ਡਰੱਗ ਰੈਕੇਟ ਦੇ ਮਾਮਲੇ ਸਬੰਧੀ ਭਾਜਪਾ ਆਗੂ ਬੋਨੀ ਅਜਨਾਲਾ ਨਹੀਂ ਹੋਏ ‘ਸਿਟ’ ਸਾਹਮਣੇ ਪੇਸ਼

Thursday, Dec 14, 2023 - 01:42 PM (IST)

ਡਰੱਗ ਰੈਕੇਟ ਦੇ ਮਾਮਲੇ ਸਬੰਧੀ ਭਾਜਪਾ ਆਗੂ ਬੋਨੀ ਅਜਨਾਲਾ ਨਹੀਂ ਹੋਏ ‘ਸਿਟ’ ਸਾਹਮਣੇ ਪੇਸ਼

ਪਟਿਆਲਾ (ਬਲਜਿੰਦਰ)-ਡਰੱਗ ਰੈਕੇਟ ਦੀ ਜਾਂਚ ਕਰ ਰਹੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ, ਜਿਸ ਦੀ ਅਗਵਾਈ ਏ. ਡੀ. ਜੀ. ਪੀ. ਮੁਖਵਿੰਦਰ ਸਿੰਘ ਛੀਨਾ ਕਰ ਰਹੇ ਹਨ, ਨੇ ਸਾਬਕਾ ਵਿਧਾਇਕ ਅਤੇ ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਅਮਰਪਾਲ ਸਿੰਘ ਬੋਨੀ ਅਜਨਾਲਾ ਬੁੱਧਵਾਰ ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ। ਇਥੇ ਦੱਸ ਦੇਈਏ ਕਿ ਇਸੇ ਮਾਮਲੇ ’ਚ ਐੱਸ. ਆਈ. ਟੀ. ਨੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੀ ਮੁੜ ਤੋਂ ਤਲਬ ਕੀਤਾ ਹੈ। 

ਬਿਕਰਮ ਸਿੰਘ ਮਜੀਠੀਆ ਨੂੰ 18 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਜਾਣਕਾਰੀ ਮੁਤਾਬਕ ਐੱਸ. ਆਈ. ਟੀ. ਦਾ ਦਾਅਵਾ ਹੈ ਕਿ ਇਸ ਕੇਸ ’ਚ ਕੁਝ ਨਵੇਂ ਸਬੂਤ ਮਿਲੇ ਹਨ, ਜਿਨ੍ਹਾਂ ਸਬੰਧੀ ਪੁੱਛਗਿੱਛ ਕਰਨੀ ਵਧੇਰੇ ਜ਼ਰੂਰੀ ਹੈ, ਇਸ ਲਈ ਮੁੜ ਤੋਂ ਪਹਿਲਾਂ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਬੁਲਾਇਆ ਗਿਆ ਸੀ ਅਤੇ ਫਿਰ 18 ਦਸੰਬਰ ਨੂੰ ਬਿਕਰਮ ਮਜੀਠੀਆ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਹਾਲਾਂਕਿ ਪੁਲਸ ਵੱਲੋਂ ਇਸ ਸਬੰਧੀ ਅਜੇ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰਤੀਕਿਰਿਆ ਨਹੀਂ ਕੀਤੀ ਜਾ ਰਹੀ। ਬੋਨੀ ਅਜਨਾਲਾ ਨੇ ਬੁੱਧਵਾਰ ਨੂੰ ਦੁਪਹਿਰ 2 ਵਜੇ ਐੱਸ. ਆਈ. ਟੀ. ਸਾਹਮਣੇ ਪੇਸ਼ ਹੋਣਾ ਸੀ।

ਇਹ ਵੀ ਪੜ੍ਹੋ : 3 ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਨੂੰ ਮਿਲਣ ਦੀ ਇੱਛਾ ਰਹਿ ਗਈ ਅਧੂਰੀ

ਇਸ ਸਬੰਧੀ ਬੋਨੀ ਅਜਨਾਲਾ ਨੇ ਮੀਡੀਆ ਨੂੰ ਦੱਸਿਆ ਕਿ ਉਹ ਕਿਸੇ ਕੰਮ ’ਚ ਰੁੱਝੇ ਹੋਣ ਕਾਰਨ ਪੇਸ਼ ਨਹੀਂ ਹੋ ਸਕੇ ਅਤੇ ਉਨ੍ਹਾਂ ਇਸ ਮਾਮਲੇ ’ਚ ਸਿਟ ਮੁਖੀ ਨੂੰ ਸੂਚਿਤ ਕਰ ਦਿੱਤਾ ਸੀ। ਦੂਜੇ ਪਾਸੇ ਏ. ਡੀ. ਜੀ. ਪੀ. ਮੁਖਵਿੰਦਰ ਸਿੰਘ ਛੀਨਾ ਦਾ ਕਹਿਣਾ ਹੈ ਕਿ ਅਮਰਪਾਲ ਸਿੰਘ ਬੋਨੀ ਅਜਨਾਲਾ ਰੁਝੇਵਿਆਂ ਕਾਰਨ ਪੜਤਾਲ ਵਿਚ ਸ਼ਾਮਲ ਨਹੀਂ ਹੋ ਸਕੇ ਅਤੇ ਉਨ੍ਹਾਂ ਨੂੰ ਮੁੜ ਤੋਂ ਜਾਂਚ ’ਚ ਸ਼ਾਮਲ ਹੋਣ ਲਈ ਬੁਲਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ ਸ਼ੁੱਕਰਵਾਰ ਨੂੰ ਫਿਰ ਤੋਂ ਜਾਂਚ ’ਚ ਸ਼ਾਮਲ ਹੋਣ ਲਈ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਬੁਲਾਇਆ ਗਿਆ ਹੈ।

ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ: 24 ਘੰਟਿਆਂ ਤੋਂ ਲਾਪਤਾ ਕੁੜੀ ਦੀ ਸੜੀ ਹੋਈ ਮਿਲੀ ਲਾਸ਼, ਦਹਿਲੇ ਲੋਕ

ਜਾਣੋ ਪੂਰਾ ਮਾਮਲਾ 
ਜ਼ਿਕਰਯੋਗ ਹੈ ਕਿ ਪੰਜਾਬ ਪੁਲਸ ਦੀ ਵਿਸ਼ੇਸ਼ ਜਾਂਚ ਟੀਮ ਨੇ ਦਸੰਬਰ 2021 ਵਿਚ ਐੱਨ. ਡੀ. ਪੀ. ਐੱਸ.  ਤਹਿਤ ਦਰਜ ਕੀਤੇ ਗਏ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ ਜਾਰੀ ਕਰਨ ਤੋਂ ਬਾਅਦ ਹੁਣ ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ ਜਾਂਚ ਲਈ ਤਲਬ ਕੀਤਾ ਹੈ। ਇਸ ਤੋਂ ਪਹਿਲਾਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੰਮਨ ਜਾਰੀ ਕੀਤੇ ਗਏ ਸਨ। ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਦੇ ਚੇਅਰਮੈਨ ਅਤੇ ਵਧੀਕ ਡਾਇਰੈਕਟਰ ਜਨਰਲ ਪੁਲਸ ਪਟਿਆਲਾ ਰੇਂਜ ਵੱਲੋਂ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੂੰ ਇਸ ਸਬੰਧੀ ਪੱਤਰ ਭੇਜਿਆ ਗਿਆ ਹੈ। ਉਸ ਪੱਤਰ ਦੀ ਇਕ ਕਾਪੀ ਥਾਣਾ ਰਣਜੀਤ ਐਵੇਨਿਊ ਦੇ ਮੁੱਖ ਅਫਸਰ ਨੂੰ ਵੀ ਭੇਜੀ ਗਈ ਹੈ, ਜਿਸ ਵਿਚ ਹਦਾਇਤ ਕੀਤੀ ਗਈ ਹੈ ਕਿ 20 ਦਸੰਬਰ 2021 ਨੂੰ ਥਾਣਾ ਪੰਜਾਬ ਸਟੇਟ ਕ੍ਰਾਈਮ ਮੋਹਾਲੀ ਵੱਲੋਂ ਐੱਨ. ਡੀ. ਪੀ. ਐੱਸ. ਐਕਟ ਹੇਠ ਦਰਜ ਕੀਤੇ ਗਏ ਕੇਸ ਵਿਚ ਜਾਂਚ ਕਰ ਰਹੀ ਸਿੱਟ ਵੱਲੋਂ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ 13 ਦਸੰਬਰ ਨੂੰ ਪਟਿਆਲਾ ਰੇਂਜ ਦਫ਼ਤਰ ਵਿਖੇ ਸੰਮਨ ਕੀਤਾ ਗਿਆ। ਉਸ ਨੂੰ ਦੁਪਹਿਰ 2 ਵਜੇ ਇਸ ਦਫ਼ਤਰ ਵਿਚ ਹਾਜ਼ਰ ਹੋਣ ਲਈ ਕਿਹਾ ਗਿਆ ਸੀ ਪਰ ਹੁਣ ਬੋਨੀ ਅਜਨਾਲਾ ਕਿਸੇ ਕੰਮ ਵਿਚ ਰੁਝੇ ਹੋਣ ਕਾਰਨ ਪੇਸ਼ ਨਹੀਂ ਹੋ ਸਕੇ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

shivani attri

Content Editor

Related News