ਜਲੰਧਰ ''ਚ ਦੇਰ ਰਾਤ ਭਾਜਪਾ ਆਗੂ ਗ੍ਰਿਫ਼ਤਾਰ, ਸੰਤਰੀ ਦੇ ਬਿਆਨਾਂ ''ਤੇ ਦਰਜ ਕੀਤੀ ਗਈ FIR
Sunday, Jan 07, 2024 - 01:15 AM (IST)
ਜਲੰਧਰ (ਮਹੇਸ਼): ਥਾਣਾ ਡਵੀਜ਼ਨ ਨੰਬਰ 2 ਦੀ ਪੁਲਸ ਨੇ ਕ੍ਰਾਈਮ ਬ੍ਰਾਂਚ ਕਮਿਸ਼ਨਰੇਟ ਜਲੰਧਰ ਦੇ ਸੰਤਰੀ ਤਰੁਣਜੀਤ ਸਿੰਘ ਨਾਲ ਟੈਲੀਫੋਨ 'ਤੇ ਹੋਈ ਗੱਲਬਾਤ ਦੇ ਮਾਮਲੇ 'ਚ ਭਾਜਪਾ ਆਗੂ ਕਿਸ਼ਨ ਲਾਲ ਸ਼ਰਮਾ ਸਮੇਤ 3 ਵਿਅਕਤੀਆਂ ਖਿਲਾਫ਼ ਆਈ.ਪੀ.ਸੀ. ਦੀ ਧਾਰਾ 186, 506 ਅਤੇ 353 ਤਹਿਤ ਐੱਫ.ਆਈ.ਆਰ. ਨੰਬਰ-4 ਦਰਜ ਕੀਤੀ ਹੈ। ਕ੍ਰਾਈਮ ਬ੍ਰਾਂਚ ਅਤੇ ਥਾਣਾ ਸਦਰ-2 ਦੇ ਅਨੁਸਾਰ ਇਹ ਮਾਮਲਾ ਸੰਤਰੀ ਤਰੁਣਜੀਤ ਸਿੰਘ ਦੇ ਬਿਆਨਾਂ 'ਤੇ ਦਰਜ ਕੀਤਾ ਗਿਆ ਹੈ। ਪੁਲਸ ਅਧਿਕਾਰੀਆਂ ਦੇ ਹੁਕਮਾਂ ’ਤੇ ਕਿਸ਼ਨ ਲਾਲ ਸ਼ਰਮਾ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਦੇਰ ਰਾਤ ਤੱਕ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਸੀ।
ਇਹ ਖ਼ਬਰ ਵੀ ਪੜ੍ਹੋ - ਵੱਧਦੀ ਠੰਡ ਵਿਚਾਲੇ ਅਨੋਖ਼ੀ ਲੁੱਟ! ਕੰਮ ਤੋਂ ਪਰਤ ਰਹੇ ਨੌਜਵਾਨ ਤੋਂ ਜੈਕੇਟ ਖੋਹ ਕੇ ਲੈ ਗਏ ਲੁਟੇਰੇ
ਪ੍ਰਾਪਤ ਜਾਣਕਾਰੀ ਅਨੁਸਾਰ ਕ੍ਰਾਈਮ ਬ੍ਰਾਂਚ ਵੱਲੋਂ ਕੁਝ ਵਿਅਕਤੀਆਂ ਨੂੰ ਕਿਸੇ ਅਪਰਾਧਿਕ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਸ ਸਬੰਧੀ ਕਿਸ਼ਨ ਲਾਲ ਸ਼ਰਮਾ ਉੱਥੇ ਗਿਆ ਹੋਇਆ ਸੀ। ਜਦੋਂ ਉਸ ਨੇ ਅਪਰਾਧ ਸ਼ਾਖਾ ਦੇ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਤਾਂ ਬਾਹਰ ਖੜ੍ਹੇ ਸੰਤਰੀ ਨੇ ਉਸ ਨੂੰ ਇਹ ਕਹਿ ਕੇ ਅੰਦਰ ਨਹੀਂ ਜਾਣ ਦਿੱਤਾ ਕਿ ਇਹ ਜਾਂਚ ਸੈੱਲ ਹੈ। ਇੱਥੇ ਕਿਸੇ ਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਜਾਂਦਾ, ਜਿਸ ਦਾ ਕਿਸ਼ਨ ਲਾਲ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਕਿਸ਼ਨ ਲਾਲ ਸ਼ਰਮਾ ਦੇ ਨਾਲ ਨਾਮਜ਼ਦ ਕੀਤੇ ਗਏ ਦੋ ਹੋਰ ਵਿਅਕਤੀਆਂ ਦੇ ਨਾਂ ਅਜੇ ਸਾਹਮਣੇ ਨਹੀਂ ਆਏ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8