ਬਗਾਵਤੀ ਸੁਰ ਚੁੱਕਣ ਖ਼ਿਲਾਫ਼ ਪਾਰਟੀ ਵੱਲੋਂ ਭੇਜੇ ਨੋਟਿਸ ਦਾ ''ਭਾਜਪਾ ਆਗੂ'' ਨੇ ਦਿੱਤਾ ਜਵਾਬ

Monday, Jul 19, 2021 - 12:13 PM (IST)

ਬਗਾਵਤੀ ਸੁਰ ਚੁੱਕਣ ਖ਼ਿਲਾਫ਼ ਪਾਰਟੀ ਵੱਲੋਂ ਭੇਜੇ ਨੋਟਿਸ ਦਾ ''ਭਾਜਪਾ ਆਗੂ'' ਨੇ ਦਿੱਤਾ ਜਵਾਬ

ਬਠਿੰਡਾ : ਭਾਰਤੀ ਜਨਤਾ ਪਾਰਟੀ ਖ਼ਿਲਾਫ਼ ਬਗਾਵਤੀ ਸੁਰ ਚੁੱਕਣ 'ਤੇ ਸੀਨੀਅਰ ਆਗੂ ਮੋਹਿਤ ਗੁਪਤਾ ਨੂੰ ਪਾਰਟੀ ਵਿਰੋਧੀ ਗਤਿਵਧੀਆਂ ਲਈ ਕਾਰਨ ਦੱਸੋ ਨੋਟਿਸ ਭੇਜਿਆ ਗਿਆ ਸੀ। ਇਸ ਨੋਟਿਸ ਦਾ ਜਵਾਬ ਦਿੰਦਿਆਂ ਮੋਹਿਤ ਗੁਪਤਾ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਕੋਈ ਪਛਤਾਵਾ ਨਹੀਂ ਕਿਉਂਕਿ ਉਹ ਗਲ਼ਤ ਨਹੀਂ ਹਨ।

ਇਹ ਵੀ ਪੜ੍ਹੋ : ਹਵਸ ਦੇ ਭੁੱਖੇ ਨੌਜਵਾਨ ਦੀ ਸ਼ਰਮਨਾਕ ਕਰਤੂਤ, ਨਸ਼ਾ ਦੇ ਕੇ ਗੁਆਂਢੀਆਂ ਦੀ ਨਾਬਾਲਗ ਕੁੜੀ ਨਾਲ ਕੀਤਾ ਜਬਰ-ਜ਼ਿਨਾਹ

ਭਾਜਪਾ ਆਗੂ ਮੋਹਿਤ ਗੁਪਤਾ ਨੇ ਨੋਟਿਸ ਦਾ ਜਵਾਬ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਵਿਨੋਦ ਕੁਮਾਰ ਨੂੰ ਲਿਖਿਆ ਹੈ ਕਿ ਉਨ੍ਹਾਂ ਨੇ ਪਾਰਟੀ ਦਾ ਸੱਚਾ ਸਿਪਾਹੀ ਹੋਣ ਦੇ ਨਾਤੇ ਹਮੇਸ਼ਾ ਪੰਜਾਬ ਦੇ ਮੁੱਦਿਆਂ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਿਸਾਨ ਅਤੇ ਕਿਸਾਨੀ ਦੇ ਹੱਕ 'ਚ ਵੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਕਾਰਨ ਭਾਜਪਾ ਵਰਕਰ ਨੂੰ ਹੇਠਲੇ ਪੱਧਰ 'ਤੇ ਬਹੁਤ ਦਿੱਕਤ ਆ ਰਹੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਹਾਈਕਮਾਨ ਨੇ ਨਹੀਂ ਸੁਣੀ ਤਾਂ ਹੁਣ ਪਲਟਵਾਰ ਕਰਨਗੇ 'ਕੈਪਟਨ', ਇੰਝ ਦਿਖਾਉਣਗੇ ਅਹਿਮੀਅਤ

ਉਨ੍ਹਾਂ ਨੇ ਪੁੱਛਿਆ ਹੈ ਕਿ ਕੀ ਕਿਸਾਨਾਂ ਦੀ ਮਦਦ ਕਰਨਾ, ਭਾਜਪਾ ਵਰਕਰਾਂ ਨੂੰ ਹੌਂਸਲਾ ਦੇਣਾ ਜਾਂ ਪੰਜਾਬ ਦੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਖ਼ਾਤਰ ਉਪਰਾਲੇ ਕਰਨਾ ਇਤਰਾਜ਼ਯੋਗ ਹੈ?

ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੇ 'ਨਵਜੋਤ ਸਿੱਧੂ' ਨੂੰ ਦਿੱਤੀ ਵਧਾਈ, ਨਾਲ ਹੀ ਕਹਿ ਦਿੱਤੀ ਇਹ ਗੱਲ

ਦੱਸਣਯੋਗ ਹੈ ਕਿ ਬਠਿੰਡਾ ਦੇ ਜ਼ਿਲ੍ਹਾ ਭਾਜਪਾ ਪ੍ਰਧਾਨ ਵਿਨੋਦ ਕੁਮਾਰ ਬਿੰਟਾ ਨੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀਆਂ ਹਦਾਇਤਾਂ 'ਤੇ ਨੋਟਿਸ ਜਾਰੀ ਕਰਦਿਆਂ ਮੋਹਿਤ ਗੁਪਤਾ ਨੂੰ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅੱਗੇ 2 ਦਿਨਾਂ 'ਚ ਆਪਣਾ ਜਵਾਬਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News