ਆਪਰੇਸ਼ਨ ਲੋਟਸ 'ਤੇ BJP ਆਗੂ ਅਸ਼ਵਨੀ ਸ਼ਰਮਾ ਦੀ ਰਾਜਪਾਲ ਨਾਲ ਮੁਲਾਕਾਤ, ਮੀਡੀਆ ਨੂੰ ਦਿੱਤਾ ਇਹ ਬਿਆਨ
Thursday, Sep 15, 2022 - 04:19 PM (IST)
ਚੰਡੀਗੜ੍ਹ : ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ 'ਚ ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਵੀਰਵਾਰ ਨੂੰ ਆਪਰੇਸ਼ਨ ਲੋਟਸ ਮਾਮਲੇ 'ਚ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ। ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਅਸ਼ਵਨੀ ਸ਼ਰਮਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਕੱਟੜ ਈਮਾਨਦਾਰੀ ਦਾ ਅਕਸ ਬਣਾਉਣ ਵਾਲੇ ਹੁਣ ਕੱਟੜ ਭ੍ਰਿਸ਼ਟਾਚਾਰੀ ਹੋ ਗਏ ਹਨ।
ਉਨ੍ਹਾਂ ਕਿਹਾ ਕਿ ਪਿਛਲੇ 2 ਦਿਨਾਂ ਤੋਂ 'ਆਪ' ਦੀ ਨੌਟੰਕੀ ਚੱਲ ਰਹੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਆਪਰੇਸ਼ਨ ਲੋਟਸ ਦੀ ਜਾਂਚ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਕਰਾਉਣ ਦੀ ਰਾਜਪਾਲ ਨੂੰ ਮੰਗ ਕੀਤੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬੀਆਂ ਨੂੰ ਸੁਚੇਤ ਹੋਣਾ ਪਵੇਗਾ ਅਤੇ ਸੂਬੇ ਦੀ ਸ਼ਾਂਤੀ ਲਈ ਇਕੱਠੇ ਹੋਣਾ ਪਵੇਗਾ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਲੋਕ 6 ਮਹੀਨਿਆਂ ਤੋਂ ਸਰਕਾਰ ਕੋਲੋਂ ਹਿਸਾਬ ਮੰਗ ਰਹੇ ਹਨ।
ਇਹ ਵੀ ਪੜ੍ਹੋ : ਦਿਓਰ ਦੇ ਇਸ਼ਕ 'ਚ ਅੰਨ੍ਹੀ ਨੇ ਕਤਲ ਕਰਵਾ ਦਿੱਤਾ ਵਿਦੇਸ਼ੋਂ ਆਇਆ ਪਤੀ, ਕਰਤੂਤ ਲੁਕਾਉਣ ਲਈ ਕੀਤਾ ਇਹ ਕਾਰਾ
ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਬੀਬੀਆਂ ਨੂੰ 1000-1000 ਰੁਪਏ ਦੇਣ ਦਾ ਵਾਅਦਾ ਅਜੇ ਤੱਕ ਸਰਕਾਰ ਨੇ ਪੂਰਾ ਨਹੀਂ ਕੀਤਾ ਹੈ ਅਤੇ ਰੋਜ਼ਾਨਾ ਕਈ ਤਰ੍ਹਾਂ ਦੀਆਂ ਘਟਨਾਵਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਤੋਂ ਸੁਚੇਤ ਹੋਣ ਦੀ ਲੋੜ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ