ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੇ ਹਥਿਆਰਾਂ ਦੇ ਲਾਇਸੈਂਸ ਰੱਦ ਕਰੇ ''ਆਪ'' ਸਰਕਾਰ: ਨਿਮਿਸ਼ਾ ਮਹਿਤਾ

02/24/2023 5:52:39 PM

ਗੜ੍ਹਸ਼ੰਕਰ (ਬਿਊਰੋ)- ਅਜਨਾਲਾ ਥਾਣੇ ਵਿਚ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਕੀਤੇ ਗਏ ਪੁਲਸ ਮੁਲਾਜ਼ਮਾਂ 'ਤੇ ਹਮਲੇ ਅਤੇ ਥਾਣੇ 'ਤੇ ਕੀਤੇ ਕਬਜ਼ੇ 'ਤੇ 'ਆਪ' ਨੂੰ ਘੇਰਦੇ ਭਾਜਪਾ ਦੀ ਆਗੂ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਵੱਲੋਂ ਪੰਜਾਬ ਪੁਲਸ ਨਾਲ ਕੀਤੀ ਵਧੀਕੀ ਸ਼ਰੇਆਮ ਗੁੰਡਾਗਰਦੀ ਦਾ ਨਾਚ ਹੈ। ਇਸ 'ਤੇ ਪੁਲਸ ਵੱਲੋਂ ਉਨ੍ਹਾਂ 'ਤੇ ਪਰਚਾ ਨਾ ਦੇਣਾ ਇਸ ਗੱਲ ਨੂੰ ਸਪਸ਼ਟ ਕਰਦਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪੂਰੀ ਸ਼ਹਿ ਮਿਲੀ ਹੋਈ ਹੈ। 

ਭਾਜਪਾ ਆਗੂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਨਿੱਜੀ ਪਰਚੇ ਨੂੰ ਰੱਦ ਕਰਵਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਵਰਤਣ ਦੀ ਕੋਸ਼ਿਸ਼ ਕੀਤੀ ਹੈ। ਅੰਮ੍ਰਿਤਪਾਲ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਥਾਣੇ ਲੈ ਕੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਕਰਦੇ ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਉਨ੍ਹਾਂ ਆਪਣੀ ਬੁਜ਼ਦਿਲੀ ਦਾ ਸਬੂਤ ਪੇਸ਼ ਕੀਤਾ ਹੈ। ਜੇਕਰ ਉਨ੍ਹਾਂ ਨੂੰ ਪੁਲਸ ਪ੍ਰਸ਼ਾਸਨ 'ਤੇ ਕੋਈ ਰੋਸ ਸੀ ਤਾਂ ਧਰਨਾ ਲਗਾਉਂਦੇ ਪਰ ਥਾਣੇ ਵਿਚ ਮਹਾਰਾਜ ਜੀ ਦਾ ਸਰੂਪ ਕਿਉਂ ਨਾਲ ਲੈ ਕੇ ਗਏ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੱਸਣ ਜੇਕਰ ਉਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨਾਲ ਕਿਸੇ ਵੀ ਕਿਸਮ ਦੀ ਗਲਤ ਘਟਨਾ ਵਾਪਰ ਜਾਂਦੀ ਤਾਂ ਉਸ ਦਾ ਜ਼ਿੰਮੇਵਾਰ ਕੌਣ ਹੁੰਦਾ ? ਭਾਜਪਾ ਆਗੂ ਨੇ ਕਿਹਾ ਕਿ ਉਂਝ ਤਾਂ ਅੰਮ੍ਰਿਤਪਾਲ ਸਿੰਘ ਸਿੱਖ ਧਰਮ ਮਰਿਆਦਾ ਪ੍ਰਚਾਰ ਕਰਨ ਦਾ ਦਾਅਵਾ ਕਰਦੇ ਹਨ ਤਾਂ ਉਥੇ ਹੀ ਦੂਜੇ ਪਾਸੇ ਆਪਣਾ ਪਰਚਾ ਰੱਦ ਕਰਵਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਦੀ ਪਰਵਾਹ ਨਾ ਕੀਤੇ ਮਹਾਰਾਜ ਜੀ ਨੂੰ ਢਾਲ ਬਣਾ ਕੇ ਵਰਤ ਰਹੇ ਹਨ।  

ਇਹ ਵੀ ਪੜ੍ਹੋ : ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਚਾਰਜਸ਼ੀਟ ਦਾਖ਼ਲ, ਸੁਖਬੀਰ ਬਾਦਲ ਤੇ ਸੁਮੇਧ ਸੈਣੀ ਦਾ ਨਾਂ ਵੀ ਸ਼ਾਮਲ

ਇਸ ਮੌਕੇ ਨਿਮਿਸ਼ਾ ਮਹਿਤਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਬੰਦੂਕਾਂ ਦੇ ਲਾਇਸੈਂਸ ਰੱਦ ਕੀਤੇ ਜਾਣ ਕਿਉਂਕਿ ਉਨ੍ਹਾਂ ਵੱਲੋਂ ਬਕਾਇਦਾ ਗੁੰਡਾਗਰਦੀ ਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਹ ਵੀ ਦੱਸੇ ਕਿਸ ਮਜਬੂਰੀ ਤਹਿਤ ਅੰਮ੍ਰਿਤਪਾਲ ਸਿੰਘ ਦੀ ਟੀਮ ਨੂੰ ਇਕੋ ਦਿਨ ਵਿਚ ਦਰਜਨ ਤੋਂ ਵਧੇਰੇ ਬੰਦੂਕਾਂ ਦੇ ਲਾਇਸੈਂਸ ਜਾਰੀ ਕੀਤੇ ਗਏ ਜਦਕਿ ਆਮ ਇਨਸਾਨ ਨੂੰ ਆਪਣੀ ਸੁਰੱਖਿਆ ਲਈ ਹਥਿਆਰ ਦਾ ਲਾਇਸੈਂਸ ਲੈਣ ਲਈ ਨਾ ਸਿਰਫ਼ ਸੈਂਕੜੇ ਸਿਫ਼ਾਰਿਸ਼ਾਂ ਸਗੋਂ ਹਜ਼ਾਰਾਂ ਰੁਪਏ ਰਿਸ਼ਵਤ ਵੀ ਦੇਣੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਸ਼ਰੇਆਮ ਦਿਨ-ਦਿਹਾੜੇ ਪੁਲਸ ਥਾਣੇ 'ਤੇ ਕਬਜ਼ਾ ਅਤੇ ਪੁਲਸ ਵਾਲਿਆਂ ਨਾਲ ਹੋਈ ਵੱਢਟੁੱਕ ਬਾਰੇ ਜੇਕਰ ਅੱਜ ਪੰਜਾਬ ਸਰਕਾਰ ਵੱਲੋਂ ਕਾਰਵਾਈ ਨਾ ਕੀਤੀ ਗਈ ਤਾਂ ਪੰਜਾਬ ਪੁਲਸ ਨੂੰ ਨਿੱਤ ਘੜੀਸਣ ਦੇ ਹੌਂਸਲੇ ਲੋਕਾਂ ਦੇ ਖੁੱਲ੍ਹ ਜਾਣਗੇ, ਜਿਸ ਨਾਲ ਸੂਬੇ ਦੀ ਕਾਨੂੰਨ ਵਿਵਸਥਾ ਦਾ ਮਾੜਾ ਹਾਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ 'ਤੇ ਸਰਕਾਰ ਨੇ ਸਖ਼ਤੀ ਨਾ ਵਿਖਾਈ ਤਾਂ ਇਹ ਪੂਰਨ ਤੌਰ 'ਤੇ ਸਿੱਧ ਹੋ ਜਾਵੇਗਾ ਕਿ ਅੰਮ੍ਰਿਤਪਾਲ ਸਿੰਘ ਦੀਆਂ ਕਰਤੂਤਾਂ ਆਮ ਆਦਮੀ ਪਾਰਟੀ ਦੀ ਸਾਜਿਸ਼ ਦਾ ਹਿੱਸਾ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ: ਸਸਪੈਂਡ ਡੀ. ਐੱਸ. ਪੀ. ਸੇਖੋਂ ਨੂੰ ਹਾਈਕੋਰਟ ਨੇ ਸੁਣਾਈ 6 ਮਹੀਨਿਆਂ ਦੀ ਸਜ਼ਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

shivani attri

This news is Content Editor shivani attri