ਫਿਰੋਜ਼ਪੁਰ : ਭਾਜਪਾ ਆਗੂ ''ਤੇ ਕਾਤਲਾਨਾ ਹਮਲਾ, ਵਾਲ-ਵਾਲ ਬਚੀ ਜਾਨ

Sunday, Sep 27, 2020 - 06:40 PM (IST)

ਫਿਰੋਜ਼ਪੁਰ : ਭਾਜਪਾ ਆਗੂ ''ਤੇ ਕਾਤਲਾਨਾ ਹਮਲਾ, ਵਾਲ-ਵਾਲ ਬਚੀ ਜਾਨ

ਫਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਛਾਊਣੀ 'ਚ ਕੱਲ੍ਹ ਸ਼ਾਮ ਪੰਜਾਬ ਭਾਜਪਾ ਨੌਜਵਾਨ ਮੋਰਚਾ ਆਈ.ਟੀ. ਸੈੱਲ ਦੇ ਇੰਚਾਰਜ ਐਡਵੋਕੇਟ ਅਵਿਨਾਸ਼ ਗੁਪਤਾ 'ਤੇ ਕੁੱਝ ਲੋਕਾਂ ਵਲੋਂ ਜਾਨਲੇਵਾ ਹਮਲਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ: ਫ਼ੌਜੀ ਨੌਜਵਾਨ ਜਸਵੰਤ ਸਿੰਘ ਚੀਨ ਸਰਹੱਦ 'ਤੇ ਸ਼ਹੀਦ, ਪਿੰਡ ਦੀ ਸੋਗ ਦੀ ਲਹਿਰ

PunjabKesari

ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਆਪਣੀ ਭਾਈਵਾਲ ਪਾਰਟੀ ਭਾਜਪਾ ਨਾਲੋਂ ਤੋੜ-ਵਿਛੋੜਾ ਕਰਨ ਦੀ ਰੌਂਅ 'ਚ

ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਛਾਊਣੀ 'ਚ ਆਨੰਦ ਹਸਪਤਾਲ ਦੇ ਨੇੜੇ ਇਕ ਬੈਕਰੀ ਦੀ ਦੁਕਾਨ ਦੇ ਕੋਲ ਕੁਝ ਲੋਕਾਂ ਨੇ ਯੁਵਾ ਭਾਜਪਾ ਨੇਤਾ ਅਵਿਨਾਸ਼ ਗੁਪਤਾ 'ਚੇ ਜਾਨਲੇਵਾ ਹਮਲਾ ਕੀਤਾ ਅਤੇ ਉਨ੍ਹਾਂ ਦੀ ਕਾਰ ਨੂੰ ਬੁਰੀ ਤਰ੍ਹਾਂ ਨਾਲ ਨੁਕਸਾਨ ਪਹੁੰਚਿਆ ਹੈ। ਸਮਾਚਾਰ ਲਿਖੇ ਜਾਣ ਤੱਕ ਫਿਰੋਜ਼ਪੁਰ ਪੁਲਸ ਦੇ ਉੱਚ ਅਧਿਕਾਰੀ ਪੁਲਸ ਟੀਮ ਦੇ ਨਾਲ ਘਟਨਾ ਵਾਲੀ ਥਾਂ 'ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਕਰ ਰਹੇ ਹਨ। ਐਡਵੋਕੇਟ ਅਵਿਨਾਸ਼ ਗੁਪਤਾ ਦੇ ਵਕੀਲ ਸਾਥੀਆਂ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤਾ ਹੈ ਅਤੇ ਮੰਗ ਕੀਤੀ ਹੈ ਕਿ ਹਮਲਾਵਰਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ।

PunjabKesari


author

Shyna

Content Editor

Related News