ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਲਈ ਭਾਜਪਾ ਪੂਰੀ ਤਰ੍ਹਾਂ ਤਿਆਰ : ਚੁੱਘ

Thursday, Jul 18, 2024 - 11:03 PM (IST)

ਜੰਮੂ-ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਲਈ ਭਾਜਪਾ ਪੂਰੀ ਤਰ੍ਹਾਂ ਤਿਆਰ : ਚੁੱਘ

ਜਲੰਧਰ/ਚੰਡੀਗੜ੍ਹ, (ਵਿਸ਼ੇਸ਼)– ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਜੋ ਜੰਮੂ-ਕਸ਼ਮੀਰ ਤੇ ਲੱਦਾਖ ਦੇ ਪਾਰਟੀ ਇੰਚਾਰਜ ਵੀ ਹਨ, ਨੇ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਪੂਰੀ ਤਰ੍ਹਾਂ ਤਿਆਰ ਹੈ।

ਬਨਿਹਾਲ ’ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਚੁੱਘ ਨੇ ਮੁਕੰਮਲ ਜਿੱਤ ਹਾਸਲ ਕਰਨ ਦਾ ਭਰੋਸਾ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਵੀ ਚੋਣਾਂ ਹੋਣਗੀਆਂ, ਸਾਡੇ ਵਰਕਰ ਤਿਆਰ ਹਨ। ਪਾਰਟੀ ਬਨਿਹਾਲ ਤੋਂ ਜਿੱਤ ਦੀ ਯਾਤਰਾ ਸ਼ੁਰੂ ਕਰ ਰਹੀ ਹੈ।

ਉਨ੍ਹਾਂ ਅਬਦੁੱਲਾ ਤੇ ਮੁਫਤੀ ਦੀਆਂ ਪਾਰਟੀਆਂ ਤੇ ਨੇਤਾਵਾਂ ’ਤੇ ਸਿਆਸੀ ਹਮਲਾ ਬੋਲਦਿਆਂ ਕਿਹਾ ਕਿ ਉਨ੍ਹਾਂ ਹਮੇਸ਼ਾ ਧਰਮ ਦੀ ਵਰਤੋਂ ਸਿਆਸੀ ਹਿੱਤਾਂ ਲਈ ਕੀਤੀ ਹੈ। ਬਨਿਹਾਲ ਦੇ ਲੋਕ ਪੀੜਤ ਹਨ ਪਰ ਉਨ੍ਹਾਂ ਦੀ ਇਨ੍ਹਾਂ ਪਾਰਟੀਆਂ ਨੇ ਸਾਰ ਨਹੀਂ ਲਈ।

ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਵਿਚ ਅੱਤਵਾਦ ਨੂੰ ਉਤਸ਼ਾਹ ਦਿੱਤਾ ਜਾ ਰਿਹਾ ਹੈ। ਪਾਕਿਸਤਾਨ ਹਾਰੀ ਹੋਈ ਲੜਾਈ ਲੜ ਰਿਹਾ ਹੈ। ਉਸ ਦੀ ਸਾਜ਼ਿਸ਼ ਕਾਮਯਾਬ ਨਹੀਂ ਹੋਣ ਵਾਲੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਹਥਿਆਰ ਚੁੱਕੇ ਹੋਏ ਹਨ, ਉਹ ਆਪਣੇ ਹੀ ਲੋਕਾਂ ਦੀ ਹੱਤਿਆ ਕਰ ਰਹੇ ਹਨ।


author

Rakesh

Content Editor

Related News