ਹਰਪਾਲ ਚੀਮਾ ਦੇ ‘ਆਪ੍ਰੇਸ਼ਨ ਲੋਟਸ’ ਵਾਲੇ ਬਿਆਨ 'ਤੇ ਭਾਜਪਾ ਦਾ 'ਆਪ' ਨੂੰ ਮੋੜਵਾਂ ਜਵਾਬ (ਵੀਡੀਓ)

Wednesday, Sep 14, 2022 - 12:48 PM (IST)

ਹਰਪਾਲ ਚੀਮਾ ਦੇ ‘ਆਪ੍ਰੇਸ਼ਨ ਲੋਟਸ’ ਵਾਲੇ ਬਿਆਨ 'ਤੇ ਭਾਜਪਾ ਦਾ 'ਆਪ' ਨੂੰ ਮੋੜਵਾਂ ਜਵਾਬ (ਵੀਡੀਓ)

ਲੁਧਿਆਣਾ - ਭਾਜਪਾ ਦੇ ਸੀਨੀਅਰ ਆਗੂ ਅਸ਼ਵਨੀ ਸ਼ਰਮਾ ਨੇ ਲੁਧਿਆਣਾ ਵਿਖੇ ਇਕ ਪ੍ਰੈਸ ਕਾਨਫਰੰਸ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਭਾਜਪਾ ’ਤੇ ਲਗਾਏ ਗਏ ਦੋਸ਼ਾਂ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਸ ਦੇਸ਼ ’ਚ ਪਿਛਲੇ 8 ਸਾਲਾਂ ਤੋਂ ਜਨਮਤ ਦੇ ਆਧਾਰ ’ਤੇ ਰਾਜ ਕਰ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ : ਸਕੂਲ ਨੂੰ ‘ਸੀ-4 ਬੰਬ’ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਬੱਚਿਆਂ ਨੂੰ ਲੈ ਕੇ ਪੁਲਸ ਦਾ ਨਵਾਂ ਖ਼ੁਲਾਸਾ

ਅਸ਼ਵਨੀ ਨੇ ਕਿਹਾ ਕਿ ਹਰਪਾਲ ਚੀਮਾ ਦੀ ਪਾਰਟੀ ਨੂੰ ਭਾਜਪਾ ਤੋਂ ਕੋਈ ਖ਼ਤਰਾ ਨਹੀਂ ਹੈ, ਕਿਉਂਕਿ ਲੜਾਈ ਉਨ੍ਹਾਂ ਦੇ ਆਪਣੇ ਘਰ ਦੀ ਹੈ। ਜਦੋਂ ਵੀ ਮਾਨ ਸਰਕਾਰ ਨੂੰ ਕੋਈ ਖ਼ਤਰਾ ਪੈਦਾ ਹੋਣਾ ਹੈ, ਉਹ ਉਨ੍ਹਾਂ ਨੂੰ ਦੂਸਰੀਆਂ ਪਾਰਟੀਆਂ ਤੋਂ ਨਹੀਂ ਹੋਣਾ ਸਗੋਂ ਅਰਵਿੰਦ ਕੇਜਰੀਵਾਲ ਤੋਂ ਖ਼ਤਰਾ ਹੋਣਾ ਹੈ। ਅਰਵਿੰਦ ਕੇਜਰੀਵਾਲ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਜਰੀਵਾਲ ਦੀ ਪੰਜਾਬ ਦੀ ਸੱਤਾ ’ਤੇ ਬਹੁਤ ਸਮੇਂ ਤੋਂ ਨਜ਼ਰ ਹੈ। ਆਮ ਆਦਮੀ ਪਾਰਟੀ ਦੀ ਸ਼ੁਰੂਆਤ ਝੂਠ ਦੇ ਆਧਾਰ ’ਤੇ ਹੋਈ ਹੈ। 

ਪੜ੍ਹੋ ਇਹ ਵੀ ਖ਼ਬਰ : ਪ੍ਰੈੱਸ ਕਾਨਫਰੰਸ ’ਚ ਪਾਰਟੀ ਵਰਕਰ ਦਾ ਵੱਜਿਆ ਮੋਬਾਇਲ ਤਾਂ ਭੜਕੇ ਸਿਮਰਨਜੀਤ ਮਾਨ ਨੇ ਕਿਹਾ-Get Out (ਵੀਡੀਓ)

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਨ੍ਹਾਂ ਦੇ ਆਪਣੇ ਮੰਤਰੀਆਂ ’ਤੇ ਕਈ ਮਾਮਲੇ ਦਰਜ ਹਨ ਅਤੇ ਕਈ ਜੇਲ੍ਹਾਂ ’ਚ ਹਨ। ਆਮ ਆਦਮੀ ਪਾਰਟੀ ਕੋਲ ਪ੍ਰਚੰਡ ਬਹੁਮਤ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਭ੍ਰਿਸ਼ਟਾਚਾਰ ਵਾਲੀ ਸਰਕਾਰ ਹੈ। ਇਹ ਆਮ ਬੰਦਿਆ ਦੀ ਨਹੀਂ ਸਗੋਂ ਖ਼ਾਸ ਬੰਦਿਆ ਦੀ ਸਰਕਾਰ ਬਣ ਗਈ ਹੈ। ਇਹ ਸਰਕਾਰ ਪੰਜਾਬ ਨੂੰ ਲੁੱਟਣ ਦੀ ਕੋਸ਼ਿਸ਼ ਕਰ ਰਹੀ ਹੈ। ਗੈਰ-ਕਾਨੂੰਨੀ ਤਰੀਕੇ ਨਾਲ ਹੋ ਰਹੀ ਮਾਇਨਿੰਗ ਇਸ ਸਰਕਾਰ ਲਈ ਜੰਜਾਲ ਬਣ ਗਈ ਹੈ।  

ਪੜ੍ਹੋ ਇਹ ਵੀ ਖ਼ਬਰ: ਮਹਾਰਾਣੀ ਐਲਿਜ਼ਾਬੈਥ II ਨੇ 1997 'ਚ ਭਾਰਤ ਦੌਰੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਸੀ ਮੱਥਾ, ਵੇਖੋ ਵੀਡੀਓ

ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News