ਭਾਜਪਾ ਆਗੂ ਨੇ ਨਵਜੋਤ ਸਿੱਧੂ ਨੂੰ ਕਾਂਗਰਸ ਦਾ ਮੈਨੀਫ਼ੈਸਟੋ ਪੜ੍ਹਨ ਦੀ ਦਿੱਤੀ ਨਸੀਹਤ (ਵੀਡੀਓ)

09/16/2021 2:05:13 AM

ਜਲੰਧਰ- ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਕਾਂਗਰਸ ਦਾ ਮੈਨੀਫ਼ੈਸਟੋ ਪੜ੍ਹਨ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਕੈਪਟਨ ਤੇ ਹਰਸਿਮਰਤ ਵਿਚਾਲੇ ਸੋਸ਼ਲ ਮੀਡੀਆ 'ਤੇ ਛਿੜੀ 'ਕੋਲਡ ਵਾਰ', ਇਕ-ਦੂਜੇ 'ਤੇ ਕੱਸੇ ਤੰਜ਼

ਚੁੱਘ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਕਿਸੇ 'ਤੇ ਇਲਜ਼ਾਮ ਲਗਾਉਣ ਤੋਂ ਪਹਿਲਾਂ ਕਾਂਗਰਸ ਪਾਰਟੀ ਦਾ ਮੈਨੀਫ਼ੈਸਟੋ ਪੜ੍ਹ ਲੈਣਾ ਚਾਹੀਦਾ ਹੈ ਕਿਉਂਕਿ ਕਾਂਗਰਸ ਪਾਰਟੀ ਵੱਲੋਂ ਹੀ 2017 'ਚ ਦਿੱਤੇ ਗਏ ਮੈਨੀਫ਼ੈਸਟੋ 'ਚ ਇੰਨਾਂ ਤਿੰਨਾਂ ਖੇਤੀ ਕਾਨੂੰਨਾਂ ਦੀ ਮੰਗ ਕੀਤੀ ਗਈ ਸੀ। 

ਇਹ ਵੀ ਪੜ੍ਹੋ- ਕਾਂਗਰਸ ਦੇ ਚੋਣ ਮਨੋਰਥ ਪੱਤਰ ਦਾ ਘਰ-ਘਰ ਜਾ ਕੇ ਕਰਾਂਗੇ ਪਰਦਾਫ਼ਾਸ਼ : ਚੀਮਾ
ਚੁੱਘ ਨੇ ਕਿਹਾ ਕਿ ਖੇਤੀ ਕਾਨੂੰਨਾਂ 'ਤੇ ਕਿਸਾਨਾਂ ਦੇ ਨਾਲ ਪੰਜਾਬ 'ਚ ਸਿਰਫ ਸਿਆਸਤ ਖੇਡੀ ਜਾ ਰਹੀ ਹੈ। ਪੰਜਾਬ ਕਾਂਗਰਸ ਪ੍ਰਧਾਨ ਸਿੱਧੂ ਵੀ ਕੁਝ ਅਜਿਹਾ ਹੀ ਕਰ ਰਹੇ ਹਨ ਕਿਉਂਕਿ ਉਹ ਕਦੇ ਸੁਖਬੀਰ ਬਾਦਲ 'ਤੇ ਦੋਸ਼ ਲਗਾਉਂਦੇ ਹਨ ਅਤੇ ਕਦੇ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਦੇ ਹੋਏ ਦਿਖਾਈ ਦਿੰਦੇ ਹਨ, ਜਦੋਂਕਿ ਸੱਚ ਤਾਂ ਇਹ ਹੈ ਕਿ ਇਹ ਜੋ ਤਿੰਨੇ ਬਿੱਲ ਮੋਦੀ ਸਰਕਾਰ ਲੈ ਕੇ ਆਈ ਹੈ, ਉਹ ਕਿਸਾਨਾਂ ਦੇ ਹਿੱਤ 'ਚ ਹਨ ਅਤੇ ਕਾਂਗਰਸ ਪਾਰਟੀ ਸਮੇਤ ਸਾਰੀਆਂ ਪਾਰਟੀਆਂ ਸਮੇਂ-ਸਮੇਂ 'ਤੇ ਇਸ ਦੀ ਮੰਗ ਕਰਦੀਆਂ ਰਹੀਆਂ ਹਨ। 


Bharat Thapa

Content Editor

Related News