ਭਾਜਪਾ ਆਗੂ ਤਰੁਣ ਚੁੱਘ ਨੇ ‘ਆਪ’ ਮੰਤਰੀ ਖ਼ਿਲਾਫ਼ ਕਾਰਵਾਈ ਲਈ ਰਾਜਪਾਲ ਤੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

Saturday, Apr 01, 2023 - 11:02 PM (IST)

ਭਾਜਪਾ ਆਗੂ ਤਰੁਣ ਚੁੱਘ ਨੇ ‘ਆਪ’ ਮੰਤਰੀ ਖ਼ਿਲਾਫ਼ ਕਾਰਵਾਈ ਲਈ ਰਾਜਪਾਲ ਤੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ

ਚੰਡੀਗੜ੍ਹ (ਬਿਊਰੋ) : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਪੰਜਾਬ ਦੇ ਰਾਜਪਾਲ ਅਤੇ ਚੋਣ ਕਮਿਸ਼ਨ ਕੋਲ ਇਕ ਰਸਮੀ ਸ਼ਿਕਾਇਤ ਦਰਜ ਕਰਵਾਈ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੇ ਖਿਲਾਫ਼ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਉਹ ਜਲੰਧਰ ਲੋਕ ਸਭਾ ਹਲਕੇ ’ਚ ਆਦਰਸ਼ ਚੋਣ ਜ਼ਾਬਤੇ ਦੀ ਘੋਰ ਉਲੰਘਣਾ ਅਤੇ ਕਾਨੂੰਨ ਨੂੰ ਤੋੜਨ ਸ਼ਾਮਲ ਸਨ।

ਇਹ ਵੀ ਪੜ੍ਹੋ : ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਹਥਿਆਰਾਂ ਸਣੇ ਗ੍ਰਿਫਤਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਪੋਸਟਰ ਚਿਪਕਾ ਕੇ ਜਲੰਧਰ ਚੋਣ ਹਲਕੇ ਦੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹੋਈ ਹੈ। ਉਨ੍ਹਾਂ ਕਿਹਾ ਕਿ ਪੋਸਟਰ ’ਤੇ ਪ੍ਰਿੰਟਰ ਦਾ ਨਾਂ ਨਹੀਂ ਹੈ ਅਤੇ ਨਾ ਹੀ ਇਹ ਦੱਸਿਆ ਗਿਆ ਹੈ ਕਿ ਇਹ ਕਿਸ ਨੇ ਜਾਰੀ ਕੀਤਾ ਹੈ, ਇਹ ਵੀ ਨਹੀਂ ਲਿਖਿਆ ਹੈ। ਕੁੱਲ ਮਿਲਾ ਕੇ ਗੈਰ-ਕਾਨੂੰਨੀ ਪੋਸਟਰ ਹਨ। ਚੁੱਘ ਨੇ ਰਾਜਪਾਲ ਤੋਂ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਅਤੇ ਚੋਣ ਕਮਿਸ਼ਨ ਤੋਂ ਮੰਤਰੀ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨ ਦੀ ਮੰਗ ਕੀਤੀ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

ਕਿਉਂਕਿ ਜਲੰਧਰ ਲੋਕ ਸਭਾ ਹਲਕੇ ’ਚ 10 ਮਈ ਨੂੰ ਜ਼ਿਮਨੀ ਚੋਣਾਂ ਹੋਣੀਆਂ ਹਨ, ਇਸ ਲਈ ਅਜਿਹੀਆਂ ਗ਼ੈਰ-ਕਾਨੂੰਨੀ ਗਤੀਵਿਧੀਆਂ ਵੋਟਰਾਂ ਨੂੰ ਗੁੰਮਰਾਹ ਕਰਨ ਅਤੇ ਗ਼ਲਤ ਚੋਣ ਅਮਲਾਂ ਦੇ ਬਰਾਬਰ ਹਨ, ਜਿਸ ਲਈ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

 

 

 


author

Manoj

Content Editor

Related News