ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਲਈ ਨਿਮਿਸ਼ਾ ਮਹਿਤਾ ਨੇ ਮਾਨ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ
Friday, Nov 04, 2022 - 05:31 PM (IST)
ਗੜ੍ਹਸ਼ੰਕਰ (ਵੈੱਬ ਡੈਸਕ)— ਅੰਮ੍ਰਿਤਸਰ ਵਿਖੇ ਕਤਲ ਕੀਤੇ ਗਏ ਸ਼ਿਵ ਸੈਨਾ ਦੇ ਆਗੂ ਸੁਧੀਰ ਸੂਰੀ ਦੇ ਕਤਲ ਮਾਮਲੇ ’ਚ ਭਾਜਪਾ ਆਗੂ ਨਿਮਿਸ਼ਾ ਮਹਿਤਾ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਸੁਧੀਰ ਸੂਰੀ ਦੇ ਕਤਲ ਲਈ ਭਾਜਪਾ ਆਗੂ ਨਿਮਿਸ਼ਾ ਮਹਿਤਾ ਨੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਇਸ ਕਤਲ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ ਕਿਉਂਕਿ ਸਾਰੇ ਪੰਜਾਬ ’ਚ ਬੱਚੇ-ਬੱਚੇ ਨੂੰ ਵੀ ਨਜ਼ਰ ਆ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਖ਼ਰਾਬ ਹੋ ਰਿਹਾ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਸਾਥੀ ਗੁਜਰਾਤ ਜਾ ਕੇ ਨੱਚਣ-ਗਾਉਣ ’ਚ ਰੁਝੇ ਹੋਏ ਹਨ। ਇਹ ਕਤਲ ਨਾ ਸਿਰਫ਼ ਸਰਕਾਰ ਦੀ ਨਾਕਾਮੀ ਦਾ ਨਤੀਜਾ ਹੈ ਸਗੋਂ ਆਉਣ ਵਾਲੇ ਸਮੇਂ ’ਚ ਪੰਜਾਬ ਦੇ ਮਾਹੌਲ ਨੂੰ ਲੈ ਕੇ ਇਕ ਵੱਡਾ ਅਲਾਰਮ ਵੀ ਹੈ।
ਇਹ ਵੀ ਪੜ੍ਹੋ :ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਪ੍ਰਦਰਸ਼ਨ ਦੌਰਾਨ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਗੋਲ਼ੀਆਂ ਮਾਰ ਕੇ ਕਤਲ
ਉਨ੍ਹਾਂ ਕਿਹਾ ਕਿ ਇਸ ਨੂੰ ਗੰਭੀਰਤਾ ਨਾਲ ਆਮ ਆਦਮੀ ਪਾਰਟੀ ਨੂੰ ਸਮਝਣਾ ਚਾਹੀਦਾ ਹੈ ਅਤੇ ਪੰਜਾਬ ਦਾ ਆਪਸੀ ਭਾਈਚਾਰਾ ਖ਼ਰਾਬ ਹੋਣ ਤੋਂ ਬਚਾਉਣ ਲਈ ਕਾਨੂੰਨ ਵਿਵਸਥਾ ਨੂੰ ਪੂਰਨ ਤੌਰ ’ਤੇ ਕੰਚਰੋਲ ਕਰਨਾ ਚਾਹੀਦਾ ਹੈ। ਅੱਗੇ ਬੋਲਦੇ ਹੋਏ ਨਿਮਿਸ਼ਾ ਮਹਿਤਾ ਨੇ ਕਿਾਹ ਕਿ ਇਹ ਗੋਲ਼ੀਕਾਂਡ ਇਸ ਗੱਲ ਦਾ ਵੀ ਨਤੀਜਾ ਹੈ ਕਿ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਿੰਦੂ ਮਨਿਊਰਿਟੀ ਦੀ ਸੁਰੱਖਿਆ ਨੂੰ ਇੰਟੈਲੀਜੈਂਸ ਸੁਰੱਖਿਆ ਹੋਣ ਦੇ ਬਾਵਜੂਦ ਜਾਣਬੁੱਝ ਕੇ ਅਣਗੋਲਿਆ ਕਰਦੀ ਹੈ।
ਇਹ ਵੀ ਪੜ੍ਹੋ : ਨੂਰਪੁਰਬੇਦੀ 'ਚ ਵੱਡੀ ਘਟਨਾ, ਮਜ਼ਦੂਰ ਦੀ ਝੁੱਗੀ ਨੂੰ ਲੱਗੀ ਅੱਗ, ਜ਼ਿੰਦਾ ਸੜਿਆ 18 ਮਹੀਨਿਆਂ ਦਾ ਮਾਸੂਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।