜ਼ ਕੁਝ ਦਿਨ ਪਹਿਲਾਂ ਭਾਜਪਾ ਵਿਚ ਸ਼ਾਮਲ ਹੋਈ ਅਕਾਲੀ ਦਲ ਦੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਨੂੰ ਬਠਿੰਡਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Gurminder Singh

This news is Content Editor Gurminder Singh