ਪੰਜਾਬ: ਸੜਕ ਹਾਦਸੇ 'ਚ ਭਾਜਪਾ ਆਗੂ ਦੀ ਹੋਈ ਮੌਤ

Wednesday, Jul 15, 2026 - 07:18 PM (IST)

ਪੰਜਾਬ: ਸੜਕ ਹਾਦਸੇ 'ਚ ਭਾਜਪਾ ਆਗੂ ਦੀ ਹੋਈ ਮੌਤ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਹਾਈਵੇਅ 'ਤੇ ਹਰਸੀਪਿੰਡ ਨੇੜੇ ਅੱਜ ਦੁਪਹਿਰ ਵਾਪਰੇ ਸੜਕ ਹਾਦਸੇ ਕਾਰਨ ਸੀਨੀਅਰ ਭਾਜਪਾ ਆਗੂ ਹਰਭਜਨ ਸਿੰਘ ਸੈਣੀ ਦੀ ਮੌਤ ਹੋ ਗਈ। ਹਾਦਸਾ ਦੁਪਹਿਰ 12 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ ਜਦੋਂ ਉੜਮੁੜ ਵਾਸੀ ਸੈਣੀ ਆਪਣੇ ਸਾਈਕਲ 'ਤੇ ਸਵਾਰ ਹੋ ਕੇ ਰਾਜਪੁਰ ਗਹੋਤਾਂ ਵਿਖੇ ਚਲ ਰਹੇ ਧਾਰਮਿਕ ਸਮਾਗਮ ਵਿਚ ਜਾ ਰਹੇ ਸਨ। 

ਇਹ ਵੀ ਪੜ੍ਹੋ: ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ ਭਵਿੱਖਬਾਣੀ

ਇਸੇ ਦੌਰਾਨ ਜਦੋਂ ਉਹ ਹਰਸੀਪਿੰਡ ਮੋੜ ਨੇੜੇ ਪਹੁੰਚੇ ਤਾਂ ਉਨ੍ਹਾਂ ਵਿਚ ਕਿਸੇ ਵਾਹਨ ਨੇ ਟੱਕਰ ਮਾਰ ਦਿੱਤੀ। ਸੈਣੀ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਦੁਪਹਿਰ ਨੂੰ ਉਨ੍ਹਾਂ ਦੀ ਮੌਤ ਹੋ ਗਈ। ਪੁਲਸ ਦੀ ਟੀਮ ਨੇ ਹਾਦਸੇ ਦੀ ਸੂਚਨਾ ਤੋਂ ਬਾਅਦ ਮੌਕੇ 'ਤੇ ਪਹੁੰਚ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਟੱਕਰ ਮਾਰਨ ਵਾਲੇ ਵਾਹਨ ਦਾ ਪਤਾ ਲਾਇਆ ਜਾ ਰਿਹਾ ਹੈ। ਬਜ਼ੁਰਗ ਆਗੂ ਦੀ ਮੌਤ ਤੋਂ ਬਾਅਦ ਨਗਰ ਵਿਚ ਸੋਗ ਦੀ ਲਹਿਰ ਹੈ। 

ਇਹ ਵੀ ਪੜ੍ਹੋ: ਭਾਜਪਾ ਨਾਲ ਗਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News