ਲੁਧਿਆਣਾ ਤੋਂ ਵੱਡੀ ਖ਼ਬਰ, ਭਾਜਪਾ ਆਗੂ ਦੇ ਸੁਰੱਖਿਆ ਕਰਮਚਾਰੀ ਦੀ ਗ਼ੋਲੀ ਲੱਗਣ ਨਾਲ ਮੌਤ

Monday, Mar 22, 2021 - 07:18 PM (IST)

ਲੁਧਿਆਣਾ ਤੋਂ ਵੱਡੀ ਖ਼ਬਰ, ਭਾਜਪਾ ਆਗੂ ਦੇ ਸੁਰੱਖਿਆ ਕਰਮਚਾਰੀ ਦੀ ਗ਼ੋਲੀ ਲੱਗਣ ਨਾਲ ਮੌਤ

ਲੁਧਿਆਣਾ (ਨਰਿੰਦਰ ਮਹੇਂਦਰੂ)- ਲੁਧਿਆਣਾ ਦੇ ਵਿੱਚ ਇਕ ਵੱਡੀ ਘਟਨਾ ਸਾਹਮਣੇ ਆਈ ਹੈ, ਜਿੱਥੇ ਭਾਜਪਾ ਦੇ ਇਕ ਸੀਨੀਅਰ ਆਗੂ ਦੀ ਸੁਰੱਖਿਆ ਵਿਚ ਤਾਇਨਾਤ ਇਕ ਗੰਨਮੈਨ ਦੀ ਗ਼ੋਲੀ ਲੱਗਣ ਨਾਲ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਭਾਜਪਾ ਆਗੂ ਦਾ ਇਕ ਸੁਰੱਖਿਆ ਮੁਲਾਜ਼ਮ ਜਦੋਂ ਆਪਣੀ ਏ. ਕੇ.-47 ਬੰਦੂਕ ਸਾਫ਼ ਕਰ ਰਿਹਾ ਸੀ ਤਾਂ ਅਚਾਨਕ ਗ਼ੋਲੀ ਚੱਲਣ ਨਾਲ ਉਸ ਦੀ ਮੌਕੇ ਉਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਕੋਰੋਨਾ ਦੇ ਮੱਦੇਨਜ਼ਰ ਜਲੰਧਰ ਪ੍ਰਸ਼ਾਸਨ ਹੋਇਆ ਸਖ਼ਤ, ਇਹ ਇਲਾਕੇ ਐਲਾਨੇ ਮਾਈਕ੍ਰੋ ਕੰਟੇਨਮੈਂਟ ਜ਼ੋਨ

PunjabKesari

ਗ਼ੋਲੀ ਨਾਲ ਮਰੇ ਹੈੱਡ ਕਾਂਸਟੇਬਲ ਦੀ ਪਛਾਣ ਜੋਗਿੰਦਰ ਸਿੰਘ ਦੇ ਰੂਪ ਵਿਚ ਹੋਈ ਹੈ, ਜੋਕਿ ਰਾਏਕੋਟ ਵਿਧਾਨਸਭਾ ਹਲਕੇ ਦਾ ਰਹਿਣ ਵਾਲਾ ਸੀ। ਜਿਸ ਭਾਜਪਾ ਆਗੂ ਦੀ ਸੁਰੱਖਿਆ ਵਿਚ ਉਕਤ ਹੈੱਡ ਕਾਂਸਟੇਬਲ ਤਾਇਨਾਤ ਸੀ, ਉਸ ਦਾ ਨਾਂ ਅਨਿਲ ਸਰੀਨ ਹੈ। ਮੌਕੇ ਉਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਹੈ।  

ਇਹ ਵੀ ਪੜ੍ਹੋ : ਫੇਸਬੁੱਕ ਦੀ ਦੋਸਤੀ ਦਾ ਘਿਨਾਉਣਾ ਅੰਜਾਮ, 15 ਸਾਲਾ ਕੁੜੀ ਨੂੰ ਅਗਵਾ ਕਰਕੇ 3 ਮਹੀਨੇ ਕੀਤਾ ਜਬਰ-ਜ਼ਿਨਾਹ

PunjabKesari

ਦੱਸਿਆ ਜਾ ਰਿਹਾ ਹੈ ਕਿ ਬੰਦੂਕ ਸਾਫ਼ ਕਰਦੇ ਸਮੇਂ ਅਚਾਨਕ ਚੱਲੀ ਗ਼ੋਲੀ ਉਸ ਦੀ ਠੋਢੀ ਵਿਚੋਂ ਹੁੰਦੀ ਹੋਈ ਸਿਰ ਵਿਚੋਂ ਪਾਰ ਹੋ ਗਈ। ਜੋਗਿੰਦਰ ਸਿੰਘ ਦੀਆਂ ਦੋ ਬੇਟੀਆਂ ਅਤੇ ਇਕ ਬੇਟਾ ਹੈ, ਜਦੋਂ ਕਿ ਮੌਕੇ ਉਤੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਲੁਧਿਆਣਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਉਸ ਦੇ ਪਰਿਵਾਰ ਨੂੰ ਵੀ ਸੂਚਨਾ ਦੇ ਦਿੱਤੀ ਗਈ ਹੈ। ਚੌਕੀ ਇੰਚਾਰਜ ਸਤਨਾਮ ਸਿੰਘ ਨੇ ਦੱਸਿਆ ਕਿ ਉਹ ਬੀਤੇ 6 ਮਹੀਨਿਆ ਤੋਂ ਅਨਿਲ ਸਰੀਨ ਦੀ ਸੁਰੱਖਿਆ ਵਿਚ ਤਾਇਨਾਤ ਸੀ। 

ਇਹ ਵੀ ਪੜ੍ਹੋ : ਦੀਨਾਨਗਰ ’ਚ ਵਾਪਰੀ ਵੱਡੀ ਘਟਨਾ, ਗੁਰਦੁਆਰਾ ਦੇ ਦੀਵਾਨ ਹਾਲ ’ਚ ਗ੍ਰੰਥੀ ਦੇ ਪੁੱਤ ਨੇ ਲਿਆ ਫਾਹਾ

ਇਹ ਵੀ ਪੜ੍ਹੋ :ਹੁਸ਼ਿਆਰਪੁਰ ਦੇ ਸ਼ਾਮਚੁਰਾਸੀ ’ਚ ਦਹਿਸ਼ਤਗਰਦਾਂ ਨੇ ਚਲਾਈਆਂ ਗੋਲੀਆਂ, ਸਹਿਮੇ ਲੋਕ

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News