ਕਿਸਾਨ ਅੰਦੋਲਨ ਨੂੰ ਦੇਖਦਿਆਂ 'ਭਾਜਪਾ' ਨੂੰ ਪੰਜਾਬ 'ਚ ਚੁੱਕਣਾ ਪਿਆ ਇਹ ਕਦਮ
Wednesday, Jan 27, 2021 - 04:17 PM (IST)
ਚੰਡੀਗੜ੍ਹ : ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਇਕੱਲੇ ਲੜਨ ਦਾ ਮਨ ਬਣਾਈ ਬੈਠੀ ਭਾਜਪਾ ਨੂੰ ਕਿਸਾਨੀ ਅੰਦੋਲਨ ਦੇ ਚੱਲਦਿਆਂ ਨਗਰ ਨਿਗਮ ਚੋਣਾਂ ਦੌਰਾਨ ਹੀ ਪੰਜਾਬ 'ਚ ਆਪਣੀ ਰਣਨੀਤੀ ਬਦਲਣੀ ਪਈ ਹੈ। ਦੱਸਿਆ ਜਾ ਰਿਹਾ ਹੈ ਕਿ ਕਮਜ਼ੋਰ ਉਮੀਦਵਾਰਾਂ ਦੀ ਬਜਾਏ ਪਾਰਟੀ ਨੇ ਆਪਣੇ ਹੀ ਅਹੁਦਾ ਅਧਿਕਾਰੀਆਂ ਨੂੰ ਚੋਣ ਮੈਦਾਨ 'ਚ ਉਤਾਰਨ ਦਾ ਮਨ ਬਣਾਇਆ ਹੈ।
ਇਸ ਦੇ ਚੱਲਦਿਆਂ ਪਾਰਟੀ ਵੱਲੋਂ ਬੂਥ, ਮੰਡਲ, ਜ਼ਿਲ੍ਹਾ ਅਤੇ ਪ੍ਰਦੇਸ਼ ਅਹੁਦਾ ਅਧਿਕਾਰੀਆਂ ਨੂੰ ਟਿਕਟ ਦਿੱਤੀ ਜਾਵੇਗੀ। ਖੇਤੀ ਕਾਨੂੰਨਾਂ ਕਾਰਨ ਭਾਜਪਾ ਨੂੰ ਪੰਜਾਬ 'ਚ ਇਸ ਸਮੇਂ ਬੇਹੱਦ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਵਿਰੋਧ ਭਾਜਪਾ ਆਗੂਆਂ ਨੂੰ ਪਿਛਲੇ 2 ਮਹੀਨਿਆਂ ਤੋਂ ਝੱਲਣਾ ਪੈ ਰਿਹਾ ਹੈ। ਅਜਿਹੇ 'ਚ ਪਾਰਟੀ ਨੂੰ ਨਗਰ ਨਿਗਮ ਚੋਣਾਂ ਲਈ ਉਮੀਦਵਾਰ ਖੜ੍ਹੇ ਕਰਨ ਸਬੰਧੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਤੋਂ ਉੱਭਰਨ ਲਈ ਹੁਣ ਪਾਰਟੀ ਸੰਗਠਨ ਅਹੁਦਾ ਅਧਿਕਾਰੀਆਂ ਨੂੰ ਚੋਣਾਂ ਲੜਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ : 'ਅਕਾਲੀ ਦਲ' ਕੋਰ ਕਮੇਟੀ ਦੀ ਅਮਰਜੈਂਸੀ ਮੀਟਿੰਗ ਅੱਜ, ਦਿੱਲੀ ਦੇ ਹਾਲਾਤ 'ਤੇ ਹੋਵੇਗੀ ਚਰਚਾ
ਇਸ ਬਾਰੇ ਭਾਜਪਾ ਆਗੂ ਦੁਸ਼ਯੰਤ ਗੌਤਮ ਦਾ ਕਹਿਣਾ ਹੈ ਕਿ ਸੰਗਠਨ ਚੋਣਾਂ ਲਈ ਤਿਆਰ ਕੀਤਾ ਜਾਂਦਾ ਹੈ ਅਤੇ ਫਿਰ ਭਾਵੇਂ ਹਾਲਾਤ ਜਿਹੋ-ਜਿਹੇ ਮਰਜ਼ੀ ਹੋਣ। ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ 'ਚ ਇਸ ਵਾਰ ਜੋ ਮੁਸ਼ਕਲ ਆ ਰਹੀ ਹੈ, ਉਸ ਨਾਲ ਭਾਜਪਾ ਮੁਸਤੈਦੀ ਨਾਲ ਲੜੇਗੀ ਅਤੇ ਜਿੱਤ ਯਕੀਨੀ ਬਣਾਵੇਗੀ।
ਇਹ ਵੀ ਪੜ੍ਹੋ : ਲਾਲ ਕਿਲ੍ਹੇ ਦੀ ਘਟਨਾ 'ਤੇ 'ਰਵਨੀਤ ਬਿੱਟੂ' ਦਾ ਵੱਡਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੇ (ਵੀਡੀਓ)
ਉਨ੍ਹਾਂ ਕਿਹਾ ਕਿ ਅਹੁਦਾ ਅਧਿਕਾਰੀਆਂ ਨੂੰ ਵੀ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ, ਜਿਨ੍ਹਾਂ ਦਾ ਸਖ਼ਤੀ ਨਾਲ ਪਾਲਣ ਕਰਨ ਲਈ ਕਿਹਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ