ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਸਿਹਤ ’ਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ
Friday, Jun 26, 2026 - 11:41 AM (IST)
ਜਲੰਧਰ (ਗੁਲਸ਼ਨ)–ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਵਿਚ ਹੁਣ ਕਾਫ਼ੀ ਸੁਧਾਰ ਹੈ। ਉਨ੍ਹਾਂ ਨੂੰ ਇਕ ਦਿਨ ਹਸਪਤਾਲ ਵਿਚ ਰੱਖਣ ਦੇ ਬਾਅਦ ਵੀਰਵਾਰ ਛੁੱਟੀ ਦੇ ਦਿੱਤੀ ਗਈ। ਵਰਣਨਯੋਗ ਹੈ ਕਿ ਬੀਤੇ ਦਿਨੀਂ ਕੇਂਦਰੀ ਹਲਕੇ ਵਿਚ ਗੁਰੂ ਨਾਨਕੁਪਰਾ ਰੇਲਵੇ ਫਾਟਕ 'ਤੇ ਆਰ. ਓ. ਬੀ. ਦੇ ਨੀਂਹ ਪੱਥਰ ਸਮਾਗਮ ਦੌਰਾਨ ਕਾਲੀਆ ਬੇਹੋਸ਼ ਹੋ ਕੇ ਡਿੱਗ ਗਏ ਸਨ।
ਇਸ ਦੌਰਾਨ ਡਾ. ਮੁਕੇਸ਼ ਵਾਲੀਆ ਵੱਲੋਂ ਤੁਰੰਤ ਮੁੱਢਲਾ ਇਲਾਜ ਦੇਣ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਆਸ਼ੀਸ਼ ਚੋਪੜਾ, ਵਿਨੈ ਸੱਭਰਵਾਲ ਅਤੇ ਹੋਰ ਭਾਜਪਾ ਆਗੂਆਂ ਅਤੇ ਉਨ੍ਹਾਂ ਦੇ ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਉਨ੍ਹਾਂ ਨੂੰ ਸਰਵੋਦਿਆ ਹਸਪਤਾਲ ਵਿਚ ਦਾਖ਼ਲ ਕਰਵਾਇਆ, ਜਿੱਥੇ ਡਾ. ਕਪਿਲ ਗੁਪਤਾ ਅਤੇ ਡਾ. ਦੀਪਾਂਸ਼ੂ ਗੁਪਤਾ ਦੀ ਦੇਖ-ਰੇਖ ਵਿਚ ਉਨ੍ਹਾਂ ਦਾ ਇਲਾਜ ਕੀਤਾ ਗਿਆ।
ਇਹ ਵੀ ਪੜ੍ਹੋ: ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ ਹੁਕਮ
ਡਾ. ਕਪਿਲ ਗੁਪਤਾ ਨੇ ਕਿਹਾ ਕਿ ਕਾਲੀਆ ਡਾਇਬਟਿਕ ਹਨ। ਗਰਮੀ ਅਤੇ ਹੁੰਮਸ ਕਾਰਨ ਉਨ੍ਹਾਂ ਨੂੰ ਕਾਫ਼ੀ ਘਬਰਾਹਟ ਮਹਿਸੂਸ ਹੋਈ ਅਤੇ ਉਹ ਬੇਹੋਸ਼ ਹੋ ਗਏ ਸਨ। ਡਾ. ਦੀਪਾਂਸ਼ੂ ਗੁਪਤਾ ਨੇ ਕਿਹਾ ਕਿ ਕਾਲੀਆ ਦੇ ਹਾਰਟ ਦੇ ਵੀ ਸਾਰੇ ਟੈਸਟ ਕੀਤੇ ਗਏ ਹਨ, ਜਿਨ੍ਹਾਂ ਦੀਆਂ ਰਿਪੋਰਟਾਂ ਨਾਰਮਲ ਆਈਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਦਵਾਈਆਂ ਵਿਚ ਕੁਝ ਤਬਦੀਲੀ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਨਿਯਮਿਤ ਚੈੱਕਅਪ ਕਰਵਾਉਣ ਦੀ ਸਲਾਹ ਦੇ ਕੇ ਹਸਪਤਾਲ ਤੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਕਾਲੀਆ ਨੇ ਹੰਗਾਮੀ ਸਥਿਤੀ ਵਿਚ ਉਨ੍ਹਾਂ ਨੂੰ ਸੰਭਾਲਣ ਲਈ ਡਾ. ਮੁਕੇਸ਼ ਵਾਲੀਆ, ਸਰਵੋਦਿਆ ਹਸਪਤਾਲ ਦੇ ਡਾਕਟਰਾਂ ਦੀ ਟੀਮ ਦੇ ਇਲਾਵਾ ਸਮੂਹ ਭਾਜਪਾ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ ਹੈ।
ਇਹ ਵੀ ਪੜ੍ਹੋ: BBMB ਵੱਲੋਂ ਭਾਖੜਾ ਡੈਮ ਬਾਰੇ ਨਵੀਂ ਅਪਡੇਟ ਜਾਰੀ! 24 ਘੰਟਿਆਂ 'ਚ ਪਾਣੀ ਦਾ ਪੱਧਰ ਪਹੁੰਚਿਆ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
