ਬੀਜੇਪੀ ਜਲੰਧਰ ਨੇ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦਾ ਜਨਮਦਿਨ ਬੂਟੇ ਲਗਾ ਕੇ ਮਨਾਇਆ
Tuesday, Jul 07, 2020 - 12:27 PM (IST)
ਜਲੰਧਰ (ਕਮਲੇਸ਼) : ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ (ਸ਼ਹਿਰੀ) ਦੇ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਪ੍ਰਧਾਨਗੀ ਹੇਠ ਅੱਜ ਜਨਸੰਘ ਦੇ ਸੰਸਥਾਪਕ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜਨਮ ਦਿਵਸ ਮੌਕੇ ਬਜ਼ੁਰਗ ਆਸ਼ਰਮ ਡੀ.ਏ.ਵੀ.ਕਾਲਜ ਰੋਡ 'ਤੇ ਬੂਟੇ ਲਗਾ ਕੇ ਉਨ੍ਹਾਂ ਦਾ ਜਨਮ ਦਿਨ ਮਨਾਇਆ ਗਿਆ ਜਿਸ ਵਿਚ ਖਾਸ ਤੌਰ 'ਤੇ ਮੌਜੂਦ ਸਾਬਕਾ ਵਿਧਾਇਕ ਕ੍ਰਿਸ਼ਨਦੇਵ ਭੰਡਾਰੀ, ਭਾਜਪਾ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਵਿਨੋਦ ਸ਼ਰਮਾ, ਮਹਿੰਦਰ ਭਗਤ, ਦੀਵਾਨ ਅਮਿਤ ਅਰੋੜਾ, ਸਰੋਜ ਮਲਹੋਤਰਾ, ਤਰਸੇਮ ਕਪੂਰ, ਮੌਜੂਦ ਸਨ।
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਕਿਹਾ ਕਿ ਜਨਸੰਘ ਦੇ ਸੰਸਥਾਪਕ, ਸਿਆਸਤਦਾਨ, ਮਹਾਨ ਵਿਦਵਾਨ, ਤਿੱਖੇ ਰਾਸ਼ਟਰਵਾਦੀ ਚਿੰਤਕ ਅਤੇ ਕੌਮੀ ਏਕਤਾ ਨੂੰ ਮਜ਼ਬੂਤ ਕਰਨ ਵਾਲੇ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦੇ ਜਨਮ ਦਿਵਸ ਮੌਕੇ ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਦੀ ਸੀਨੀਅਰ ਲੀਡਰਸ਼ਿਪ ਦੀ ਹਾਜ਼ਰੀ ਵਿਚ ਇਹ ਬੂਟੇ ਲਗਾ ਕੇ ਜਨਮ ਦਿਨ ਮਨਾਇਆ ਗਿਆ ਹੈ।
ਸਾਰਿਆਂ ਨੇ ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦੀ ਤਸਵੀਰ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਉਨ੍ਹਾਂ ਨੂੰ ਯਾਦ ਕੀਤਾ। ਸੁਸ਼ੀਲ ਸ਼ਰਮਾ ਨੇ ਕਿਹਾ ਕਿ ਸ਼ਿਆਮਾ ਪ੍ਰਸਾਦ ਮੁਖਰਜੀ ਨੇ ਆਪਣਾ ਸਾਰਾ ਜੀਵਨ ਭਾਰਤ ਮਾਤਾ ਦੀ ਧਰਤੀ ਲਈ ਸਮਰਪਿਤ ਕਰ ਦਿੱਤਾ ਸੀ। ਮੁਖਰਜੀ ਨੇ ਆਪਣਾ ਪੂਰਾ ਜੀਵਨ ਇੱਕ ਸੰਯੁਕਤ ਭਾਰਤ ਬਣਾਉਣ ਲਈ ਸਮਰਪਿਤ ਕਰ ਦਿੱਤਾ, ਜਿਸ ਨੂੰ ਅੱਜ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ ਤੋਂ ਧਾਰਾ 370 ਅਤੇ 35 ਏ ਹਟਾਉਣ ਤੋਂ ਬਾਅਦ ਪੂਰਾ ਕੀਤਾ। ਮੁਖਰਜੀ ਨੇ ਕਿਹਾ ਕਿ ਭਾਰਤ ਵਿਚ ਇਕ ਦੇਸ਼ ਵਿਚ ਦੋ ਨਿਸ਼ਾਨ , ਦੋ ਵਿਧਾਨ ਅਤੇ ਦੋ ਪ੍ਰਧਾਨ ਨਹੀਂ ਚੱਲਣਗੇ।
ਉਨ੍ਹਾਂ ਨੇ ਤਪੱਸਿਆ ਕੁਰਬਾਨੀ ਦੇ ਕੇ ਭਾਰਤ ਮਾਤਾ ਦੀ ਸੇਵਾ ਕੀਤੀ
ਨੌਜਵਾਨਾਂ ਨੂੰ ਡਾ: ਸ਼ਯਾਮਾ ਪ੍ਰਸਾਦ ਮੁਖਰਜੀ ਦੇ ਜੀਵਨ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ ਅਤੇ ਸਮਾਜ ਵਿਚ ਆਈਆਂ ਬੁਰਾਈਆਂ ਨੂੰ ਖਤਮ ਕਰਨ ਲਈ ਅੱਗੇ ਆਉਣਾ ਪਏਗਾ। ਡਾ: ਸ਼ਿਆਮਾ ਪ੍ਰਸਾਦ ਮੁਖਰਜੀ ਦਾ ਜਨਮ ਦਿਨ 13 ਮੰਡਲਾਂ ਵਿਚ ਬੂਟੇ ਲਗਾ ਕੇ ਮਨਾਇਆ ਗਿਆ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਮਨ ਪੱਬੀ, ਸੁਭਾਸ਼ ਸੂਦ, ਰਮੇਸ਼ ਸ਼ਰਮਾ, ਰਵੀ ਮਹਿੰਦਰੂ, ਨਵਲ ਕੰਬੋਜ, ਸ਼ਿਵ ਦਿਆਲ ਚੁੱਘ, ਰਾਜੀਵ ਢੀਂਗਰਾ, ਰਾਜੂ ਮਾਗੋ ਸ਼ਾਮਲ ਹੋਏ।