ਭਾਜਪਾ ਆਗੂ ਕਰਨ ਵੜਿੰਗ ਤੇ ਮੌਜੂਦਾ ਕੌਂਸਲਰ ਸਤਨਾਮ ਸਿੰਘ ਕਾਂਗਰਸ ''ਚ ਸ਼ਾਮਲ
Friday, May 30, 2025 - 10:43 PM (IST)

ਲੁਧਿਆਣਾ : ਲੁਧਿਆਣਾ ਵੈਸਟ ਨੂੰ ਲੈ ਕੇ ਕਾਂਗਰਸ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਦੇ ਮੌਜੂਦਾ ਕੌਂਸਲਰ ਸਤਨਾਮ ਸਿੰਘ ਸਨੀ ਮਾਸਟਰ ਤੇ ਭਾਜਪਾ ਆਜੂ ਕਰਨ ਵੜਿੰਗ ਨੂੰ ਕਾਂਗਰਸ ਵਿਚ ਸ਼ਾਮਲ ਕਰਵਾਇਆ ਹੈ।
ਇਸ ਦੌਰਾਨ ਆਪਣੇ ਫੇਸਬੁੱਕ ਪੇਜ ਉੱਤੇ ਪੋਸਟ ਪਾ ਕੇ ਚਰਨਜੀਤ ਸਿੰਘ ਚੰਨੀ ਨੇ ਲਿਖਿਆ ਕਿ ਅੱਜ ਲੁਧਿਆਣਾ ਪੱਛਮੀ ਤੋਂ ਕਾਂਗਰਸ ਦੇ ਉਮੀਦਵਾਰ ਸ੍ਰੀ ਭਾਰਤ ਭੂਸ਼ਨ ਆਸ਼ੂ ਨੂੰ ਸਮਰਥਨ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਮੌਜੂਦਾ ਕੌਂਸਲਰ ਸਤਨਾਮ ਸਿੰਘ ਸਨੀ ਮਾਸਟਰ ਅਤੇ ਭਾਜਪਾ ਆਗੂ ਕਰਨ ਵੜਿੰਗ ਵੱਲੋਂ ਕਾਂਗਰਸ ਪਾਰਟੀ ‘ਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਸਮੇਤ ਦੋਵੇਂ ਆਗੂਆਂ ਦਾ ਪਾਰਟੀ ‘ਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ। ਉਨ੍ਹਾਂ ਦੇ ਆਪਣਾ ਨਾਲ ਜਿੱਥੇ ਹਲਕੇ ਅੰਦਰ ਪਾਰਟੀ ਨੂੰ ਮਜ਼ਬੂਤੀ ਮਿਲੀ ਹੈ। ਉਥੇ ਹੀ ਕਾਂਗਰਸ ਦੀ ਜਿੱਤ ਯਕੀਨੀ ਹੋਣ ਦਾ ਵੀ ਸਬੂਤ ਹੈ।