ਭਾਜਪਾ ਆਗੂ ਹਨੀ ਕੰਬੋਜ ਨੂੰ ਫਿਰ ਮਿਲੀ ਧਮਕੀ

Tuesday, Jul 16, 2024 - 04:04 PM (IST)

ਭਾਜਪਾ ਆਗੂ ਹਨੀ ਕੰਬੋਜ ਨੂੰ ਫਿਰ ਮਿਲੀ ਧਮਕੀ

ਜਲੰਧਰ (ਜ.ਬ.)- ਭਾਜਪਾ ਦੇ ਨੌਜਵਾਨ ਆਗੂ ਅਤੇ ਕਪੂਰਥਲਾ ਭਾਜਪਾ ਦੇ ਇੰਚਾਰਜ ਐਡਵੋਕੇਟ ਹਨੀ ਕੰਬੋਜ ਨੂੰ ਧਮਕੀਆਂ ਮਿਲਣ ਦਾ ਸਿਲਸਿਲਾ ਰੁਕ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਫਿਰ ਤੋਂ ਧਮਕੀ ਮਿਲੀ ਹੈ। ਕੰਬੋਜ ਨੇ ਦੱਸਿਆ ਕਿ ਧਮਕੀ ਦੇਣ ਵਾਲੇ ਕਹਿੰਦੇ ਹਨ ਕਿ ਉਨ੍ਹਾਂ ਨੂੰ ਪਹਿਲਾਂ ਵੀ ਸਮਝਾਇਆ ਗਿਆ ਹੈ ਕਿ ਉਹ ਪਾਰਟੀ ਦੀਆਂ ਸਰਗਰਮੀਆਂ ਤੋਂ ਪਿੱਛੇ ਰਹਿਣ, ਨਹੀਂ ਤਾਂ ਅੰਜਾਮ ਬੁਰੇ ਹੋਣਗੇ।

ਉਨ੍ਹਾਂ ਕਿਹਾ ਕਿ ਉਨ੍ਹਾਂ ਉੱਚ ਅਧਿਕਾਰੀਆਂ ਨੂੰ ਦੱਸ ਦਿੱਤਾ ਹੈ ਕਿ ਕੁਝ ਸਮਾਂ ਪਹਿਲਾਂ ਵੀ ਲਗਾਤਾਰ ਸਾਲ ਭਰ ਤੋਂ ਉਨ੍ਹਾਂ ਨੂੰ ਧਮਕੀਆਂ ਮਿਲਦੀਆਂ ਰਹੀਆਂ ਹਨ ਅਤੇ ਹੁਣ ਫਿਰ ਤੋਂ ਇਹ ਸਿਲਸਿਲਾ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਗੈਰ-ਸਮਾਜੀ ਅਨਸਰਾਂ ਦੇ ਹੌਂਸਲੇ ਬੁਲੰਦ ਹੋ ਚੁੱਕੇ ਹਨ।

ਇਹ ਵੀ ਪੜ੍ਹੋ- ਮੌਸਮ ਵਿਭਾਗ ਦੀ ਭਵਿੱਖਬਾਣੀ, ਪੰਜਾਬ 'ਚ ਤੂਫ਼ਾਨ ਤੇ ਭਾਰੀ ਬਾਰਿਸ਼ ਦਾ 'ਯੈਲੋ ਅਲਰਟ', ਜਾਣੋ ਅਗਲੇ ਦਿਨਾਂ ਦਾ ਹਾਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News