ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਮੋਹਿੰਦਰ ਭਗਤ AAP 'ਚ ਸ਼ਾਮਲ (ਤਸਵੀਰਾਂ)
Friday, Apr 14, 2023 - 02:17 PM (IST)

ਜਲੰਧਰ : ਜਲੰਧਰ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ ਸੀਨੀਅਰ ਆਗੂ ਮੋਹਿੰਦਰ ਭਗਤ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਮੋਹਿੰਦਰ ਭਗਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਪਾਰਟੀ 'ਚ ਸ਼ਾਮਲ ਕਰਵਾਇਆ ਹੈ।
ਇਹ ਵੀ ਪੜ੍ਹੋ : ਸਾਬਕਾ CM ਚੰਨੀ ਨੇ ਦੱਸਿਆ ਜਾਨ ਦਾ ਖ਼ਤਰਾ, ਕਿਹਾ- ਜੇ ਗ਼ਲਤ ਸਾਬਤ ਹੋਇਆ ਤਾਂ ਫ਼ਾਂਸੀ 'ਤੇ ਟੰਗ ਦਿਓ
ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ 'ਤੇ 10 ਮਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਦਲ-ਬਦਲੂ ਦਾ ਸਿਲਸਿਲਾ ਵੀ ਜਾਰੀ ਹੈ।
ਇਹ ਵੀ ਪੜ੍ਹੋ : ਦੇਖਦੇ ਹੀ ਦੇਖਦੇ ਸੜਕ 'ਤੇ ਰੁੜ੍ਹ ਗਿਆ ਤੇਜ਼ਾਬ, ਪੈ ਗਈਆਂ ਭਾਜੜਾਂ, ਦੇਖੋ ਪੂਰੀ ਵੀਡੀਓ
ਇਸੇ ਤਰ੍ਹਾਂ ਬੀਤੇ ਦਿਨੀਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਵੀ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਇਸ ਦੇ ਬਾਅਦ ਕਰਤਾਰਪੁਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੰਤੋਖ ਸਿੰਘ ਚੌਧਰੀ ਦੇ ਭਤੀਜੇ ਸੁਰਿੰਦਰ ਸਿੰਘ ਚੌਧਰੀ ਵੀ ਕਾਂਗਰਸ ਦਾ ਪੱਲਾ ਛੱਡ ਕੇ 'ਆਪ' ਵਿਚ ਸ਼ਾਮਲ ਹੋ ਗਏ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ