PM ਮੋਦੀ ਨਾਲ ਮੁਲਾਕਾਤ ਕਰਨਗੇ ਸੁਨੀਲ ਜਾਖੜ, ਵੱਡੀ ਜ਼ਿੰਮੇਵਾਰੀ ਸੌਂਪਣ ਦੇ ਮੂਡ ’ਚ ਭਾਜਪਾ

05/20/2022 8:00:01 PM

ਚੰਡੀਗੜ੍ਹ (ਹਰੀਸ਼) : ਹਫ਼ਤਾ ਪਹਿਲਾਂ ਕਾਂਗਰਸ ਨੂੰ ਅਲਵਿਦਾ ਕਹਿਣ ਵਾਲੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਲੋਕ ਸਭਾ ਮੈਂਬਰ ਸੁਨੀਲ ਜਾਖੜ ਦੇ ਰਾਜਨੀਤਕ ਭਵਿੱਖ ਨੂੰ ਲੈ ਕੇ ਚੱਲ ਰਹੀ ਦੁਚਿੱਤੀ ਆਖ਼ਿਰ ਬੀਤੇ ਦਿਨ ਉਨ੍ਹਾਂ ਦੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ਨਾਲ ਖ਼ਤਮ ਹੋ ਗਈ। ਅਟਕਲਾਂ ਜਾਰੀ ਸਨ ਕਿ ਉਹ ਭਾਜਪਾ ਵਿਚ ਜਾਣਗੇ ਜਾਂ ਆਮ ਆਦਮੀ ਪਾਰਟੀ ’ਚ, ਕਿਉਂਕਿ ਹਾਲੀਆ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋਵਾਂ ਹੀ ਪਾਰਟੀਆਂ ਵੱਲੋਂ ਉਨ੍ਹਾਂ ਨੂੰ ਸੱਦਾ ਮਿਲਿਆ ਸੀ।

ਇਹ ਵੀ ਪੜ੍ਹੋ: ਮੁੱਖ ਮੰਤਰੀ ਮਾਨ ਨਾਲ ਬੈਠਕ ਮਗਰੋਂ ਐਕਸ਼ਨ 'ਚ ਸਿੱਖਿਆ ਵਿਭਾਗ, ਸਕੂਲ ਮੁਖੀਆਂ ਨੂੰ ਜਾਰੀ ਕੀਤੇ ਪੱਤਰ

ਜਾਖੜ ਪਰਿਵਾਰ ਦਾ ਰਾਜਸਥਾਨ ਅਤੇ ਪੰਜਾਬ ਦੇ ਮਾਲਵੇ ਵਿਚ ਕਾਫ਼ੀ ਆਧਾਰ ਰਿਹਾ ਹੈ। ਭਾਜਪਾ ਉਨ੍ਹਾਂ ਨੂੰ ਪੰਜਾਬ ਵਿਚ ਕੋਈ ਜ਼ਿੰਮਾ ਸੌਂਪ ਸਕਦੀ ਹੈ, ਤਾਂ ਕਿ ਉਨ੍ਹਾਂ ਦੇ ਨਿਰਵਿਵਾਦ ਅਤੇ ਬੇਦਾਗ ਅਕਸ ਦਾ ਲਾਹਾ ਲਿਆ ਜਾ ਸਕੇ। ਸੁਨੀਲ ਜਾਖੜ ਅਗਲੇ ਕੁਝ ਦਿਨਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਸੀਨੀਅਰ ਪਾਰਟੀ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਉਹ ਬੀਤੇ ਦਿਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕਰਨ ਤੋਂ ਬਾਅਦ  ਜਗਤ ਪ੍ਰਕਾਸ਼ ਨੱਢਾ ਦੀ ਹਾਜ਼ਰੀ ਵਿਚ ਭਾਜਪਾ ਵਿਚ ਸ਼ਾਮਲ ਹੋਏ ਹਨ।

ਇਹ ਵੀ ਪੜ੍ਹੋ: ਲੋਕ ਸਭਾ ਹਲਕਾ ਸੰਗਰੂਰ 'ਚ ਜ਼ਿਮਨੀ ਚੋਣ ਦੀ ਆਹਟ, 'ਆਪ' ਦੇ ਸੰਭਾਵੀ ਉਮੀਦਵਾਰ 'ਤੇ ਟਿਕੀਆਂ ਨਜ਼ਰਾਂ

ਜਾਖੜ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਨਵੰਬਰ 2019 ਵਿਚ ਕਰਤਾਰਪੁਰ ਲਾਂਘਾ ਖੋਲ੍ਹਣ ਮੌਕੇ ਡੇਰਾ ਬਾਬਾ ਨਾਨਕ ਵਿਚ ਇੱਕ ਸਮਾਗਮ ਦੌਰਾਨ ਉਨ੍ਹਾਂ ਨੂੰ ਕਿਹਾ ਸੀ ਕਿ ਦਿੱਲੀ ਆਉਂਦੇ ਹੋ ਤਾਂ ਕਦੇ ਮਿਲਿਆ ਵੀ ਕਰੋ। ਮੋਦੀ ਦੇ ਇਸ ਸੱਦਾ ਤੋਂ ਸਾਫ਼ ਸੀ ਕਿ ਜਾਖੜ ਲਈ ਉਨ੍ਹਾਂ ਦੇ ਮਨ ਵਿਚ ਰਾਜਨੀਤੀ ਤੋਂ ਉੱਪਰ ਉੱਠਕੇ ਜਗ੍ਹਾ ਹੈ। ਇਸਦੇ ਬਾਵੂਜਦ ਉਹ ਕਦੇ ਮੋਦੀ ਨੂੰ ਮਿਲਣ ਨਹੀਂ ਗਏ ਪਰ ਹੁਣ ਢਾਈ ਸਾਲ ਬਾਅਦ ਉਹ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਜਾਣਗੇ।

ਇਹ ਵੀ ਪੜ੍ਹੋ: ਵਾਇਰਲ ਵੀਡੀਓ 'ਚ ਮਾਤਾ ਦੁਰਗਾ ਤੇ ਸ਼੍ਰੀ ਕਾਲੀ ਮਾਤਾ ਬਾਰੇ ਅਪਸ਼ਬਦ ਬੋਲਣ ਵਾਲਾ ਆਇਆ ਪੁਲਸ ਅੜਿੱਕੇ

ਸੂਤਰਾਂ ਦੀ ਮੰਨੀਏ ਤਾਂ ਜਾਖੜ ਹੁਣ ਚੋਣਾਵੀ ਰਾਜਨੀਤੀ ਤੋਂ ਦੂਰ ਰਹਿਣਗੇ ਪਰ ਭਾਜਪਾ ਉਨ੍ਹਾਂ ਨੂੰ ਕੋਈ ਵੱਡੀ ਭੂਮਿਕਾ ਦੇਣ ਦੀ ਤਿਆਰੀ ਵਿਚ ਹੈ। ਮੰਨਿਆ ਜਾ ਰਿਹਾ ਹੈ ਕਿ ਭਾਜਪਾ ਉਨ੍ਹਾਂ ਨੂੰ ਰਾਜ ਸਭਾ ਭੇਜ ਕੇ ਪੰਜਾਬ ਵਿਚ ਵੀ ਜ਼ਿੰਮੇਵਾਰੀ ਸੌਂਪ ਸਕਦੀ ਹੈ ਤਾਂ ਕਿ ਸੰਗਠਨ ਦੇ ਕੰਮ ਵਿਚ ਉਨ੍ਹਾਂ ਦੇ ਤਜਰਬੇ ਦਾ ਲਾਭ ਉਠਾ ਸਕੇ।

ਇਹ ਵੀ ਪੜ੍ਹੋ: ਮੰਤਰੀ ਬਣਨ ਦੇ ਚਾਹਵਾਨ ਕਰ ਰਹੇ ਹਨ ਉਡੀਕ, ਜਾਣੋ ਕਦੋਂ ਹੋ ਸਕਦੈ ਪੰਜਾਬ ਕੈਬਨਿਟ ਦਾ ਵਿਸਤਾਰ

ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ?  ਕੁਮੈਂਟ ਕਰਕੇ ਦੱਸੋ?


Harnek Seechewal

Content Editor

Related News