ਭਗਵੰਤ ਮਾਨ ਦੇ ਬਿਆਨ ਦਾ ਭਾਜਪਾ ਆਗੂ ਨੇ ਦਿੱਤਾ ਠੋਕਵਾਂ ਜਵਾਬ, ਜਾਣੋ ਕੀ ਬੋਲੇ

12/05/2021 3:52:59 PM

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਦੇ ਭਾਜਪਾ ਵੱਲੋਂ ਆਫ਼ਰ ਦੇਣ ਦੇ ਬਿਆਨ ਦਾ ਭਾਜਪਾ ਦੇ ਸੀਨੀਅਰ ਆਗੂ ਅਨਿਲ ਸਰੀਨ ਵੱਲੋਂ ਠੋਕਵਾਂ ਜਵਾਬ ਦਿੱਤਾ ਗਿਆ ਹੈ। ਅਨਿਲ ਸਰੀਨ ਨੇ ਕਿਹਾ ਹੈ ਕਿ ਭਗਵੰਤ ਮਾਨ ਦਾ ਬਿਆਨ ਸੁਣ ਕੇ ਉਨ੍ਹਾਂ ਨੂੰ ਜਿੱਥੇ ਹੈਰਾਨੀ ਹੋਈ, ਉੱਥੇ ਹਾਸਾ ਵੀ ਆਇਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀਆਂ ਨੌਟੰਕੀਆਂ ਨੂੰ ਸਭ ਜਾਣਦੇ ਹਨ। ਅਨਿਲ ਸਾਰਨ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣਨਾ ਚਾਹ ਰਹੇ ਹਨ ਪਰ 'ਆਪ' ਸੁਪਰੀਮੋ ਕੇਜਰੀਵਾਲ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦੇ ਰਹੇ, ਜਿਸ ਕਾਰਨ ਉਹ ਅਜਿਹੇ ਬਿਆਨ ਦੇ ਰਹੇ ਹਨ।

ਇਹ ਵੀ ਪੜ੍ਹੋ : ਹੈਵਾਨ ਬਣੇ ਅਖੌਤੀ ਬਾਬੇ ਨੇ ਦਰਿੰਦਗੀ ਦੀਆਂ ਵੀ ਟੱਪੀਆਂ ਹੱਦਾਂ, ਪਤਨੀ ਦੇ ਦੋਵੇਂ ਹੱਥ ਗਰਮ ਤਵੇ 'ਤੇ ਸਾੜੇ

ਉਨ੍ਹਾਂ ਕਿਹਾ ਕਿ ਇਸ ਲਈ ਉਨ੍ਹਾਂ ਵੱਲੋਂ ਦਿੱਤਾ ਗਿਆ ਬਿਆਨ ਪੂਰੀ ਤਰ੍ਹਾਂ ਬੇ-ਬੁਨਿਆਦ ਹੈ। ਅਨਿਲ ਸਾਰਨ ਨੇ ਕਿਹਾ ਕਿ ਕੇਜਰੀਵਾਲ ਸਾਹਮਣੇ ਆਪਣੀ ਬੁੱਕਤ ਵਧਾਉਣ ਖ਼ਾਤਰ ਭਗਵੰਤ ਮਾਨ ਵੱਲੋਂ ਇਹ ਬਿਆਨ ਦਿੱਤਾ ਗਿਆ ਹੈ ਤਾਂ ਜੋ ਉਹ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਚਿਹਰੇ ਵੱਲੋਂ ਐਲਾਨ ਦੇਣ। ਉਨ੍ਹਾਂ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਖੇਰੂੰ-ਖੇਰੂੰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਭਗਵੰਤ ਮਾਨ ਦੇ ਇਸ ਬਿਆਨ ਦਾ ਪੂਰੀ ਤਰ੍ਹਾਂ ਖੰਡਨ ਕਰਦੀ ਹੈ ਅਤੇ ਇਸ ਤਰ੍ਹਾਂ ਦੀ ਹਲਕੀ ਸਿਆਸਤ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦੀ ਹੈ। 

ਇਹ ਵੀ ਪੜ੍ਹੋ : 'ਸੁਨੀਲ ਜਾਖੜ' ਦੀ ਨਾਰਾਜ਼ਗੀ ਜਲਦ ਦੂਰ ਕਰੇਗੀ ਕਾਂਗਰਸ, ਸੌਂਪੇਗੀ ਅਹਿਮ ਜ਼ਿੰਮੇਵਾਰੀ
ਜਾਣੋ ਕੀ ਹੈ ਭਗਵੰਤ ਮਾਨ ਦਾ ਬਿਆਨ
ਦੱਸਣਯੋਗ ਹੈ ਕਿ ਭਗਵੰਤ ਮਾਨ ਨੇ ਵੱਡਾ ਖ਼ੁਲਾਸਾ ਕਰਦਿਆਂ ਅੱਜ ਇੱਥੇ ਬਿਆਨ ਦਿੱਤਾ ਹੈ ਕਿ ਭਾਜਪਾ ਵੱਲੋਂ ਉਨ੍ਹਾਂ ਨੂੰ 4 ਦਿਨ ਪਹਿਲਾਂ ਬਹੁਤ ਵੱਡੇ ਆਗੂ ਦਾ ਫੋਨ ਆਇਆ ਸੀ, ਜਿਨ੍ਹਾਂ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਮਾਨ੍ਹ ਸਾਹਿਬ ਭਾਜਪਾ 'ਚ ਆਉਣ ਦਾ ਕੀ ਲਵੋਗੇ, ਰਕਮ ਚਾਹੀਦੀ ਹੈ ਜਾਂ ਤੁਹਾਨੂੰ ਕੇਂਦਰੀ ਕੈਬਨਿਟ 'ਚ ਮੰਤਰੀ ਬਣਾ ਦੇਈਏ।

ਇਹ ਵੀ ਪੜ੍ਹੋ : ਨਾਭਾ ਦੀ ਮਨਜੋਤ ਕੌਰ ਨੇ ਰੌਸ਼ਨ ਕੀਤਾ ਪੂਰੇ ਪੰਜਾਬ ਦਾ ਨਾਂ, ਤੀਰ ਅੰਦਾਜ਼ੀ 'ਚ ਜਿੱਤਿਆ ਗੋਲਡ ਮੈਡਲ

ਤੁਸੀਂ ਆਮ ਆਦਮੀ ਪਾਰਟੀ ਦੇ ਇਕਲੌਤੇ ਐੱਮ. ਪੀ. ਹੋ, ਇਸ ਲਈ ਤੁਹਾਡੇ ’ਤੇ ਐਂਟੀ ਡਿਫੈਕਸ਼ਨ ਲਾਅ ਵੀ ਲਾਗੂ ਨਹੀਂ ਹੁੰਦਾ, ਜੇ ਤੁਸੀਂ ਭਾਜਪਾ ਵਿਚ ਆਉਂਦੇ ਹੋ ਤਾਂ ਤੁਹਾਨੂੰ ਕੈਬਨਿਟ ਮੰਤਰੀ ਬਣਾ ਦਿੱਤਾ ਜਾਵੇਗਾ, ਅਹੁਦਾ ਤੁਸੀਂ ਦੱਸ ਦਿਓ ਕਿਹੜਾ ਚਾਹੀਦਾ ਹੈ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita