ਪੰਜਾਬ 'ਚ ਸਿਆਸੀ ਪਾਰੀ ਖੇਡਣ ਦੀ ਤਿਆਰੀ 'ਚ BJP, ਇਸ ਸਾਬਕਾ ਮੰਤਰੀ ਨੂੰ ਮਿਲ ਸਕਦੀ ਹੈ Z+ ਸੁਰੱਖਿਆ!

09/04/2023 10:29:05 AM

ਲਹਿਰਾਗਾਗਾ (ਗਰਗ) : ਆਗਾਮੀ ਲੋਕ ਸਭਾ ਚੋਣਾਂ 2024 ਨੂੰ ਲੈ ਕੇ ਭਾਜਪਾ ਨੇ ਦੇਸ਼ ਦੇ ਹਰ ਸੂਬੇ ’ਚ ਆਪਣੀ ਸਿਆਸੀ ਜ਼ਮੀਨ ਲੱਭਣੀ ਸ਼ੁਰੂ ਕਰ ਦਿੱਤੀ ਹੈ। ਵਿਰੋਧੀ ਪਾਰਟੀਆਂ ਦਾ ਗਠਜੋੜ ਇੰਡੀਆ ਬਣਨ ਤੋਂ ਬਾਅਦ ਭਾਜਪਾ ਨੂੰ ਕਿਤੇ ਨਾ ਕਿਤੇ ਆਪਣੀ ਸਿਆਸੀ ਜ਼ਮੀਨ ਖ਼ਿਸਕਦੀ ਨਜ਼ਰ ਆਉਣ ਲੱਗੀ ਹੈ, ਜਿਸ ਕਰ ਕੇ ਭਾਜਪਾ ਨੇ ਛੋਟੇ ਤੋਂ ਛੋਟੇ ਸੂਬੇ ਨੂੰ ਵੀ ਪੂਰੀ ਗੰਭੀਰਤਾ ਨਾਲ ਲੈਣਾ ਸ਼ੁਰੂ ਕਰ ਦਿੱਤਾ। ਇਸੇ ਤਹਿਤ ਹੀ ਪੰਜਾਬ ’ਚ ਭਾਜਪਾ ਅਕਾਲੀ ਦਲ ਗਠਜੋੜ ਟੁੱਟਣ ਤੋਂ ਬਾਅਦ ਸੂਬੇ ’ਚ ਪਾਰਟੀ ਦੀ ਮਜ਼ਬੂਤੀ ਲਈ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨੇ ਬਤੌਰ ਸਿੱਖ ਚਿਹਰਾ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੇ ਮੋਢਿਆਂ ’ਤੇ ਸਿਆਸੀ ਪਾਰੀ ਖੇਡਣ ਦਾ ਮਨ ਬਣਾ ਲਿਆ ਹੈ, ਜਿਸ ਤਹਿਤ ਪਰਮਿੰਦਰ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਮੁਹੱਈਆ ਕਰਵਾਈ ਜਾ ਸਕਦੀ ਹੈ।

ਇਹ ਵੀ ਪੜ੍ਹੋ : ਹਵਸ ਦੀ ਭੁੱਖ 'ਚ ਦਰਿੰਦਾ ਬਣਿਆ ਦਾਦਾ, 11 ਸਾਲਾ ਪੋਤੀ ਨਾਲ ਟੱਪੀਆਂ ਬੇਸ਼ਰਮੀ ਦੀਆਂ ਸਾਰੀਆਂ ਹੱਦਾਂ

ਸੂਤਰਾਂ ਅਨੁਸਾਰ ਇਸ ਸਬੰਧੀ ਗ੍ਰਹਿ ਵਿਭਾਗ ਵੱਲੋਂ ਰਿਵਿਊ ਕੀਤਾ ਜਾ ਰਿਹੈ , ਜਿਸ ਸਬੰਧੀ ਸੂਬੇ ਦੇ ਸਿਆਸੀ ਹਲਕਿਆਂ ’ਚ ਤਰ੍ਹਾਂ-ਤਰ੍ਹਾਂ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਅਕਾਲੀ ਦਲ (ਬਾਦਲ) ਖੇਮਾ ਵੀ ਨਿਰਾਸ਼ਾ ਦੇ ਆਲਮ ’ਚ ਦਿਖਾਈ ਦੇ ਰਿਹਾ ਹੈ। ਢੀਂਡਸਾ ਨੂੰ ਜ਼ੈੱਡ ਸੁਰੱਖਿਆ ਮੁਹੱਈਆ ਕਰਵਾਉਣ ਦੀਆਂ ਚਰਚਾਵਾਂ ਤੋਂ ਬਾਅਦ ਜਦੋਂ ਮਾਮਲੇ ’ਤੇ ਸਿਆਸੀ ਅਤੇ ਗੈਰ-ਸਿਆਸੀ ਭਰੋਸੇਯੋਗ ਸੂਤਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਇਹ ਗੱਲ ਸਾਹਮਣੇ ਆਈ ਕਿ ਭਾਜਪਾ ਵੱਲੋਂ ਲੋਕ ਸਭਾ ਚੋਣਾਂ ਦੇ ਕਾਰਨ ਪਰਮਿੰਦਰ ਸਿੰਘ ਢੀਂਡਸਾ ਨੂੰ ਜਲਦੀ ਹੀ ਮੋਦੀ ਕੈਬਨਿਟ ਦਾ ਹਿੱਸਾ ਬਣਾ ਕੇ ਕੋਈ ਵਧੀਆ ਮਹਿਕਮਾ ਦਿੱਤਾ ਜਾ ਸਕਦਾ ਹੈ। ਕਿਉਂਕਿ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਪਰਮਿੰਦਰ ਸਿੰਘ ਢੀਂਡਸਾ ਦੀ ਸਿਆਸੀ ਕਾਬਲੀਅਤ ਦੀ ਕਾਇਲ ਹੈ। ਦੂਜੇ ਪਾਸੇ ਸੁਖਦੇਵ ਸਿੰਘ ਢੀਂਡਸਾ ਦੀ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਅਤੇ ਮੰਤਰੀਆਂ ਨਾਲ ਦਿਲੋਂ ਦੋਸਤੀ ਕਿਸੇ ਤੋਂ ਛੁਪੀ ਨਹੀਂ ਹੋਈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਇਸ ਸਕੀਮ ਤਹਿਤ ਪਾਓ 'ਇਨਾਮ', ਜਾਣੋ ਕਿਵੇਂ ਚੁੱਕ ਸਕਦੇ ਹੋ ਫ਼ਾਇਦਾ (ਵੀਡੀਓ)

ਪ੍ਰਧਾਨ ਮੰਤਰੀ ਮੋਦੀ ਸੁਖਦੇਵ ਸਿੰਘ ਢੀਂਡਸਾ ਨੂੰ ਅਕਾਲੀ ਦਲ ਬਾਦਲ ਦਾ ਅਸਲੀ ਵਾਰਸ ਕਹਿ ਚੁੱਕੇ ਹਨ, ਜਦੋਂ ਢੀਂਡਸਾ ਦੇ ਕੱਟੜ ਸਮਰਥਕਾਂ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਨਾਥਾ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਕੋਟੜਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਲਵਿੰਦਰ ਕੌਰ, ਨੀਟੂ ਸ਼ਰਮਾ, ਗੁਰਲਾਲ ਸਿੰਘ, ਜਗਦੀਸ਼ ਰਾਏ ਠੇਕੇਦਾਰ, ਸਾਬਕਾ ਚੇਅਰਮੈਨ ਗੁਰਸੰਤ ਸਿੰਘ ਭੂਟਾਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਆਪਣੇ ਸਿਆਸੀ ਲਹਿਜ਼ੇ ’ਚ ਹਰ ਗੱਲ ਤੋਂ ਅਗਿਆਨਤਾ ਪ੍ਰਗਟ ਕੀਤੀ ਪਰ ਉਨ੍ਹਾਂ ਦੇ ਚਿਹਰੇ ਦੀ ਲਾਲੀ ਦੱਸ ਰਹੀ ਸੀ ਕਿ ਆਉਣ ਵਾਲੇ ਸਮੇਂ ’ਚ ਪਰਮਿੰਦਰ ਸਿੰਘ ਢੀਂਡਸਾ ਸੂਬੇ ’ਚ ਮਜ਼ਬੂਤ ਸਿਆਸੀ ਪਾਰੀ ਖੇਡਣਗੇ। ਕਹਿੰਦੇ ਨੇ ਕਿ ਸਿਆਸਤ ’ਚ ਕੁੱਝ ਵੀ ਅਸੰਭਵ ਨਹੀਂ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਸਿਆਸੀ ਉੱਠ ਕਿਸ ਕਰਵਟ ਬੈਠਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


Babita

Content Editor

Related News