ਪੰਜਾਬ 'ਚ ਵੱਡਾ ਧਮਾਕਾ ਕਰਨ ਜਾ ਰਹੀ ਹੈ ਭਾਜਪਾ, ਬਦਲਣਗੇ ਸਿਆਸੀ ਸਮੀਕਰਨ

12/21/2021 5:52:55 PM

ਜਲੰਧਰ:ਖੇਤੀ ਕਾਨੂੰਨਾਂ ਦੀ ਵਾਪਸੀ ਦੇ ਐਲਾਨ ਮਗਰੋਂ ਤਕਰੀਬਨ ਇਕ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਕਿਸਾਨ ਜਿੱਤ ਦੇ ਜਸ਼ਨਾਂ ਨਾਲ ਵਾਪਸ ਪਰਤ ਆਏ ਹਨ। ਇਸਦੇ ਨਾਲ ਹੀ ਭਾਜਪਾ ਨੇ ਪੰਜਾਬ ਦੇ ਸਿਆਸੀ ਮੈਦਾਨ ਵਿੱਚ ਖੁੱਲ੍ਹ ਕੇ ਆਉਣ ਦੀ ਤਿਆਰੀ ਕਰ ਲਈ ਹੈ। ਸੂਤਰਾਂ ਦੀ ਮੰਨੀਏ ਤਾਂ ਅੱਜ ਪੰਜਾਬ ਕਾਂਗਰਸ ਅਤੇ ਅਕਾਲੀ ਦਲ ਦੇ ਵੱਡੇ ਚਿਹਰੇ ਭਾਜਪਾ 'ਚ ਸ਼ਾਮਲ ਹੋਣ ਜਾ ਰਹੇ ਹਨ ਜਿਨ੍ਹਾਂ ਵਿੱਚ ਕਾਂਗਰਸ ਦੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੇ ਨਾਂ ਸ਼ਾਮਲ ਹਨ।ਤਾਜ਼ਾ ਜਾਣਕਾਰੀ ਅਨੁਸਾਰ ਰਾਣਾ ਸੋਢੀ ਨੇ ਕਾਂਗਰਸ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਵੀ ਦੇ ਦਿੱਤਾ ਹੈ।ਥੋੜ੍ਹੀ ਦੇਰ ਵਿੱਚ ਭਾਜਪਾ ਪ੍ਰੈੱਸ ਕਾਨਫਰੰਸ ਕਰਕੇ ਪਾਰਟੀ 'ਚ ਸ਼ਾਮਲ ਹੋਣ ਜਾ ਰਹੇ ਚਿਹਰਿਆਂ ਦਾ ਖ਼ੁਲਾਸਾ ਕਰੇਗੀ।


Harnek Seechewal

Content Editor

Related News