ਭਾਜਪਾ ਆਗੂ ਨੇ ਹਰਸਿਮਰਤ ਬਾਦਲ ਖ਼ਿਲਾਫ਼ ਡੀ.ਜੀ.ਪੀ. ਪੰਜਾਬ ਨੂੰ ਕੀਤੀ ਸ਼ਿਕਾਇਤ
Tuesday, Mar 09, 2021 - 03:06 PM (IST)
ਬਠਿੰਡਾ (ਕੁਨਾਲ ਬਾਂਸਲ): ਭਾਜਪਾ ਦੇ ਸੂਬਾ ਸਕੱਤਰ ਨੇ ਪਿਛਲੇ ਦਿਨੀਂ ਸੰਸਦ ’ਚ ਹਿੰਦੂ ਅਤੇ ਸਿੱਖਾਂ ਨੂੰ ਲੈ ਕੇ ਦਿੱਤੇ ਇਕ ਬਿਆਨ ਸਬੰਧੀ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਦੇ ਖ਼ਿਲਾਫ਼ ਡੀ.ਜੀ.ਪੀ. ਨੂੰ ਸ਼ਿਕਾਇਤ ਕੀਤੀ ਹੈ। ਭਾਜਪਾ ਆਗੂ ਸੁਖਪਾਲ ਸਰਾਂ ਨੇ ਪੰਜਾਬ ਦੇ ਡੀ.ਜੀ.ਪੀ. ਨੂੰ ਲਿਖਤੀ ਸ਼ਿਕਾਇਤ ਕੀਤੀ ਹੈ ਕਿ ਸਾਂਸਦ ਹਰਸਿਮਰਤ ਕੌਰ ਬਾਦਲ ਦੇ ਖ਼ਿਲਾਫ ਤੁਰੰਤ ਐਫ.ਆਈ. ਆਰ ਦਰਜ ਹੋਵੇ।ਉਨ੍ਹਾਂ ਕਿਹਾ ਕਿ ਕੁੱਝ ਦਿਨ ਪਹਿਲਾਂ ਸੰਸਦ ਭਵਨ ’ਚ ਹਰਸਿਮਰਤ ਕੌਰ ਬਾਦਲ ਨੇ ਆਪਣੇ ਭਾਸ਼ਣ ਦੌਰਾਨ ਸਿੱਖ ਅਤੇ ਹਿੰਦੂਆਂ ਨੂੰ ਲੈ ਕੇ ਜੋ ਬਿਆਨ ਦਿੱਤਾ ਹੈ, ਉਸ ਨਾਲ ਹਿੰਦੂ ਅਤੇ ਸਿੱਖਾਂ ’ਚ ਵਿਵਾਦ ਹੋ ਸਕਦਾ ਹੈ।
ਇਹ ਵੀ ਪੜ੍ਹੋ: ਮਾਪਿਆਂ ਦੇ ਇਕਲੌਤੇ ਪੁੱਤਰ ਦੀ ਸੜਕ ਹਾਦਸੇ ’ਚ ਮੌਤ, ਸਿਹਰਾ ਬੰਨ੍ਹ ਦਿੱਤੀ ਅੰਤਿਮ ਵਿਦਾਈ
ਜ਼ਿਕਰਯੋਗ ਹੈ ਕਿ ਸੰਸਦ ਦੇ ਬਜਟ ਸੈਸ਼ਨ ਦੌਰਾਨ ਖੇਤੀ ਕਾਨੂੰਨਾਂ ਦੇ ਵਿਰੋਧ ਅਤੇ 26 ਜਨਵਰੀ ਲਾਲ ਕਿਲ੍ਹਾ ਹਿੰਸਾ ਮਾਮਲੇ ’ਤੇ ਬੋਲਦਿਆਂ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ’ਚ ਇਕ ਭਾਸ਼ਣ ਦਿੱਤਾ ਸੀ, ਜਿਸ ’ਚ ਹਰਸਿਮਰਤ ਨੇ ਕਿਹਾ ਸੀ ਕਿ ‘ਨੌਵੇਂ ਗੁਰੂ ਤੇਗ ਬਹਾਦੁਰ ਜੀ ਨੇ ਹਿੰਦੂਆਂ ਦਾ ਜਨੇਊ ਬਚਾਉਣ ਲਈ ਸ਼ਹੀਦੀ ਦਿੱਤੀ ਸੀ ਅਤੇ ਹੁਣ ਜਦੋਂ ਲਾਲ ਕਿਲ੍ਹੇ ’ਤੇ ਨਿਸ਼ਾਨ ਸਾਹਿਬ ਚੜ੍ਹਾਇਆ ਗਿਆ ਤਾਂ ਤੁਸੀਂ ਉਸ ’ਤੇ ਸਵਾਲ ਖੜ੍ਹੇ ਕਰ ਰਹੇ ਹੋ। ਇਸ ਤੋਂ ਬਾਅਦ ਮਨਾਕਸ਼ੀ ਲੇਖੀ ਵਲੋਂ ਇਸ ਦਾ ਵਿਰੋਧ ਵੀ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਸੈਰ ਕਰਨ ਗਏ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਦਿੱਤੀ ਦਰਦਨਾਕ ਮੌਤ